ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ

ਕਿਸਾਨ 20 ਜੂਨ ਤੱਕ ਦੇ ਸਕਦੇ ਹਨ ਆਨਲਾਈਨ ਸਹਿਮਤੀ -ਡਿਪਟੀ ਕਮਿਸ਼ਨਰ
ਕਿਹਾ, ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਦੇਣ ਤਰਜੀਹ

ਮੋਗਾ (ਕਮਲ) :- ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦੇ ਤੌਰ ਉੱਪਰ ਦੇ ਰਹੀ ਹੈ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਇਸ ਸਬਸਿਡੀ ਦਾ ਲਾਭ ਉਠਾਉਣਾ ਚਾਹੀਦਾ ਹੈ। ਕਿਸਾਨ ਆਪਣੀ ਸਹਿਮਤੀ https://agrimachinerypb.com/home/DSR23Department ਲਿੰਕ ਤੇ ਕਲਿੱਕ ਕਰਕੇ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨ ਉਕਤ ਲਿੰਕ ਖੋਲ੍ਹ ਕੇ ਆਪਣਾ ਆਧਾਰ ਨੰਬਰ ਭਰਨਗੇ। ਕਾਸ਼ਤਕਾਰ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ/ਈ ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਵਿਖਾਈ ਜਾ ਰਹੀ ਹੈ। ਉਸ ਉਪਰੰਤ ਕਿਸਾਨ ਵੱਲੋਂ ਸਿਰਫ ਆਪਣੀ ਸਿੱਧੀ ਬਿਜਾਈ ਅਧੀਨ ਜਮੀਨ ਸਬੰਧੀ ਵੇਰਵਾ ਜਿਵੇਂ ਕਿ ਜਮੀਨ ਦਾ ਜ਼ਿਲ੍ਹਾ/ਤਹਿਸੀਲ-ਸਬ ਤਹਿਸੀਲ/ਪਿੰਡ/ਖੇਵਟ ਤੇ ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ ਜਾਂ ਬਿਗਾ) ਦਿੱਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਕਾਸ਼ਤਕਾਰ ਕਿਸਾਨ ਆਪਣੀ ਦਿੱਤੀ ਗਈ ਜਾਣਕਾਰੀ ਵਿੱਚ 30 ਜੂਨ 2024 ਤੱਕ ਐਡਿਟ/ਤਬਦੀਲੀ ਕਰ ਸਕਦੇ ਹਨ। ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 30 ਜੂਨ ਤੋਂ 15 ਜੁਲਾਈ 2024 ਤੱਕ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਧਰਤੀ ਹੇਠਲੇ ਅਨਮੋਲ ਕੁਦਰਤੀ ਸਰੋਤ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦਿੱਤੀ ਜਾਵੇ, ਕਿਉਂਕਿ ਜਿਸ ਤੇਜੀ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਹੇਠਾਂ ਹੁੰਦਾ ਜਾ ਰਿਹਾ ਹੈ, ਜੇਕਰ ਇਸ ਨੂੰ ਰੋਕਣ ਲਈ ਹੁਣ ਵੀ ਅਸੀਂ ਸੁਚੇਤ ਨਾ ਹੋਏ ਤਾਂ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਨਜ਼ਦੀਕੀ ਦੇ ਖੇਤੀਬਾੜੀ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।

Check Also

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਬੱਧਨੀਂ ਕਲਾਂ ਵਿਖੇ 17 ਜੁਲਾਈ ਨੂੰ

ਸਮੂਹ ਵਿਧਾਇਕ ਮੁੱਖ ਮਹਿਮਾਨ ਤੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਕਰਨਗੇ ਕੈਂਪ ਦਾ ਉਦਘਾਟਨਮੁੱਖ ਖੇਤੀਬਾੜੀ ਅਫ਼ਸਰ …

Leave a Reply

Your email address will not be published. Required fields are marked *