ਟ੍ਰੈਫਿਕ ਨਿਯਮਾ ਅਤੇ ਸੁੱਰਖਿਆ ਸੰਬੰਧੀ ਜਾਣਕਾਰੀ ਦਿੱਤੀ

ਅੰਮ੍ਰਿਤਸਰ (ਪ੍ਰਦੀਪ) :- ਏ.ਡੀ.ਜੀ.ਪੀ. ਟ੍ਰੈਫਿਕ, ਏ.ਐੱਸ. ਰਾਏ ਸਾਹਿਬ ਅਤੇ ਰਣਜੀਤ ਸਿੰਘ ਢਿੱਲੋਂ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਚੀਫ਼ ਖ਼ਾਲਸਾ ਦੀਵਾਨ ਵਿਖੇ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਸੰਬੰਧੀ ਟ੍ਰੈਫਿਕ ਸੈਮੀਨਾਰ ਆਯੋਜਿਤ ਕੀਤਾ। ਇਸ ਵਿੱਚ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾ ਅਤੇ ਸੁੱਰਖਿਆ ਸੰਬੰਧੀ ਜਾਣਕਾਰੀ ਦਿੱਤੀ ਗਈ। ਪੰਜਾਬ ਪੁਲਿਸ ਦੇ ਟ੍ਰੈਫਿਕ ਸਿਖਿਆ ਵਿਭਾਗ ਦੇ ਇੰਚਾਰਜ ਸ੍ਰ. ਦਲਜੀਤ ਸਿੰਘ ਨੇਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਦੌਰਾਨ ਵਿਦਿਆਰਥੀਆਂ ਅਤੇ ਸਟਾਫ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਅਤੇ ਨਾਬਾਲਗ (18 ਸਾਲ ਤੋਂ ਘੱਟ ਉਮਰ) ਬੱਚਿਆਂ ਦੇ ਡਰਾਈਵਿੰਗ ਕਰਨ ਤੇ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਜਾਗਰੁਕ ਕੀਤਾ ਗਿਆ। 16 ਸਾਲਾਂ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਤੇ ਦੋ ਪਹੀਆ ਵਾਹਨ ਚਲਾਉਣ ਤੇ ਰੋਕ ਲਾਉਣ ਸੰਬੰਧੀ ਦੱਸਿਆ ਗਿਆ। ਦਲਜੀਤ ਸਿੰਘ ਨੇ ਸਿੱਖ ਵਿਦਿਆਰਥੀਆਂ ਨੂੰ ਦਸਤਾਰ ਸਜਾ ਕੇ ਅਤੇ ਕੇਸ ਨਾ ਰੱਖਣ ਵਾਲਿਆਂ ਨੂੰ ਹੈਲਮਟ ਪਾ ਕੇ ਵਾਹਨ ਚਲਾਉਣ ਬਾਰੇ ਜਾਗਰੁਕ ਕੀਤਾ । ਉਨ੍ਹਾਂ ਇਹ ਵੀ ਦੱਸਿਆ ਕਿ 16 ਤੋਂ 18 ਸਾਲ ਦੇ ਬੱਚਿਆਂ ਨੂੰ ਕੇਵਲ 50 ਸੀ.ਸੀ. ਦਾ ਵਾਹਨ ਚਲਾਉਣ ਦੀ ਹੀ ਆਗਿਆ ਹੈ ਜਦਕਿ ਐਕਟਿਵਾ ਵਗੈਰਾ 110 ਸੀ.ਸੀ. ਦੀ ਹੈ ਜਿਸ ਨੂੰ ਚਲਾਉਣ ਦੀ ਪਾਬੰਦੀ ਹੈ । ਪੰਜਾਬ ਪੁਲਿਸ ਦੇ ਇੰਸਪੈਕਟਰ ਰਾਮ ਦਵਿੰਦਰ ਸਿੰਘ, ਹੈੱਡ ਕਾਂਸਟੇਬਲ ਸਲਵੰਤ ਸਿੰਘ ਅਤੇ ਕਾਂਸਟੇਬਲ ਲਵਪ੍ਰੀਤ ਕੌਰ ਵੀ ਇਸ ਸੈਮੀਨਾਰ ਵਿੱਚ ਸ਼ਾਮਲ ਸਨ। ਪੰਜਾਬ ਸਰਕਾਰ ਵੱਲੋਂ ਚਲਾਈ ਗਈ ਐੱਸ ਐੱਸ ਐੱਫ ਸੁੱਰਖਿਆ ਅਤੇ ਫਰਿਸ਼ਤੇ ਸਕੀਮ ਜਿਸ ਵਿੱਚ 2000 ਰੁਪਏ ਦਾ ਇਨਾਮ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ, ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕਵਲਪ੍ਰੀਤ ਕੌਰ ਅਤੇ ਮੁੱਖ ਅਧਿਆਪਕਾ ਨਿਸ਼ਚਿੰਤ ਕੌਰ ਵੀ ਹਾਜ਼ਰ ਸਨ ।

Check Also

भारत-मलेशिया संयुक्त सैन्य अभ्यास हरिमाऊ शक्ति मलेशिया के बेंटोंग कैंप में शुरू हुआ

जालंधर/दिल्ली (ब्यूरो) :- भारत-मलेशिया संयुक्त सैन्य अभ्यास हरिमाऊ शक्ति का चौथा संस्करण आज मलेशिया के …

Leave a Reply

Your email address will not be published. Required fields are marked *