Wednesday , 4 December 2024

17 ਤੋਂ 19 ਸਤੰਬਰ ਤੱਕ ਲੱਗਣਗੇ ਅਲਿਮਕੋ ਅਸਿਸਮੈਂਟ ਕੈਂਪ

ਦਿਵਿਆਂਗਨ ਤੇ ਬਜ਼ੁਰਗ ਵਿਅਕਤੀ ਮੁਫਤ ਸਹਾਇਤਾ ਸਮੱਗਰੀ ਪ੍ਰਾਪਤ ਕਰਨ ਲਈ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ – ਡਿਪਟੀ ਕਮਿਸ਼ਨਰ

ਮੋਗਾ (ਕਮਲ) :- ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸਰੀਰਕ ਤੌਰ ਉੱਤੇ ਅਪਾਹਜ ਵਿਅਕਤੀਆਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਮੋਗਾ ਵਿੱਚ ਤਿੰਨ ਰਜਿਸਟ੍ਰੇਸ਼ਨ ਕੈਂਪ ਮਿਤੀ 17 ਤੋਂ 19 ਸਤੰਬਰ, 2024 ਤੱਕ ਲਗਾਏ ਜਾ ਰਹੇ ਹਨ। ਅਸੈਸਮੈਂਟ ਕੈਂਪਾਂ ਦੀਆਂ ਤਰੀਕਾਂ ਅਤੇ ਸਥਾਨਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 17 ਸਤੰਬਰ ਨੂੰ ਬਲਾਕ ਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਮੋਗਾ ਵਿਖੇ, 18 ਸਤੰਬਰ ਨੂੰ ਧਰਮਕੋਟ ਬਲਾਕ ਦੇ ਕਮੇਟੀ ਘਰ ਵਿਖੇ, 19 ਸਤੰਬਰ ਨੂੰ ਬਲਾਕ ਨਿਹਾਲ ਸਿੰਘ ਵਾਲਾ ਦੇ ਜੈਨ ਭਵਨ ਨਜ਼ਦੀਕ ਸਰਕਾਰੀ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਇਹ ਕੈਂਪ ਲਗਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਹੋਵੇਗਾ। ਇਹਨਾਂ ਕੈਂਪਾਂ ਦੌਰਾਨ ਸੀਨੀਅਰ ਸਿਟੀਜਨਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਟ੍ਰਾਈਸਾਈਕਲ, ਬਣਾਉਟੀ ਅੰਗ, ਐਨਕਾਂ, ਕੰਨਾਂ ਦੀਆਂ ਮਸ਼ੀਨਾਂ, ਬਲਾਈਂਡ ਪਰਸਨ ਲਈ ਮੋਬਾਇਲ ਫੋਨ, ਵੀਲ੍ਹ ਚੇਅਰ, ਫੌਹੜੀਆਂ, ਬਜੁਰਗਾਂ ਲਈ ਸਟਿਕ ਆਦਿ ਮੁਫ਼ਤ ਦੇਣ ਲਈ ਅਸਿਸਮੈਂਟ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਅਲਿਮਕੋ ਦੇ ਮਾਹਿਰ ਡਾਕਟਰ ਯੋਗ ਲਾਭਪਾਤਰੀਆਂ ਦੀ ਅਸੈਸਮੇਂਟ ਕਰਨਗੇ। ਇਹਨਾਂ ਕੈਂਪਾਂ ਦਾ ਲਾਭ ਲੈਣ ਲਈ ਲਾਭਪਾਤਰੀ ਕੋਲ ਯੂ. ਡੀ. ਆਈ. ਡੀ. ਕਾਰਡ ਹੋਣਾ ਲਾਜ਼ਮੀ ਹੈ। ਚਾਹਵਾਨ ਦਿਵਿਆਂਗ ਵਿਅਕਤੀ ਆਪਣੇ ਆਧਾਰ ਕਾਰਡ ਦੀ ਕਾਪੀ, ਇੱਕ ਪਾਸਪੋਰਟ ਸਾਈਜ਼ ਫੋਟੋ, ਦਿਵਿਆਂਗਜਨ ਸਰਟੀਫਿਕੇਟ, ਆਮਦਨ ਸਰਟੀਫਿਕੇਟ ਦਸਤਾਵੇਜ਼ ਪੇਸ਼ ਕਰਕੇ ਆਪਣੀ ਅਸਿਸਮੈਂਟ ਕਰਵਾ ਸਕਦੇ ਹਨ। ਇਹਨਾਂ ਕੈਂਪਾਂ ਦਾ ਲਾਭ ਲੈਣ ਲਈ ਯੋਗ ਦਿਵਿਆਂਗ ਵਿਅਕਤੀ ਦੀ ਪ੍ਰਤੀ ਮਹੀਨਾ ਆਮਦਨ 22.5 ਹਜ਼ਾਰ ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਸੀਨੀਅਰ ਸਿਟੀਜਨਾਂ (60 ਸਾਲ ਜਾਂ ਉਸ ਤੋਂ ਵਧੇਰੀ ਉਮਰ) ਨੂੰ ਲੋੜੀਂਦੇ ਉਪਕਰਨ ਵੰਡਣ ਲਈ ਉਹਨਾਂ ਦੀ ਅਸੈਸਮੈਂਟ ਵੀ ਕੈਂਪਾਂ ਵਿੱਚ ਕੀਤੀ ਜਾਵੇਗੀ। ਅਸੈਸਮੈਂਟ ਦੌਰਾਨ ਉਹਨਾਂ ਕੋਲ ਆਧਾਰ ਕਾਰਡ ਦੀ ਕਾਪੀ, ਪਾਸਪੋਰਟ ਸਾਈਜ ਫੋਟੋ ਅਤੇ ਉਹਨਾਂ ਕੋਲ 15 ਹਜ਼ਾਰ ਰੁਪਏ ਮਹੀਨਾ ਤੋਂ ਘੱਟ ਦਾ ਆਮਦਨ ਸਰਟੀਫਿਕੇਟ ਵੀ ਹੋਣਾ ਲਾਜ਼ਮੀ ਹੈ। ਡਿਪਟੀ ਕਮਿਸ਼ਨਰ ਨੇ ਯੋਗ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਨੂੰ ਯਕੀਨੀ ਬਣਾਉਣ।

Check Also

जालंधर के खिलाड़ी पंजाब बैडमिंटन चैंपियनशिप में चमके

मान्या रलहन, मृदुल झा और अध्यन कक्कड़ ने जीते डबल क्राउनडीसी हिमांशु अग्रवाल ने विजेताओं …

Leave a Reply

Your email address will not be published. Required fields are marked *