Thursday , 26 December 2024

ਆਪ ਦੀ ਸਰਕਾਰ-ਆਪ ਦੇ ਦੁਆਰ’ ਸਕੀਮ ਤਹਿਤ ਪਿੰਡ ਮਾਣੂੰਕੇ ਵਿਖੇ ਵਿਸ਼ੇਸ਼ ਕੈਂਪ ਆਯੋਜਿਤ

ਐਸ.ਡੀ.ਐਮ. ਹਰਕੰਵਲਜੀਤ ਸਿੰਘ ਤੇ ਸਹਾਇਕ ਕਮਿਸ਼ਨਰ ਸ਼ੁਭੀ ਆਂਗਰਾ ਨੇ ਸਮੂਹ ਵਿਭਾਗਾਂ ਨਾਲ ਹਾਜ਼ਰ ਹੋ ਕੇ ਕੀਤਾ ਸਮੱਸਿਆਵਾਂ ਦਾ ਨਿਪਟਾਰਾ
ਅਗਲਾ ਕੈਂਪ 1 ਅਗਸਤ ਨੂੰ ਘੱਲ ਕਲਾਂ ਵਿਖੇ-ਐਸ.ਡੀ.ਐਮ.

ਮੋਗਾ (ਕਮਲ) :- ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਤ ਤਹਿਤ ਪਿੰਡ ਪੱਧਰੀ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਜਿਸ ਨਾਲ ਪਿੰਡਾਂ ਦੇ ਲੋਕਾਂ ਦੇ ਸਰਕਾਰੀ ਕੰਮ ਉਨ੍ਹਾਂ ਦੇ ਪਿੰਡਾਂ ਵਿੱਚ ਹੀ ਹੋ ਰਹੇ ਹਨ। ਮੋਗਾ ਪ੍ਰਸ਼ਾਸ਼ਨ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਤੇ ਇਨ੍ਹਾਂ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਮੌਕੇ ਉੱਪਰ ਹੀ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਦੀ ਲੜੀ ਵਿੱਚ ਅੱਜ ਪਿੰਡ ਮਾਣੂੰਕੇ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਘੋਲੀਆ ਖੁਰਦ, ਮਾਣੂੰਕੇ, ਰਣੀਆਂ, ਖੋਟਾ, ਕਿਸ਼ਨਗੜ੍ਹ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਕੈਂਪ ਵਿੱਚ ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਹਰਕੰਵਲਜੀਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ਼) ਸ਼ੁਭੀ ਆਂਗਰਾ ਵਿਸ਼ੇਸ਼ ਤੌਰ ਉੱਪਰ ਹਾਜ਼ਰ ਰਹੇ ਅਤੇ ਲੋਕਾਂ ਵਿੱਚ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕਤਾ ਫੈਲਾਈ।

ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਹਰਕੰਵਲਜੀਤ ਸਿੰਘ ਨੇ ਦੱਸਿਆ ਕਿ ਲੋਕਾਂ ਦੀ ਖੱਜ ਖੁਆਰੀ ਖਤਮ ਕਰਨ ਦੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਕਰਕੇ ਲੋਕਾਂ ਨੂੰ ਬਿਨ੍ਹਾਂ ਕਿਸੇ ਭੇਦਭਾਵ ਤੋਂ ਕੈਂਪਾਂ ਰਾਹੀਂ ਲਾਹਾ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਕੇਸਾਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਰਜ਼ੀਆਂ ਫਾਰਵਰਡ ਕੀਤੀਆਂ ਜਾ ਚੁੱਕੀਆਂ ਹਨ। ਸਹਾਇਕ ਕਮਿਸ਼ਨਰ (ਜ਼) ਸ਼ੁਭੀ ਆਂਗਰਾ ਨੇ ਦੱਸਿਆ ਕਿ ਕੈਂਪਾਂ ਵਿੱਚ ਡਿਪਟੀ ਕਮਿਸ਼ਨਰ ਖੁਦ ਵੀ ਲੋਕਾਂ ਤੋਂ ਕੈਂਪਾਂ ਦੇ ਪ੍ਰਬੰਧਾਂ ਅਤੇ ਇੱਥੋਂ ਮਿਲ ਰਹੀਆਂ ਸੇਵਾਵਾਂ ਦਾ ਰੀਵਿਊ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਸਖਤ ਹਦਾਇਤ ਜਾਰੀ ਕੀਤੀ ਗਈ ਹੈ ਕਿ ਇਨ੍ਹਾਂ ਕੈਂਪਾਂ ਵਿੱਚ ਜਾਂ ਦਫ਼ਤਰਾਂ ਵਿੱਚ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਲਾਪਰਵਾਹੀ ਜਾਂ ਲੋਕਾਂ ਦੀ ਖੱਜਲ ਖੁਆਰੀ ਦੀ ਗੱਲ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਆਮ ਲੋਕਾਂ ਤੋਂ ਜਦੋਂ ਕੈਂਪਾਂ ਦਾ ਰੀਵਿਊ ਪ੍ਰਾਪਤ ਕੀਤਾ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਹਾਂ ਪੱਖੀ ਰੀਵਿਊ ਦਿੱਤੇ। ਜਿਕਰਯੋਗ ਹੈ ਕਿ ਹੁਣ ਮਿਤੀ 1ਅਗਸਤ ਨੂੰ ਘੱਲ ਕਲਾਂ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਡਰੋਲੀ ਭਾਈ, ਘੱਲ ਕਲਾਂ, ਸਲੀਣਾ, ਖੋਸਾ ਪਾਂਡੋ, ਰੱਤੀਆਂ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ।

Check Also

लायलपुर खालसा कॉलेज फॉर वुमेन, जालंधर के ‘लेखक से एक मुलाकात’ का आयोजन किया

जालंधर (अरोड़ा) :- लायलपुर खालसा कॉलेज फॉर वुमेन, जालंधर में पी.जी. अंग्रेजी विभाग द्वारा ‘लेखक …

Leave a Reply

Your email address will not be published. Required fields are marked *