Wednesday , 15 January 2025

ਗਰਭਵਤੀ ਮਾਵਾਂ ਦਾ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕ ਹੋਣਾ ਜਰੂਰੀ-ਡਾ ਸੁਖਪ੍ਰੀਤ ਬਰਾੜ ਐੱਸ ਐਮ ਓ

ਸਿਹਤ ਵਿਭਗ ਦੇ ਕਰਮੀਆਂ ਨੇ ਜੱਚਾ ਬਚਾ ਵਾਰਡ ਵਿਚ ਕੀਤਾ ਨਵਜੰਮੇ ਬੱਚਿਆਂ ਦੀਆ ਮਾਵਾ ਨੂੰ ਜਾਗਰੂਕ
ਸਿਹਤ ਵਿਭਾਗ ਵੱਲੋਂ 7 ਅਗਸਤ ਤੱਕ ਮਨਾਇਆ ਜਾ ਰਿਹਾ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਜਾਗਰੂਕਤਾ ਹਫ਼ਤਾ

ਮੋਗਾ (ਕਮਲ) :- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਰਾਜੇਸ਼ ਅੱਤਰੀ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਹਫ਼ਤਾ 1 ਅਗਸਤ ਤੋਂ 7 ਅਗਸਤ 2024 ਤੱਕ ਮਨਾਇਆ ਜਾ ਰਿਹਾ ਹੈ। ਡਾ: ਸੁਖਪ੍ਰੀਤ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਮੋਗਾ ਨੇ ਦੱਸਿਆ ਗਿਆ ਕਿ ਮਹਿਲਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋ ਹਰ ਸਾਲ ਜਾਗਰੂਕਤਾ ਹਫ਼ਤਾ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਦੇ ਜੱਚਾ ਬਚਾ ਵਾਰਡ ਵਿਚ ਸਿਹਤ ਵਿਭਾਗ ਦੇ ਕਰਮੀਆਂ ਵਲੋ ਨਵਜੰਮੇ ਬੱਚੇ ਦੀਆ ਮਾਵਾ ਨੂੰ ਜਾਗਰੂਕ ਕੀਤਾ। ਓਹਨਾ ਕਿਹਾ ਕਿ ਇਸ ਵਾਰ ਥੀਮ ਪਾੜੇ ਨੂੰ ਖਤਮ ਕਰਕੇ ਸਾਰੇ ਬੱਚਿਆ ਨੂੰ ਮਾਂ ਦਾ ਦੁੱਧ ਪਿਲਾਉਣ ਲਈ ਸਹਾਇਤਾ ਕਰਨਾ ਹੈ ਜ਼ਿਲ੍ਹੇ ਅਧੀਨ ਆਉਂਦੀਆਂ ਸਾਰੀਆ ਸਿਹਤ ਸੰਸਥਾਵਾਂ ਵਿੱਚ ਔਰਤਾਂ ਨੂੰ ਬੱਚੇ ਲਈ ਮਾਂ ਦਾ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਜਾਣਾ ਹੈ। ਇਸ ਤਰ੍ਹਾਂ ਪਿੰਡ ਪੱਧਰ ਉਤੇ ਏਐਨਐਮਜ਼ ਅਤੇ ਆਸ਼ਾ ਵਰਕਰਾਂ ਗਰਭਵਤੀ ਔਰਤਾਂ ਅਤੇ ਦੁੱਧ ਚੁਘਾਉਂਦੀਆਂ ਮਾਵਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਨਮ ਤੋਂ ਬਾਅਦ ਇੱਕ ਨਵਜਾਤ ਬੱਚੇ ਲਈ ਮਾਂ ਦਾ ਦੁੱਧ ਸਭ ਤੋਂ ਜਰੂਰੀ ਚੀਜ ਹੁੰਦਾ ਹੈ। ਬੱਚੇ ਨੂੰ ਪਹਿਲੇ 6 ਮਹੀਨੇ ਤੱਕ ਕੇਵਲ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ ਕਿਉਂਕਿ ਮਾਂ ਦੇ ਦੁੱਧ ਵਿੱਚ ਅਜਿਹੇ ਤੱਤ ਹੁੰਦੇ ਹਨ ਜੋ ਬੱਚੇ ਨੂੰ ਮਾਰੂ ਰੋਗਾਂ ਤੋਂ ਬਚਾਉਂਦਾ ਹੈ ।

