ਕੀਤੇ ਵਾਅਦੇ ਨੂੰ ਪੂਰਦਿਆਂ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਵਿੱਚੋਂ ਚੱਲਣ ਲੱਗੀ-ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ

ਤਲਵੰਡੀ ਭੰਗੇਰੀਆਂ ਵਿੱਚ ਲੱਗੇ ਵਿਸ਼ੇਸ਼ ਕੈਂਪ ਵਿੱਚ ਕੀਤੀ ਸ਼ਿਰਕਤ, ਲੋਕਾਂ ਨੇ ਦਿੱਤਾ ਹਾਂ-ਪੱਖੀ ਰੀਵਿਊ
ਅਗਲਾ ਕੈਂਪ 17 ਜੁਲਾਈ ਨੂੰ ਤਖਤੂਪੁਰਾ ਵਿਖੇ-ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ

ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਆਪਣਾ ਵਾਅਦਾ ਪੂਰਾ ਕਰਦਿਆਂ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਵਿੱਚੋਂ ਚੱਲਣ ਲੱਗ ਗਈ ਹੈ। ਆਮ ਲੋਕਾਂ ਦੀ ਖੱਜਲ ਖੁਆਰੀ ਬੰਦ ਕਰਨ ਦੇ ਮਨੋਰਥ ਵਜੋਂ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਉੱਪਰ ਕੈਂਪ ਆਯੋਜਿਤ ਕਰਕੇ ਸਰਕਾਰੀ ਉੱਚ ਪੱਧਰੀ ਅਧਿਕਾਰੀਆਂ ਵੱਲੋਂ ਮੌਕੇ ਉੱਪਰ ਹੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ”ਆਪ ਦੀ ਸਰਕਾਰ ਆਪ ਦੇ ਦੁਆਰ” ਸਕੀਮ ਤਹਿਤ ਲੱਗ ਰਹੇ ਪਿੰਡਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਤਲਵੰਡੀ ਭੰਗੇਰੀਆਂ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ ਸ਼ਿਰਕਤ ਕਰਕੇ ਕੀਤਾ। ਉਨ੍ਹਾਂ ਕੈਂਪਾਂ ਦੇ ਪ੍ਰਬੰਧਾਂ ਤੇ ਸੰਤੁਸ਼ਟੀ ਪ੍ਰਗਟਾਈ ਅਤੇ ਇੱਥੇ ਪਹੁੰਚੇ ਆਮ ਲੋਕਾਂ ਤੋਂ ਬਰੀਕੀ ਵਿੱਚ ਰੀਵਿਊ ਵੀ ਪ੍ਰਾਪਤ ਕੀਤੇ। ਲੋਕਾਂ ਨੇ ਕਿਹਾ ਕਿ ਜਿਹੜੇ ਸਰਕਾਰੀ ਕੰਮ ਕਰਵਾਉਣ ਲਈ ਉਨ੍ਹਾਂ ਨੂੰ ਮੋਗਾ ਦੇ ਵੱਖ-ਵੱਖ ਦਫ਼ਤਰਾਂ ਵਿੱਚ ਚੱਕਰ ਕੱਢਣੇ ਪੈਂਦੇ ਸਨ ਉਨ੍ਹਾਂ ਕੰਮਾਂ ਨੂੰ ਅਧਿਕਾਰੀ ਹੁਣ ਖੁਦ ਪਿੰਡਾਂ ਵਿੱਚ ਆ ਕੇ ਨਿਪਟਾ ਰਹੇ ਹਨ। ਵਿਧਾਇਕ ਨੂੰ ਇਨ੍ਹਾਂ ਕੈਂਪਾਂ ਦਾ ਲੋਕਾਂ ਵੱਲੋਂ ਹਾਂ ਪੱਖੀ ਫੀਡਬੈਕ ਮਿਲਿਆ। ਉਨ੍ਹਾਂ ਦੱਸਿਆ ਕਿ ਅਜਿਹੇ ਕੈਂਪ ਲਗਾਤਾਰ ਪਿੰਡਾਂ ਵਿੱਚ ਲੱਗਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਬਦੌਲਤ ਲੋਕਾਂ ਦੇ ਪੈਡਿੰਗ ਸਰਕਾਰੀ ਕੰਮ ਮੌਕੇ ਉੱਪਰ ਹੀ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਦੇ ਵਿਸ਼ੇਸ਼ ਵਿੱਚ ਤਲਵੰਡੀ ਭੰਗੇਰੀਆਂ, ਲੰਡੇਕੇ, ਰੌਲੀ, ਮਹਿਣਾ, ਬੁੱਘੀਪੁਰਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਅਧਿਕਾਰੀਆਂ ਵੱਲੋਂ ਮੌਕੇ ਉੱਪਰ ਹੀ ਇਨ੍ਹਾਂ ਦਾ ਢੁਕਵਾਂ ਨਿਪਟਾਰਾ ਕੀਤਾ ਗਿਆ। ਕੈਂਪ ਵਿੱਚ ਐਸ.