ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਮੋਗਾ ਦੇ ਲਾਭਪਾਤਰੀਆਂ ਲਈ 5.22 ਕਰੋੜ ਰੁਪਏ ਜਾਰੀ

ਅਨੁਸੂਚਿਤ ਜਾਤੀ ਦੇ 1024 ਲਾਭਪਾਤਰੀਆਂ ਨੂੰ ਮਿਲੇਗਾ ਲਾਭ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਵਰਦਾਨ ਸਾਬਿਤ ਹੋ ਰਹੀ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਮੋਗਾ ਜ਼ਿਲ੍ਹੇ ਲਈ ਸਰਕਾਰ ਵੱਲੋਂ 5.22 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਨਾਲ ਮਹੀਨਾ ਜਨਵਰੀ 2024 ਤੱਕ ਦੇ 1024 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਲਾਭ ਮਿਲੇਗਾ। ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ. ਮੋਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ।

Check Also

ਚਾਈਲਡ ਐਂਡ ਐਡੋਲਸੈਂਟ ਲੇਬਰ ਐਕਟ ਅਧੀਨ ਬਣੀ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਹੋਈ ਮੀਟਿੰਗ

ਬਾਲ ਮਜਦੂਰੀ ਦੇ ਖਾਤਮੇ ਲਈ ਹਰੇਕ ਹਫਤੇ ਅਚਨਚੇਤ ਚੈਕਿੰਗਾਂ ਕਰਕੇ ਬਾਲ ਮਜਦੂਰੀ ਕਰਵਾਉਣ ਵਾਲਿਆਂ ਵਿਰੁੱਧ …

Leave a Reply

Your email address will not be published. Required fields are marked *