ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਬੱਧਨੀਂ ਕਲਾਂ ਵਿਖੇ 17 ਜੁਲਾਈ ਨੂੰ

ਸਮੂਹ ਵਿਧਾਇਕ ਮੁੱਖ ਮਹਿਮਾਨ ਤੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਕਰਨਗੇ ਕੈਂਪ ਦਾ ਉਦਘਾਟਨ
ਮੁੱਖ ਖੇਤੀਬਾੜੀ ਅਫ਼ਸਰ ਨੇ ਵੱਧ ਤੋਂ ਵੱਧ ਕਿਸਾਨਾਂ ਨੂੰ ਸ਼ਮੂਲੀਅਤ

ਮੋਗਾ (ਕਮਲ) :- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਵੱਲੋਂ ਹੋ ਰਹੇ ਵਿਕਾਸ ਕਾਰਜਾਂ ਦੀ ਲੜੀ ਵਿੱਚ ਸਾਉਣੀ ਦੀਆਂ ਫਸ਼ਲਾਂ ਦਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 17 ਜੁਲਾਈ, 2024 ਨੂੰ ਸੰਤ ਆਸ਼ਰਮ, ਗਊਸ਼ਾਲਾ ਨਹਿਰ ਵਾਲੀ, ਬੱਧਨੀਂ ਕਲਾਂ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਵੱਲੋਂ ਕੀਤਾ ਜਾਵੇਗਾ। ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ ਇਸ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ। ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ.) ਪੰਜਾਬ ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਇਸ ਕੈਂਪ ਦੀ ਪ੍ਰਧਾਨਗੀ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਜਸਵਿੰਦਰ ਸਿੰਘ ਬਰਾੜ ਦੀਆਂ ਫ਼ਸਲਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਖੇਤੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਕਿਸਾਨ ਮੇਲੇ ਵਿੱਚ ਸ਼ਿਰਕਤ ਕਰਕੇ ਮਾਹਿਰਾਂ ਤੋਂ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ ਜਾਵੇ ਤਾਂ ਕਿ ਖੇਤੀਬਾੜੀ ਨੂੰ ਹੋਰ ਆਧੁਨਿਕ ਢੰਗ ਨਾਲ ਕਰਕੇ ਕਿਸਾਨ ਆਪਣੇ ਸਮੇਂ ਅਤੇ ਪੈਸੇ ਦੋਹਾਂ ਦੀ ਬੱਚਤ ਕਰ ਸਕਣ।

Check Also

स्वतंत्रता दिवस की तैयारियाँ को लेकर डिप्टी कमिश्नर ने अधिकारियों के साथ की उच्चस्तरीय बैठक

आयोजन के उचित प्रबंधों के लिए अधिकारियों को सौंपी गई ज़िम्मेदारियाँ कहा, स्वतंत्रता दिवस पूरे …

Leave a Reply

Your email address will not be published. Required fields are marked *