ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

6.94 ਕਰੋੜ ਰੁਪਏ ਤੋਂ ਵਧੇਰੇ ਦੇ ਅਵਾਰਡ ਪਾਸ-ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ

ਮੋਗਾ (ਕਮਲ) :- ਅੱਜ  ਜ਼ਿਲ੍ਹਾ ਮੋਗਾ ਤੋਂ ਇਲਾਵਾ ਸਬ-ਡਵੀਜ਼ਨਾਂ ਬਾਘਾਪੁਰਾਣਾ ਤੇ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ – ਕਮ–ਚੇਅਰਮੈਨ ਅਤੇ ਮਨਜਿੰਦਰ ਸਿੰਘ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਜੀ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ । ਇਸ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ 23 ਬੈਂਚ ਬਣਾਏ ਗਏ। ਇਨ੍ਹਾਂ ਬੈਂਚਾਂ ਵਿਚ ਇੱਕ ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, 11 ਬੈਂਚ ਰੈਵੇਨਿਊ ਕੇਸਾਂ ਦਾ ਅਤੇ ਸੈਸ਼ਨ ਡਵੀਜ਼ਨ ਮੋਗਾ ਦੇ ਸਮੇਤ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਸਬ ਡਵੀਜਨਾਂ ਦੇ ਵੱਖ–ਵੱਖ 11 ਬੈਂਚ ਬਣਾਏ ਗਏ। ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਣਯੋਗ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ – ਵੱਖ ਬੈਂਚਾਂ ਵਿੱਚ ਕੁੱਲ 7380 ਕੇਸ ਰੱਖੇ ਗਏ ਸਨ ਜਿਨ੍ਹਾਂ ਵਿਚੋਂ 4535 ਪ੍ਰੀ-ਲਿਟੀਗੇਟਿਵ ਅਤੇ 948 ਪੈਂਡਿੰਗ ਕੇਸਾਂ ਦਾ ਮੌਕੇ ਤੇ ਆਪਸੀ ਰਜਾਮੰਦੀ ਨਾਲ ਰਾਜ਼ੀਨਾਮਾ ਕਰਵਾਇਆ ਗਿਆ ਅਤੇ ਕੁੱਲ 6,94,39,241/- ਰੁ: ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਇਹਨਾਂ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ ਕਿਉਂਕਿ ਇਸ ਵਿੱਚ ਰਾਜੀਨਾਮਾ ਕਰਨ ਨਾਲ ਆਪਸੀ ਭਾਈਚਾਰਾ ਵੀ ਵਧਦਾ ਹੈ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਲੋਕ ਅਦਾਲਤਾਂ ਦੇ ਫੈਸਲੇ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ । । ਉਨ੍ਹਾਂ ਨੇ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 14.09.2024 ਨੂੰ ਲਗਾਈ ਜਾਵੇਗੀ। 

Check Also

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ਤੇ ਪਾਬੰਦੀ ਲਗਾਉਣ ਦੇ ਹੁਕਮ

ਮੋਗਾ (ਕਮਲ) :- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ …