ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਨੂੰ ਬਿਨਾ ਖੱਜਲ ਖ਼ੁਆਰੀ ਦੇ ਪ੍ਰਸ਼ਾਸ਼ਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਵਚਨਬੱਧ – ਡਿਪਟੀ ਕਮਿਸ਼ਨਰ

ਕਿਹਾ, ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਨਹੀਂ ਸੁਣਦਾ ਤਾਂ ਸਿੱਧਾ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚੋ
ਪਿੰਡ ਤਖਤੂਪੁਰਾ ਵਿੱਚ ਲੱਗੇ ਵਿਸ਼ੇਸ਼ ਕੈਂਪ ਨੂੰ ਲੋਕਾਂ ਨੇ ਦਿੱਤਾ ਹਾਂ-ਪੱਖੀ ਹੁੰਗਾਰਾ

ਮੋਗਾ (ਕਮਲ) :- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਨੂੰ ਬਿਨਾ ਖੱਜਲ ਖ਼ੁਆਰੀ ਦੇ ਪ੍ਰਸ਼ਾਸ਼ਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਵਿਅਕਤੀ ਦੀ ਗੱਲ ਨਹੀਂ ਸੁਣਦਾ ਹੈ ਤਾਂ ਉਸਨੂੰ ਸਿੱਧਾ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਕਰਨੀ ਚਾਹੀਦੀ ਹੈ। ਜਿੱਥੇ ਤੁਹਾਡਾ ਕੰਮ ਪਹਿਲ ਦੇ ਆਧਾਰ ਉੱਤੇ ਕਰਵਾਉਣ ਦੇ ਨਾਲ ਨਾਲ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਤੋਂ ਜਵਾਬ ਵੀ ਮੰਗਿਆ ਜਾਵੇਗਾ। ਉਹ ਅੱਜ ਪਿੰਡ ਤਖ਼ਤੂਪੁਰਾ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਵਿਸ਼ੇਸ਼ ਜਨ ਸੁਣਵਾਈ ਕੈਂਪ ਦੀ ਪ੍ਰਧਾਨਗੀ ਕਰ ਰਹੇ ਸਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਹੋਰ ਸਹੂਲਤਾਂ ਦੇਣ ਦੇ ਮਨੋਰਥ ਵਜੋਂ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਉੱਪਰ ਕੈਂਪ ਆਯੋਜਿਤ ਕਰਕੇ ਸਰਕਾਰੀ ਉੱਚ ਪੱਧਰੀ ਅਧਿਕਾਰੀਆਂ ਵੱਲੋਂ ਮੌਕੇ ਉੱਪਰ ਹੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

”ਆਪ ਦੀ ਸਰਕਾਰ ਆਪ ਦੇ ਦੁਆਰ” ਸਕੀਮ ਤਹਿਤ ਲੱਗ ਰਹੇ ਕੈਂਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕੈਂਪਾਂ ਦੇ ਪ੍ਰਬੰਧਾਂ ਤੇ ਸੰਤੁਸ਼ਟੀ ਪ੍ਰਗਟਾਈ ਅਤੇ ਇੱਥੇ ਪਹੁੰਚੇ ਆਮ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਅਜਿਹੇ ਕੈਂਪ ਲਗਾਤਾਰ ਪਿੰਡਾਂ ਵਿੱਚ ਲੱਗਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਬਦੌਲਤ ਲੋਕਾਂ ਦੇ ਪੈਡਿੰਗ ਸਰਕਾਰੀ ਕੰਮ ਮੌਕੇ ਉੱਪਰ ਹੀ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਦੇ ਵਿਸ਼ੇਸ਼ ਵਿੱਚ ਤਖ਼ਤੂਪੁਰਾ, ਲੋਹਾਰਾ, ਬਿਲਾਸਪੁਰ, ਰਾਮਾ, ਮਾਛੀਕੇ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਤਖਤੂਪੁਰਾ ਦੀ ਰਵੀਦਾਸੀਆ ਧਰਮਸ਼ਾਲਾ ਵਿਖੇ ਸੁਣੀਆਂ ਅਤੇ ਅਧਿਕਾਰੀਆਂ ਵੱਲੋਂ ਮੌਕੇ ਉੱਪਰ ਹੀ ਇਨ੍ਹਾਂ ਦਾ ਢੁਕਵਾਂ ਨਿਪਟਾਰਾ ਕੀਤਾ ਗਿਆ। ਕੈਂਪ ਵਿੱਚ ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਸ਼ੁਭੀ ਆਂਗਰਾ ਸਮੇਤ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ। ਸਹਾਇਕ ਕਮਿਸ਼ਨਰ (ਜ) ਸ਼ੁਭੀ ਆਂਗਰਾ ਨੇ ਦੱਸਿਆ ਕਿ ਬਹੁਤ ਸਾਰੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਕੇਸਾਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਰਜ਼ੀਆਂ ਫਾਰਵਰਡ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਕਰ ਦਿੱਤੇ ਗਏ ਹਨ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕਰਨਾ ਯਕੀਨੀ ਬਣਾਇਆ ਜਾਵੇ। 19 ਜੁਲਾਈ ਨੂੰ ਫਤਿਹਗੜ੍ਹ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮੁੰਡੀ ਜਮਾਲ, ਕਾਦਰਵਾਲਾ, ਲਲਿਹਾਦੀ, ਫਤਿਹਗੜ੍ਹ ਪੰਜਤੂਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 24 ਜੁਲਾਈ ਨੂੰ ਨੱਥੂਵਾਲਾ ਗਰਬੀ ਦੇ ਗੁਰਦੁਆਰਾ ਗੁਰੂ ਪ੍ਰਕਾਸ਼ ਵਿਖੇ ਵੱਡਾ ਘਰ, ਛੋਟਾ ਘਰ, ਨੱਥੂਵਾਲਾ ਗਰਬੀ, ਗੱਜਣਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 26 ਜੁਲਾਈ ਨੂੰ ਮਾਣੂੰਕੇ ਦੇ ਪੰਚਾਇਤ ਘਰ ਵਿਖੇ ਘੋਲੀਆ, ਮਾਣੂੰਕੇ ਖੁਰਦ, ਰਣੀਆਂ, ਖੋਟਾ, ਕਿਸ਼ਨਗੜ੍ਹ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 31 ਜੁਲਾਈ ਨੂੰ ਘੱਲ ਕਲਾਂ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਡਰੋਲੀ ਭਾਈ, ਘੱਲ ਕਲਾਂ, ਸਲੀਣਾ, ਖੋਸਾ ਪਾਂਡੋ, ਰੱਤੀਆਂ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਇਸ ਮੌਕੇ ਡੀ ਐੱਸ ਪੀ ਪਰਮਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

जनगणना 2027 के प्रथम चरण का कार्य 13 जून 2026 तक चलेगा – उपायुक्त

जनगणना के दौरान पूछे जाने वाले प्रश्नों के सही उत्तर देकर सहयोग करें जिला निवासी …

Leave a Reply

Your email address will not be published. Required fields are marked *