ਡੀ.ਐਮ. ਮੋਗਾ ਸਾਰੰਗਪ੍ਰੀਤ ਸਿੰਘ ਔਜਲਾ, ਸਹਾਇਕ ਕਮਿਸ਼ਨਰ (ਜ) ਸ਼ੁਭੀ ਆਂਗਰਾ, ਡੀ.ਐਸ.ਪੀ. ਧਰਮਕੋਟ ਅਮਰਜੀਤ ਸਿੰਘ ਸਮੇਤ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ। ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਬਹੁਤ ਸਾਰੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਕੇਸਾਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਰਜ਼ੀਆਂ ਫਾਰਵਰਡ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਕਰ ਦਿੱਤੇ ਗਏ ਹਨ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਮਿਤੀ 17 ਜੁਲਾਈ ਨੂੰ ਤਖਤੂਪੁਰਾ, ਲੋਹਾਰਾ, ਬਿਲਾਸਪੁਰ, ਰਾਮਾ, ਮਾਛੀਕੇ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਤਖਤੂਪੁਰਾ ਦੀ ਰਵੀਦਾਸੀਆ ਧਰਮਸ਼ਾਲਾ ਵਿਖੇ ਸੁਣੀਆਂ ਜਾਣਗੀਆਂ। ਇਸ ਤੋਂ ਇਲਾਵਾ 19 ਜੁਲਾਈ ਨੂੰ ਫਤਿਹਗੜ੍ਹ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮੁੰਡੀ ਜਮਾਲ, ਕਾਦਰਵਾਲਾ, ਲਲਿਹਾਦੀ, ਫਤਿਹਗੜ੍ਹ ਪੰਜਤੂਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 24 ਜੁਲਾਈ ਨੂੰ ਨੱਥੂਵਾਲਾ ਗਰਬੀ ਦੇ ਗੁਰਦੁਆਰਾ ਗੁਰੂ ਪ੍ਰਕਾਸ਼ ਵਿਖੇ ਵੱਡਾ ਘਰ, ਛੋਟਾ ਘਰ, ਨੱਥੂਵਾਲਾ ਗਰਬੀ, ਗੱਜਣਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 26 ਜੁਲਾਈ ਨੂੰ ਮਾਣੂੰਕੇ ਦੇ ਪੰਚਾਇਤ ਘਰ ਵਿਖੇ ਘੋਲੀਆ, ਮਾਣੂੰਕੇ ਖੁਰਦ, ਰਣੀਆਂ, ਖੋਟਾ, ਕਿਸ਼ਨਗੜ੍ਹ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 31 ਜੁਲਾਈ ਨੂੰ ਘੱਲ ਕਲਾਂ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਡਰੋਲੀ ਭਾਈ, ਘੱਲ ਕਲਾਂ, ਸਲੀਣਾ, ਖੋਸਾ ਪਾਂਡੋ, ਰੱਤੀਆਂ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ।

Check Also

अतिरिक्त डिप्टी कमिश्नर ने अंतर्राष्ट्रीय सहकारिता वर्ष-2025 की सफलता के लिए विभिन्न विभागों की अधिक से अधिक भागीदारी पर दिया जोर

जालंधर (अरोड़ा) :- अंतरराष्ट्रीय सहकारिता वर्ष-2025 को लेकर जिला जालंधर की बैठक आज अतिरिक्त डिप्टी …

Leave a Reply

Your email address will not be published. Required fields are marked *