ਸੁਵਿਧਾ ਕੈਂਪਾਂ ਨਾਲ ਆਮ ਲੋਕਾਂ ਦੇ ਸਮੇਂ ਦੀ ਬੱਚਤ ਦੇ ਨਾਲ ਘਟੀ ਖੱਜਲ-ਖੁਆਰੀ

ਅੱਜ ਫਤਹਿਗੜ੍ਹ ਪੰਜਤੂਰ ਵਿਖੇ ਲੱਗੇ ਕੈਂਪ ਨੂੰ ਵੀ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾ-ਵਧੀਕ ਡਿਪਟੀ ਕਮਿਸ਼ਨਰ ਜਗਵਿੰਰਜੀਤ ਸਿੰਘ ਗਰੇਵਾਲ
ਮੌਕੇ ਉੱਪਰ ਮੁਹੱਈਆ ਕਰਵਾਈਆਂ ਸਰਕਾਰੀ ਸੇਵਾਵਾਂ-ਸਹਾਇਕ ਕਮਿਸ਼ਨਰ ਸ਼ੁਭੀ ਆਂਗਰਾ

ਮੋਗਾ (ਕਮਲ) :- ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਲੋਕਾਂ ਦੀਆਂ ਜਿਹੜੀਆਂ ਸਮੱਸਿਆਵਾਂ ਦਾ ਸਬੰਧ ਸਰਕਾਰ/ਪ੍ਰਸ਼ਾਸ਼ਨ ਨਾਲ ਹੈ, ਦਾ ਪਹਿਲ ਦੇ ਆਧਾਰ ਉੱਪਰ ਨਿਪਟਾਰਾ ਕਰਨ ਲਈ ਤੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਪਿੰਡ ਪੱਧਰੀ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ‘ਆਪ ਦੀ ਸਰਕਾਰ ਆਪ ਦੇ ਦੁਆਰ’ ਸਕੀਮ ਤਹਿਤ ਚੱਲ ਰਹੇ ਇਨ੍ਹਾਂ ਕੈਂਪਾਂ ਜਰੀਏ ਲੋਕਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਜਾ ਕੇ ਸਰਕਾਰੀ ਉੱਚ ਪੱਧਰੀ ਅਧਿਕਾਰੀਆਂ ਵੱਲੋਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਨਾਲ ਉਨ੍ਹਾਂ ਦੀ ਖੱਜਲ ਖੁਆਰੀ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ। ਇਸ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿੱਚ ਅੱਜ ਫਤਿਹਗੜ੍ਹ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮੁੰਡੀ ਜਮਾਲ, ਕਾਦਰਵਾਲਾ, ਲਲਿਹਾਦੀ, ਫਤਿਹਗੜ੍ਹ ਪੰਜਤੂਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਧਰਮਕੋਟ ਜਸਪਾਲ ਸਿੰਘ, ਸਹਾਇਕ ਕਮਿਸ਼ਨਰ (ਜ਼) ਸ਼ੁਭੀ ਆਂਗਰਾ, ਤਹਿਸੀਲਦਾਰ ਰੇਸ਼ਮ ਸਿੰਘ, ਨਾਇਬ ਤਹਿਸੀਲਦਾਰ ਰਮੇਸ਼ ਢੀਂਗਰਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਪ ਹਾਜ਼ਰ ਰਹੇ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ। ਉਨ੍ਹਾਂ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕਤਾ ਵੀ ਫੈਲਾਈ। ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਲੱਗ ਰਹੇ ਇਨ੍ਹਾਂ ਕੈਂਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਅਜਿਹੇ ਕੈਂਪ ਲਗਾਤਾਰ ਪਿੰਡਾਂ ਵਿੱਚ ਲੱਗਦੇ ਰਹਿਣਗੇ। ਇਨ੍ਹਾਂ ਕੈਂਪਾਂ ਬਦੌਲਤ ਲੋਕਾਂ ਦੇ ਪੈਡਿੰਗ ਸਰਕਾਰੀ ਕੰਮ ਮੌਕੇ ਉੱਪਰ ਹੀ ਹੋ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋ ਕੇ ਸਮੱਸਿਆਵਾਂ ਦਾ ਨਿਪਟਾਰਾ ਕਰਵਾ ਰਹੇ ਹਨ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੀ ਇਨ੍ਹਾਂ ਕੈਂਪਾਂ ਦੀ ਖੁਦ ਨਜ਼ਰਸਾਨੀ ਕਰਕੇ ਫੀਡਬੈਕ ਪ੍ਰਾਪਤ ਕਰ ਰਹੇ ਹਨ। ਐਸ.ਡੀ.ਐਮ. ਜਸਪਾਲ ਸਿੰਘ ਨੇ ਦੱਸਿਆ ਕਿ ਲੋਕਾਂ ਦੀ ਖੱਜ ਖੁਆਰੀ ਖਤਮ ਕਰਨ ਦੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਕਰਕੇ ਲੋਕਾਂ ਨੂੰ ਬਿਨ੍ਹਾਂ ਕਿਸੇ ਭੇਦਭਾਵ ਤੋਂ ਕੈਂਪਾਂ ਰਾਹੀਂ ਲਾਹਾ ਦਿੱਤਾ ਜਾ ਰਿਹਾ ਹੈ।


ਸਹਾਇਕ ਕਮਿਸ਼ਨਰ (ਜ) ਸ਼ੁਭੀ ਆਂਗਰਾ ਨੇ ਦੱਸਿਆ ਕਿ ਬਹੁਤ ਸਾਰੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਕੇਸਾਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਰਜ਼ੀਆਂ ਫਾਰਵਰਡ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਕਰ ਦਿੱਤੇ ਗਏ ਹਨ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਜਿਕਰਯੋਗ ਹੈ ਕਿ ਮਿਤੀ 24 ਜੁਲਾਈ ਨੂੰ ਨੱਥੂਵਾਲਾ ਗਰਬੀ ਦੇ ਗੁਰਦੁਆਰਾ ਗੁਰੂ ਪ੍ਰਕਾਸ਼ ਵਿਖੇ ਵੱਡਾ ਘਰ, ਛੋਟਾ ਘਰ, ਨੱਥੂਵਾਲਾ ਗਰਬੀ, ਗੱਜਣਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 26 ਜੁਲਾਈ ਨੂੰ ਮਾਣੂੰਕੇ ਦੇ ਪੰਚਾਇਤ ਘਰ ਵਿਖੇ ਘੋਲੀਆ, ਮਾਣੂੰਕੇ ਖੁਰਦ, ਰਣੀਆਂ, ਖੋਟਾ, ਕਿਸ਼ਨਗੜ੍ਹ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 31 ਜੁਲਾਈ ਨੂੰ ਘੱਲ ਕਲਾਂ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਡਰੋਲੀ ਭਾਈ, ਘੱਲ ਕਲਾਂ, ਸਲੀਣਾ, ਖੋਸਾ ਪਾਂਡੋ, ਰੱਤੀਆਂ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ।

Check Also

सागर वेलफेयर सोसाइटी ने अविनाश मानक को चुनाव में जीत प्राप्त करने पर किया सम्मानित

जालंधर (मक्कड़) – सागर वेलफेयर सोसाइटी के चेयरमैन सतपाल कलेर, प्रधान रविदास मंदिर गांधी कैंप …

Leave a Reply

Your email address will not be published. Required fields are marked *