ਉਨ੍ਹਾਂ ਕਿਹਾ ਕਿ 6 ਮਹੀਨੇ ਤੋਂ ਬਾਅਦ ਬੱਚੇ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਨਰਮ ਖੁਰਾਕ ਜਿਵੇਂ ਚਾਵਲ, ਖਿਚੜੀ, ਦਲੀਆ ਆਦਿ ਦੇਣਾ ਸ਼ੁਰੂ ਕਰਨ ਦੇਣਾ ਚਾਹੀਦਾ ਹੈ। ਸੰਤੁਲਿਤ ਖੁਰਾਕ ਤੋਂ ਇਲਾਵਾ 2 ਸਾਲ ਤੱਕ ਬੱਚੇ ਨੂੰ ਮਾਂ ਦਾ ਦੁੱਧ ਜਰੂਰ ਪਿਲਾਓ, ਜਿਸ ਨਾਲ ਬੱਚੇ ਅਤੇ ਮਾਂ ਵਿੱਚ ਆਪਸੀ ਪਿਆਰ ਵੱਧਦਾ ਹੈ। ਇਸ ਮੌਕੇ ਡਾਕਟਰ ਸਿਮਰਤ ਖੋਸਾ ਗਾਇਨਾਕੋਲੋਜਿਸਟ ਸਿਵਲ ਹਸਪਤਾਲ ਮੋਗਾ ਨੇ ਦਸਿਆ ਕਿ ਮਾਂ ਦਾ ਦੁੱਧ ਬੱਚੇ ਨੂੰ ਕੁਪੋਸ਼ਨ ਤੇ ਡਾਇਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਦੁੱਧ ਨਾ ਸਿਰਫ਼ ਬੱਚੇ ਲਈ ਫਾਇਦੇਮੰਦ ਹੁੰਦਾ ਹੈ, ਸਗੋਂ ਔਰਤ ਨੂੰ ਵੀ ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਵਰਗੀਆਂ ਬਿਮਾਰੀਆਂ ਹੋਣ ਦਾ ਖਤਰਾ ਘਟ ਜਾਂਦਾ ਹੈ। ਨਵ ਜੰਮੇ ਬੱਚੇ ਨੂੰ ਪੋਸ਼ਣ, ਸੁਰੱਖਿਆ ਅਤੇ ਪਿਆਰ ਦੀ ਲੋੜ ਹੁੰਦੀ ਹੈ, ਇਨ੍ਹਾਂ ਸਾਰੀਆਂ ਜਰੂਰਤਾਂ ਦੀ ਪੂਰਤੀ ਮਾਂ ਦਾ ਦੁੱਧ ਹੀ ਕਰਦਾ ਹੈ। ਇਸ ਮੌਕੇ ਜ਼ਿਲ੍ਹਾ ਮੀਡੀਆ ਵਿੰਗ ਅੰਮ੍ਰਿਤ ਸ਼ਰਮਾ ਵੀ ਹਾਜ਼ਿਰ ਸਨ।

Check Also

डिप्टी कमिश्नर ने कौशल विकास कोर्स संचालित कर कौशल लोगों को तैयार करने पर दिया जोर

कहा, शिक्षार्थियों को स्व-रोजगार शुरू करने के लिए प्रोत्साहित किया जाए जालंधर (अरोड़ा) :- डिप्टी …

Leave a Reply

Your email address will not be published. Required fields are marked *