(Date : 01/May/2424)

(Date : 01/May/2424)

डिप्स स्कूल का पीएसईबी परीक्षा में परिणाम 100% रहा | आई.आई.टी रोपड़ के आई हब अवध केंद्र पर दो दिवसीय कार्यशाला का आयोजन किया | के.एम.वी. कॉलेजिएट स्कूल की छात्राओं नाम 10+2 बोर्ड परीक्षा परिणामों में बाज़ी मारी | कर्मजीत कौर चौधरी ने की जाखड़ से मुलाकत, लोकसभा चुनावों पर की चर्चा | शहर में कानून व्यवस्था खराब, दिन-रात हो रही घटनाएं-सुशील रिंकू |

ਵੋਟਰਾਂ ਨੂੰ ਕੀਤਾ ਡੋਰ ਟੂ ਡੋਰ ਵੋਟ ਦੇ ਸਦਉਪਯੋਗ ਪ੍ਰਤੀ ਕੀਤਾ ਜਾਗਰੂਕ






ਮੋਗਾ (ਕਮਲ) :- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਮੋਗਾ ਸਾਰੰਗਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਅੱਜ ਲੋਅ ਟਰਨਆਊਟ ਵਾਲੇ ਬੂਥਾਂ ਤੇ ਸੈਕਟਰ ਸੁਪਰਵਾਇਜ਼ਰ ਸੁਖਦਰਸ਼ਨ ਸਿੰਘ ਉਪ ਮੰਡਲ ਭੂਮੀ ਰੱਖਿਆ ਅਫ਼ਸਰ ਮੋਗਾ ਵੱਲੋਂ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਵੋਟ ਬਣਾਉਣ ਅਤੇ ਇਸਦੇ ਸਦਉਪਯੋਗ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਬੀ.ਐਲ.ਓ. ਰਾਜ ਕੁਮਾਰ ਤੇ ਕੁਲਵੰਤ ਕੌਰ ਵੀ ਮੌਜੂਦ ਰਹੇ। ਸੈਕਟਰ ਸੁਪਰਵਾਈਜ਼ਰ ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਵੋਟਰ ਹੈਲਪਾਈਨ ਐਪ, ਸਕਸ਼ਮ ਐਪ ਅਤੇ ਵੋਟਰ ਵੈਬਪੋਰਟਲ ਉੱਪਰੋਂ ਵੋਟਰ ਕਿਹੜੀਆਂ ਕਿਹੜੀਆਂ ਸੁਵਿਧਾਵਾਂ ਪ੍ਰਾਪਤ ਕਰ ਸਕਦੇ ਹਨ ਬਾਰੇ ਵੀ ਵਿਸਥਾਰ ਨਾਲ ਲੋਕਾਂ ਨੂੰ ਦੱਸਿਆ ਗਿਆ। ਜ਼ਿਲ੍ਹਾ ਮੋਗਾ ਵਿੱਚ ਡੀ.ਸੀ. ਕੁਲਵੰਤ ਸਿੰਘ ਅਤੇ ਸਵੀਪ ਟੀਮ ਦੇ ਯਤਨਾਂ ਸਦਕਾ ਜਰੂਰ ਹੀ ਵੋਟਿੰਗ ਫੀਸਦੀ ਵਿੱਚ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਗਤੀਵਿਧੀਆਂ ਲਗਾਤਾਰ ਜਾਰੀ ਰੱਖੀਆਂ ਜਾ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਹਰੇਕ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਏਗਾ ਤਾਂ ਕਿ ਵੋਟਰ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਅੱਜ ਦੇ ਡੋਰ ਟੂ ਡੋਰ ਮੁਹਿੰਮ ਨੂੰ ਲੋਕਾਂ ਦਾ ਵਧੀਆ ਸਮਰਥਨ ਮਿਲਿਆ ਅਤੇ ਯੋਗ ਵੋਟਰਾਂ ਨੇ ਲਾਜ਼ਮੀ ਤੌਰ ਤੇ ਆਪਣੀ ਵੋਟ ਪਾਉਣ ਦਾ ਯਕੀਨ ਵੀ ਦਿਵਾਇਆ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar