ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ- ਈ ਟੀ ਓ

ਹਸਪਤਾਲ ਪਹੁੰਚ ਕੇ ਪ੍ਰਵਾਸੀ ਭਾਰਤੀ ਸੁਖਚੈਨ ਸਿੰਘ ਦਾ ਪੁੱਛਿਆ ਹਾਲ

ਅੰਮ੍ਰਿਤਸਰ (ਪ੍ਰਦੀਪ) :- ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਬੁਰਜੀ ਪਿੰਡ ਵਿੱਚ ਪ੍ਰਵਾਸੀ ਭਾਰਤੀ ਉੱਤੇ ਹੋਏ ਹਮਲੇ ਵਿੱਚ ਗੋਲੀਆਂ ਦਾ ਸ਼ਿਕਾਰ ਹੋਏ ਵਿਅਕਤੀ ਸੁਖਚੈਨ ਸਿੰਘ ਜੋ ਕਿ ਹਸਪਤਾਲ ਵਿੱਚ ਦਾਖਲ ਹੈ, ਦਾ ਸਥਾਨਕ ਹਸਪਤਾਲ ਵਿੱਚ ਪਹੁੰਚ ਕੇ ਹਾਲ ਪੁੱਛਿਆ ਅਤੇ ਭਰੋਸਾ ਦਿੱਤਾ ਕਿ ਉਹਨਾਂ ਉੱਤੇ ਹਮਲਾ ਕਰਨ ਵਾਲੇ ਦੋਸ਼ੀ ਛੇਤੀ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਰਹਿਣ ਵਾਲੇ ਹਰ ਵਿਅਕਤੀ ਨੂੰ ਅਮਨ ਸ਼ਾਂਤੀ ਨਾਲ ਰਹਿਣ ਦਾ ਹੱਕ ਹੈ ਅਤੇ ਉਸ ਨਾਲ ਧੱਕਾ ਕਰਨ ਵਾਲੇ ਵਿਅਕਤੀ ਚਾਹੇ ਕੋਈ ਵੀ ਹੋਵੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਨਹੀਂ ਰਹਿਣਗੇ । ਉਹਨਾਂ ਦੱਸਿਆ ਕਿ ਮੇਰੀ ਇਸ ਬਾਬਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨਾਲ ਗੱਲ ਹੋਈ ਹੈ ਅਤੇ ਪੁਲਿਸ ਇਸ ਕੇਸ ਵਿੱਚ ਦੋਸ਼ੀ ਵਿਅਕਤੀਆਂ ਨੂੰ ਫੜਨ ਦੇ ਬਹੁਤ ਨੇੜੇ ਹੈ ਅਤੇ ਛੇਤੀ ਹੀ ਇਹ ਵਿਅਕਤੀ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ । ਉਹਨਾਂ ਕਿਹਾ ਕਿ ਕਾਨੂੰਨ ਹੱਥ ਵਿੱਚ ਲੈਣ ਵਾਲਾ ਵਿਅਕਤੀ ਚਾਹੇ ਕਿਸੇ ਨਿੱਜੀ ਰੰਜਿਸ਼ ਕਾਰਨ ਲੈਂਦਾ ਹੋਵੇ ਉਹ ਜੇਲ ਦੀਆਂ ਸਲਾਖਾਂ ਪਿੱਛੇ ਹੋਵੇਗਾ।

Check Also

जालंधर ग्रामीण पुलिस ने संगठित अपराध पर की बड़ी कार्यवाही : दो ऑपरेशन में 6 गिरफ्तार

दो ड्रग तस्कर, चार लुटेरे गिरफ्तार; नशीला पदार्थ और चोरी का सामान बरामद जालंधर (अरोड़ा) …

Leave a Reply

Your email address will not be published. Required fields are marked *