ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ:ਜ਼ਿਲ੍ਹਾ ਚੋਣ ਅਫਸਰ

ਵੋਟਾਂ ਬਣਵਾਉਣ ਲਈ 31 ਜੁਲਾਈ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ

ਮੋਗਾ (ਕਮਲ) :- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 31 ਜੁਲਾਈ, 2024 ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ 11 ਸਤੰਬਰ ਤੱਕ ਦਾਅਵੇ ਅਤੇ ਇਤਰਾਜ ਦਰਜ ਕਰਵਾਏ ਜਾ ਸਕਦੇ ਹਨ ਅਤੇ 20 ਸਤੰਬਰ ਤੱਕ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 5 ਅਕਤੂਬਰ, 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਇਹ ਵਾਧਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਵੋਟਰ ਆਪਣੀ ਵੋਟ ਬਣਵਾ ਸਕਣ।

 

Check Also

इनोसेंट हार्ट्स स्कूल ने एसडीजी-13 क्लाइमेट एक्शन पर प्रेरक प्रदर्शनी का किया आयोजन

जालंधर (मक्कड़) :- इनोसेंट हार्ट्स स्कूल, कैंट-जंडियाला रोड ने हाल ही में बौरी मेमोरियल एजुकेशनल …