7 ਅਗਸਤ ਨੂੰ ਸਮਾਲਸਰ ਵਿਖੇ ਲੱਗੇਗਾ‘ ਆਪ ਦੀ ਸਰਕਾਰ ਆਪ ਦੇ ਦੁਆਰ’ ਸਕੀਮ ਤਹਿਤ ਕੈਂਪ

ਸਮਾਲਸਰ, ਸੇਖਾਂ ਕਲਾਂ, ਸੇਖਾਂ ਖੁਰਦ, ਠੱਠੀ ਭਾਈ, ਸਾਹੋਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਆਉਣਗੇ ਵਿਭਾਗਾਂ ਦੇ ਅਧਿਕਾਰੀ
ਸਰਕਾਰੀ ਸੇਵਾਵਾਂ ਲੈਣ ਲਈ ਪਿੰਡ ਵਾਸੀ ਲੈਣ ਕੈਂਪਾਂ ਦਾ ਲਾਭ-ਡਿਪਟੀ ਕਮਿਸ਼ਨਰ

ਮੋਗਾ (ਕਮਲ) :- ‘ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਪਿੰਡ ਸਮਾਲਸਰ ਵਿਖੇ 7 ਅਗਸਤ, 2024 ਨੂੰ ਵਿਸ਼ੇਸ਼ ਕੈਂਪ ਦਾ ਆਯੋਜਨ ਹੋ ਰਿਹਾ ਹੈ। ਇਸ ਕੈਂਪ ਵਿੱਚ ਸਮਾਲਸਰ, ਸੇਖਾ ਕਲਾਂ, ਸੇਖਾ ਖੁਰਦ, ਠੱਠੀ ਭਾਈ, ਸਾਹੋਕੇ ਪਿੰਡ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ। ਸਮੂਹ ਵਿਭਾਗਾਂ ਦੇ ਅਧਿਕਾਰੀ ਇਸ ਕੈਂਪ ਵਿੱਚ ਖੁਦ ਹਾਜਰ ਹੇ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੇਣਗੇ ਅਤੇ ਇਨ੍ਹਾਂ ਨੂੰ ਪ੍ਰਾਪਤ ਕਰਨ ਵਿੱਚ ਆ ਰਹੀਆਂ ਮੁਸ਼ਕਿਲਾਂ ਦਾ ਵੀ ਨਿਪਟਾਰਾ ਕਰਨਗੇ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਖੁਦ ਇਹਨਾਂ ਕੈਂਪਾਂ ਵਿੱਚ ਹਾਜਰ ਹੋ ਕੇ ਲੋਕਾਂ ਤੋਂ ਕੈਂਪਾਂ ਦਾ ਰੀਵਿਊ ਲੈ ਰਹੇ ਹਨ ਤਾਂ ਕਿ ਕੋਈ ਵੀ ਵਿਅਕਤੀ ਇਹਨਾਂ ਕੈਂਪਾਂ ਵਿੱਚੋਂ ਨਰਾਸ਼ ਹੋ ਕੇ ਨਾ ਪਰਤੇ। ਉਹਨਾਂ ਦੱਸਿਆ ਕਿ 7 ਅਗਸਤ ਦਿਨ ਬੁੱਧਵਾਰ ਨੂੰ ਸਮਾਲਸਰ, ਸੇਖਾਂ ਕਲਾਂ, ਸੇਖਾਂ ਖੁਰਦ, ਠੱਠੀ ਭਾਈ, ਸਾਹੋਕੇ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਸਮਾਲਸਰ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਸੁਣੀਆਂ ਜਾਣਗੀਆਂ। ਮਿਤੀ 9 ਅਗਸਤ ਦਿਨ ਸ਼ੁੱਕਰਵਾਰ ਨੂੰ ਬੁੱਕਣਵਾਲਾ, ਸਿੰਘਾਂਵਾਲਾ, ਕਪੂਰੇ, ਮਹਿਰੋ, ਝੰਡੇਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਸਿੰਘਾਂਵਾਲਾ ਦੇ ਗੁਰਦੁਆਰਾ ਗੁਰਮੱਤ ਸੰਗਤ ਸਿੰਘਾਵਾਲਾ ਵਿਖੇ ਸੁਣੀਆਂ ਜਾਣਗੀਆਂ। ਮਿਤੀ 14 ਅਗਸਤ ਦਿਨ ਬੁੱਧਵਾਰ ਨੂੰ ਲੋਪੋ, ਬੱਧਨੀ ਕਲਾਂ, ਬੱਧਨੀ ਖੁਰਦ, ਰਾਉਂਕੇ ਕਲਾਂ, ਬੀਰ ਰਾਉਂਕੇ, ਬੋਡੇ, ਬੀਰ ਬੱਧਨੀ, ਬੁਰਜ ਦੁੱਨਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਰਾਉਂਕੇ ਕਲਾਂ ਗੁਰਦੁਆਰਾ ਜੰਡ ਸਾਹਿਬ ਜਲਾਲਾਬਾਦ ਪੂਰਬੀ ਵਿਖੇ ਸੁਣੀਆਂ ਜਾਣਗੀਆਂ। ਮਿਤੀ 16 ਅਗਸਤ ਦਿਨ ਸ਼ੁੱਕਰਵਾਰ ਨੂੰ ਜਲਾਲਾਬਾਦ ਪੂਰਬੀ, ਫਤਿਹਗੜ੍ਹ ਕੋਰੋਟਾਣਾ, ਪੱਤੀ ਰਾਜਪੁਰਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਜਲਾਲਾਬਾਦ ਪੂਰਬੀ ਪੰਚਾਇਤ ਘਰ ਵਿਖੇ ਸੁਣੀਆਂ ਜਾਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 21 ਅਗਸਤ ਦਿਨ ਬੁੱਧਵਾਰ ਨੂੰ ਰਾਜਿਆਣਾ ਪਦਾਰਥ ਪੱਤੀ ਧਰਮਸ਼ਾਲਾ ਵਿਖੇ ਵੈਰੋਕੇ, ਰਾਜਿਆਣਾ, ਉੱਗੋ ਕੇ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 23 ਅਗਸਤ ਦਿਨ ਸ਼ੁੱਕਰਵਾਰ ਨੂੰ ਢੁੱਡੀਕੇ ਕਮਿਉਨਿਟੀ ਹਾਲ ਵਿਖੇ ਢੁੱਡੀਕੇ, ਡਾਲਾ, ਦੌਧਰ ਗਰਬੀ, ਦੌਧਰ ਸ਼ਰਕੀ, ਤਖਾਣਵੱਧ, ਮੱਲੇਆਣਾ, ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 28 ਅਗਸਤ ਦਿਨ ਬੁੱਧਵਾਰ ਨੂੰ ਭਿੰਡਰ ਖੁਰਦ ਦੇ ਕੋਆਪਰੇਟਿਵ ਸੁਸਾਇਟੀ ਵਿਖੇ ਭਿੰਡਰ ਕਲਾਂ, ਭਿੰਡਰ ਖੁਰਦ, ਦਾਤਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 30 ਅਗਸਤ ਦਿਨ ਸ਼ੁੱਕਰਵਾਰ ਨੂੰ ਰੌਂਤਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਖਾਈ, ਦੀਨਾ, ਰੌਂਤਾ, ਬੁਰਜ ਹਮੀਰਾ, ਗਾਜੀਆਣਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਮੂਹ ਵਿਭਾਗ ਇਨ੍ਹਾਂ ਜਨ ਸੁਣਵਾਈ ਕੈਂਪਾਂ ਵਿੱਚ ਹਾਜ਼ਰ ਹੋ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕਰਨ ਨੂੰ ਯਕੀਨੀ ਬਣਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਸਬੰਧਤ ਪਿੰਡਾਂ ਦੇ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

Check Also

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਸਿਵਲ ਹਸਪਤਾਲ ਮੋਗਾ ਦਾ ਅਚਨਚੇਤ ਨਿਰੀਖਣ

ਪੰਜਾਬ ਸਰਕਾਰ ਨੇ ਹੁਣ 280 ਤੋਂ ਵਧਾ ਕੇ 450 ਤਰ੍ਹਾਂ ਦੀਆਂ ਦਵਾਈਆਂ ਫਾਰਮੇਸੀ ਵਿੱਚ ਕਰਵਾਈਆਂ …

Leave a Reply

Your email address will not be published. Required fields are marked *