ਅੰਮ੍ਰਿਤਸਰ (ਪ੍ਰਦੀਪ) :- ਮੁਕਾਬਲਾ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਵੱਲੋਂ ਸਰੂਪ ਰਾਣੀ ਸਰਕਾਰੀ ਕਾਲਜ ਅੰਮ੍ਰਿਤਸਰ ਵਿਖੇ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਰੀਲ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਵਿੱਚੋਂ ਵਿਦਿਆਰਥੀਆਂ ਨੇ ਏਡਜ਼, ਬਲੱਡ ਡੋਨੇਸ਼ਨ ਅਤੇ ਨਸ਼ਾ ਵਿਰੋਧੀ ਵਿਸ਼ਿਆਂ ਉੱਪਰ ਰੀਲਾਂ ਬਣਾ ਕੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮ੍ਰਿਤਸਰ ਰਵੀ ਦਾਰਾ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਰੈੱਡ ਰਿਬਨ ਕਲੱਬਾਂ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਬਾਰੇ ਵਿਦਿਆਰਥੀਆਂ ਨਾਲ਼ ਜਾਣਕਾਰੀ ਸਾਂਝੀ ਕੀਤੀ ਇਸ ਤੋਂ ਬਾਅਦ ਵਿਦਿਆਰਥੀਆਂ ਦੇ ਸਨਮੁਖ ਰੀਲ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪਹਿਲਾ ਸਥਾਨ ਖਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਨਿਸ਼ਾਨ ਸਿੰਘ ਨੇ ਕੀਤਾ, ਦੂਸਰਾ ਸਥਾਨ ਸਰੂਪ ਰਾਣੀ ਸਰਕਾਰੀ ਕਾਲਜ ਦੀ ਕਰੀਸ਼ਿਕਾ ਨੇ ਅਤੇ ਤੀਸਰਾ ਸਥਾਨ GNDU Verka ਦੀ ਨਵਜੋਤ ਕੌਰ ਨੇ ਹਾਸਿਲ ਕੀਤਾ। ਇਨ੍ਹਾਂ ਸਾਰੇ ਜੇਤੂ ਵਿਦਿਆਰਥੀਆਂ ਨੂੰ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਕਾਲਜ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮ੍ਰਿਤਸਰ ਰਵੀ ਦਾਰਾ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਕਰਮਵਾਰ 4000, 3000 ਅਤੇ 2000 ਰੁਪਏ ਦੇ ਚੈੱਕ ਵੰਡੇ ਗਏ। ਮੰਚ ਸੰਚਾਲਕ ਦੀ ਭੂਮਿਕਾ ਮੈਡਮ ਅਮਨਦੀਪ ਕੌਰ ਨੇ ਨਿਭਾਈ। ਇਸ ਤੋਂ ਇਲਾਵਾ ਇਸ ਮੌਕੇ ਤੇ ਲਖਵੀਰ ਸਿੰਘ ਪ੍ਰੋਫੈਸਰ ਰੁਪਿੰਦਰ ਕੌਰ ਅਤੇ ਐੱਸਐੱਸਐੱਸਐੱਸ ਕਾਲਜ ਤੋਂ ਅਤੇ ਹੋਰ ਵੱਖ-ਵੱਖ ਕਾਲਜਾਂ ਤੋਂ ਟੀਚਰ ਸਾਹਿਬਾਨਾਂ ਨੇ ਵੀ ਸ਼ਿਰਕਤ ਕੀਤੀ।
Check Also
महात्मा गांधी और लाल बहादुर शास्त्री की बहुमुखी विरासत की मनाई जयंती
छात्रों और अभिभावकों के लिए एक अनोखा सीखने का सांझा किया अनुभव जालंधर (अरोड़ा) :- …