ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਨੂੰ ਮਿਲ ਰਹੀਆਂ ਹਨ ਸਾਰੀਆਂ ਸਰਕਾਰੀ ਸਹੂਲਤਾਂ—ਡਿਪਟੀ ਕਮਿਸ਼ਨਰ

ਕੈਂਪ ਲੱਗਣ ਨਾਲ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਹੋ ਰਹੀ ਬਚਤ
29 ਅਗਸਤ ਨੂੰ ਡੀ.ਏ.ਵੀ. ਸਕੂਲ ਹਾਥੀਗੇਟ ਵਿਖੇ ਲੱਗੇਗਾ ਕੈਂਪ

ਅੰਮ੍ਰਿਤਸਰ (ਪ੍ਰਦੀਪ) :- ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲੇ੍ਹ ਦੀਆਂ ਸਾਰੀਆਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਅਤੇ ਆਉਣ ਵਾਲੇ ਵਿਅਕਤੀਆਂ ਵੱਲੋਂ ਵੱਖ- ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਅਤੇ ਮੌਕੇ ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ। ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ। ਉਨਾਂ ਦੱਸਿਆ ਕਿ 29 ਅਗਸਤ 2024 ਨੂੰ ਅਗਲਾ ਕੈਂਪ ਵਿਧਾਨ ਸਭਾ ਹਲਕਾ ਕੇਂਦਰੀ ਦੇ ਅਧੀਨ ਪੈਂਦੇ ਡੀ.ਏ.ਵੀ. ਸਕੂਲ ਹਾਥੀ ਗੇਟ ਅੰਮ੍ਰਿਤਸਰ ਵਿਖੇ ਬਾਅਦ ਦੁਪਹਿਰ 12:00 ਵਜੇ ਤੋਂ 3:00 ਵਜੇ ਤੱਕ ਕੈਂਪ ਲੱਗੇਗਾ। ਉਨਾਂ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਸਿਹਤ ਵਿਭਾਗ ਨਾਲ ਸਬੰਧਤ ਸਕੀਮਾਂ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ 1076 ਨੰਬਰ ਡਾਇਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

Check Also

लायंस क्लब जालंधर के पूर्व प्रधान स्वर्गीय लायन धर्मपाल छाबड़ा के निमित्त रखें पाठ का भोग एवं रस्म किरया आज 1 से 2 बजे तक

जालंधर/अरोड़ा – लायंस क्लब जालंधर के पूर्व प्रधान स्वर्गीय लायन धर्मपाल छाबड़ा बहुत ही मिलनसार, …

Leave a Reply

Your email address will not be published. Required fields are marked *