“ਰੁੱਖ ਲਗਾਉਣ ਦੀ ਮੁਹਿੰਮ” ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਲਗਾਏ ਪੌਦੇ

ਕਿਹਾ ! ਵਧ ਰਹੇ ਪ੍ਰਦੂਸ਼ਣ ਅਤੇ ਕੁਦਰਤੀ ਸ੍ਰੋਤਾਂ ਦੀ ਰੱਖਿਆ ਲਈ ਵੱਧ ਤੋਂ ਵੱਧ ਦਰੱਖਤ ਲਗਾਉਣੇ ਲਾਜਮੀ ਹਰੇਕ ਮਨੁੱਖ ਕਰੇ ਇਹ ਨੇਕ ਉਪਰਾਲਾ

ਮੋਗਾ (ਕਮਲ) :- ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 01.07.2024 ਤੋਂ 30.09.2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਅੱਜ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਸ੍ਰ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਉਹਨਾਂ ਦੱਸਿਆ ਕਿ ਧਰਤੀ ਉਪਰ ਵਧ ਰਹੇ ਪ੍ਰਦੂਸ਼ਣ ਅਤੇ ਕੁਦਰਤੀ ਸ੍ਰੋਤਾਂ ਦੀ ਰੱਖਿਆ ਲਈ ਵੱਧ ਤੋਂ ਵੱਧ ਦਰੱਖਤ ਲਗਾਉਣੇ ਲਾਜਮੀ ਹਨ ਅਤੇ ਹਰੇਕ ਮਨੁੱਖ ਨੂੰ ਇਹ ਨੇਕ ਉਪਰਾਲਾ ਕਰਨਾ ਚਾਹੀਦਾ ਹੈ। ਪੌਦੇ ਲਗਾ ਕੇ ਇਹਨਾਂ ਦੀ ਦੇਖਭਾਲ ਵੀ ਕਰਨੀ ਬਹੁਤ ਜਰੂਰੀ ਹੈ। ਇਸ ਮੌਕੇ ਉਨ੍ਹਾਂ ਨਾਲ ਸ. ਹਰਜੀਤ ਸਿੰਘ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ, ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਮਿਸ ਸ਼ਿਲਪੀ ਗੁਪਤਾ ਸੀ.ਜੇ.ਐੱਮ, ਮੋਗਾ ਅਤੇ ਮਿਸ ਪਾਰੁਲ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਬਾਘਾਪੁਰਾਣਾ ਵੱਲੋਂ ਵੀ ਬੂਟੇ ਲਗਾਏ ਗਏ। ਵਿਜੇ ਕੁਮਾਰ ਸਿਵਲ ਜੱਜ (ਜੂਨੀਅਰ ਡਿਵੀਜਨ) ਬਾਘਾਪੁਰਾਣਾ, ਹਰਜੀਤ ਸਿੰਘ ਬਰਾੜ ਪ੍ਰਧਾਨ ਬਾਰ ਐਸੋਸੀਏਸ਼ਨ ਬਾਘਾਪੁਰਾਣਾ ਤੇ ਦਲਵੀਰ ਸਿੰਘ ਡੀ.ਐੱਸ.ਪੀ ਬਾਘਾਪੁਰਾਣਾ ਵੀ ਇਸ ਮੌਕੇ ਹਾਜ਼ਰ ਸਨ। ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਮੁਹਿੰਮ ਦੇ ਤਹਿਤ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਟੇ ਲਗਾਏ ਜਾ ਰਹੇ ਹਨ ਅਤੇ ਨਾਲ ਹੀ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

Check Also

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਸਿਵਲ ਹਸਪਤਾਲ ਮੋਗਾ ਦਾ ਅਚਨਚੇਤ ਨਿਰੀਖਣ

ਪੰਜਾਬ ਸਰਕਾਰ ਨੇ ਹੁਣ 280 ਤੋਂ ਵਧਾ ਕੇ 450 ਤਰ੍ਹਾਂ ਦੀਆਂ ਦਵਾਈਆਂ ਫਾਰਮੇਸੀ ਵਿੱਚ ਕਰਵਾਈਆਂ …

Leave a Reply

Your email address will not be published. Required fields are marked *