ਜ਼ਿਲ੍ਹਾ ਮੋਗਾ ਵਿੱਚ ਲਗਾਏ ਜਾ ਰਹੇ 8 ਲੱਖ ਤੋਂ ਵਧੇਰੇ ਪੌਦੇ

ਜ਼ਿਲ੍ਹਾ ਪੱਧਰੀ ਵਣ ਮਹਾਂਉਤਸਵ ਸਮਾਗਮ ਦੌਰਾਨ ਨਗਰ ਨਿਗਮ ਕੰਪਲੈਕਸ ਵਿਖੇ ਵਿਧਾਇਕਾ ਅਤੇ ਡਿਪਟੀ ਕਮਿਸ਼ਨਰ ਨੇ ਪੌਦੇ ਲਗਾਏ
ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਅੱਜ ਦੇ ਸਮੇਂ ਦੀ ਵੱਡੀ ਲੋੜ : ਡਾਕਟਰ ਅਮਨਦੀਪ ਕੌਰ ਅਰੋੜਾ
ਬੂਟੇ ਲਗਾਉਣ ਦੀ ਮੁਹਿੰਮ ਵਿੱਚ ਹਰੇਕ ਨਾਗਰਿਕ ਦਾ ਸਹਿਯੋਗ ਜਰੂਰੀ: ਡਿਪਟੀ ਕਮਿਸ਼ਨਰ

ਮੋਗਾ (ਕਮਲ) :- ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਤੇ ਦਿਸ਼ਾ ਨਿਰਦੇਸ਼ਾਂ ਉੱਤੇ ਜ਼ਿਲ੍ਹਾ ਮੋਗਾ ਨੂੰ ਵਾਤਾਵਰਨ ਪੱਖੋਂ ਹਰਾ ਭਰਾ ਬਣਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਸਾਡਾ ਵਾਤਾਵਰਣ ਸਵੱਛ ਬਣ ਸਕੇ। ਚਾਲੂ ਮੌਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਵਿੱਚ 8 ਲੱਖ ਤੋਂ ਵਧੇਰੇ ਪੌਦੇ ਲਗਾਏ ਜਾਣੇ ਹਨ। ਜਿਸ ਵਿਚੋਂ ਕਰੀਬ ਸਾਢੇ 6 ਲੱਖ ਪੌਦੇ ਲਗਾਏ ਵੀ ਜਾ ਚੁੱਕੇ ਹਨ। ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਮੋਗਾ ਦੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਵਣ- ਮਹਾਂਉਤਸਵ ਮੌਕੇ ਸਥਾਨਕ ਨਗਰ ਨਿਗਮ ਕੰਪਲੈਕਸ ਵਿਖੇ ਬੂਟੇ ਲਗਾਉਣ ਸਮੇਂ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਤੇ ਅੱਜ ਜਿਸ ਤਰ੍ਹਾਂ ਮੌਸਮ ਵਿੱਚ ਤਬਦੀਲੀਆਂ ਆ ਰਹੀਆਂ ਹਨ ਉਹ ਮਨੁੱਖ ਵੱਲੋਂ ਤੇਜ਼ੀ ਨਾਲ ਕੀਤੀ ਗਈ ਦਰੱਖਤਾਂ ਦੀ ਕਟਾਈ ਕਾਰਨ ਹੀ ਹਨ, ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਮੌਸਮ ਵਿੱਚ ਸਮਾਨਤਾ ਲਿਆਉਣ ਵਾਸਤੇ ਵੱਧ ਤੋਂ ਵੱਧ ਟੂਟੇ ਲਗਾਈਏ ਅਤੇ ਉਨਾਂ ਦੀ ਸੰਭਾਲ ਵੀ ਕਰੀਏ। ਉਹਨਾਂ ਕਿਹਾ ਕਿ ਕੇਵਲ ਬੂਟੇ ਲਗਾਉਣ ਨਾਲ ਹੀ ਸਾਡੀ ਜਿੰਮੇਵਾਰੀ ਪੂਰੀ ਨਹੀਂ ਹੁੰਦੀ ਸਗੋਂ ਬੂਟੇ ਲਗਾ ਕੇ ਉਹਨਾਂ ਦੀ ਸਾਂਭ ਸੰਭਾਲ ਕਰਨਾ ਵੀ ਸਾਡੀ ਹੀ ਜਿੰਮੇਵਾਰੀ ਬਣਦੀ ਹੈ ਤਾਂ ਜੋ ਇਹ ਬੂਟੇ ਵੱਡੇ ਹੋ ਕੇ ਦਰਖਤਾਂ ਦਾ ਰੂਪ ਧਾਰ ਸਕਣ ਅਤੇ ਸਾਡੇ ਵਾਤਾਵਰਣ ਨੂੰ ਹਰਾ ਭਰਾ ਬਣਾਈ ਰੱਖਣ।


ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਇਸ ਵਣ- ਮਹਾਂਉਤਸਵ ਮੌਕੇ ਸ਼ੁਰੂ ਕੀਤੀ ਗਈ ਬੂਟੇ ਲਗਾਉਣ ਦੀ ਮੁਹਿਮ ਵਿੱਚ ਸਾਰੇ ਵਰਗਾਂ ਦੇ ਲੋਕਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਕਿਉਂਕਿ ਬੂਟੇ ਲਗਾ ਕੇ ਹੀ ਅਸੀਂ ਆਪਣੇ ਵਾਤਾਵਰਣ ਨੂੰ ਬਚਾ ਸਕਦੇ ਹਾਂ। ਉਹਨਾਂ ਕਿਹਾ ਕਿ ਅੱਜ ਨੌਜਵਾਨ ਪੀੜੀ ਆਪਣੇ ਭਵਿੱਖ ਲਈ ਕਾਫੀ ਸੁਚੇਤ ਨਜ਼ਰ ਆ ਰਹੀ ਹੈ ਤੇ ਇਹੀ ਕਾਰਨ ਹੈ ਕਿ ਨੌਜਵਾਨ ਵੱਡੀ ਪੱਧਰ ਤੇ ਪੌਦੇ ਲਗਾ ਰਹੇ ਹਨ। ਉਹਨਾਂ ਨੌਜਵਾਨ ਵਰਗ ਨੂੰ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਸੱਦਾ ਵੀ ਦਿੱਤਾ। ਉਹਨਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਜ਼ਿਲ੍ਹਾ ਮੋਗਾ ਦੇ ਵਾਤਾਵਰਨ ਨੂੰ ਹਰਾ ਭਰਾ ਤੇ ਸਵੱਛ ਬਣਾਇਆ ਜਾ ਸਕੇ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅੰਦਰ 08 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਹੁਣ ਤੱਕ ਕਰੀਬ ਸਾਢੇ 6 ਲੱਖ ਪੌਦੇ ਲਗਾਏ ਜਾ ਚੁੱਕੇ ਹਨ। ਪਿੰਡਾਂ ਸ਼ਹਿਰਾਂ ਤੇ ਕਸਬਿਆਂ ਵਿੱਚ ਵੱਡੀ ਪੱਧਰ ਤੇ ਬੂਟੇ ਲਗਾਏ ਜਾ ਰਹੇ ਹਨ। ਉਹਨਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਮਿਲੀ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਅਤੇ ਸਾਡੀ ਧਰਤੀ ਨੂੰ ਮੁੜ ਤੋਂ ਹਰਿਆ ਭਰਿਆ ਬਣਾਉਣ ਵਿੱਚ ਆਪਣਾ ਯੋਗਦਾਨ ਦੇਣ। ਦੱਸਣਯੋਗ ਹੈ ਕਿ ਅੱਜ ਪੰਜਾਬ ਸਰਕਾਰ ਦੇ ਸੱਦੇ ਉੱਤੇ ਹਰੇਕ ਪੱਧਰ ਉੱਤੇ ਪੌਦੇ ਲਗਾਏ ਗਏ। ਇਕ ਤਹਿਤ ਕੋਟ ਈਸੇ ਖਾਂ ਵਿਖੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ, ਨਿਹਾਲ ਸਿੰਘ ਵਾਲਾ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਜਗਦੀਪ ਸਿੰਘ ਗਟਰਾ ਨੇ ਅਤੇ ਬਾਕੀ ਇਲਾਕਿਆਂ ਵਿੱਚ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਪੌਦੇ ਲਗਾਏ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ, ਡਿਪਟੀ ਮੇਅਰ ਅਸ਼ੋਕ ਧਮੀਜਾ, ਐੱਸ ਡੀ ਐੱਮ ਮੋਗਾ ਸਾਰੰਗਪਰੀਤ ਸਿੰਘ, ਐੱਸ ਡੀ ਐੱਮ ਬਾਘਾਪੁਰਾਣਾ ਹਰਕੰਵਲਜੀਤ ਸਿੰਘ, ਸੰਯੁਕਤ ਕਮਿਸ਼ਨਰ ਗੁਰਪ੍ਰੀਤ ਸਿੰਘ, ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Check Also

लायंस क्लब जालंधर के पूर्व प्रधान स्वर्गीय लायन धर्मपाल छाबड़ा के निमित्त रखें पाठ का भोग एवं रस्म किरया आज 1 से 2 बजे तक

जालंधर/अरोड़ा – लायंस क्लब जालंधर के पूर्व प्रधान स्वर्गीय लायन धर्मपाल छाबड़ा बहुत ही मिलनसार, …

Leave a Reply

Your email address will not be published. Required fields are marked *