ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਨੇ ਅਣ-ਅਧਿਕਾਰਤ ਕਲੋਨਰਾਈਜਰਾਂ ਵਿਰੁੱਧ ਚੁੱਕੇ ਸਖ਼ਤ ਕਦਮ, ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕੀਤੀ ਗਈ ਕਾਰਵਾਈ

ਅੰਮ੍ਰਿਤਸਰ (ਪ੍ਰਦੀਪ) :- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ, ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਡਾ. ਰਜਤ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਕੰਬੋ ਅਤੇ ਥਾਣਾ ਛੇਹਰਟਾ ਦੇ ਪੁਲਿਸ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਰਾਮਤੀਰਥ ਰੋਡ ਉਪਰ ਪਿੰਡ ਕਾਲਾ ਘਨੂੰਪੁਰ, ਵਡਾਲਾ ਭਿੱਟੇਵੱਡ ਅਤੇ ਅਜਨਾਲਾ ਰੋਡ ਉਪਰ ਪਿੰਡ ਹੇਰ ਵਿਖੇ ਬਣ ਰਹੀਆਂ ਅਣ ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਜ਼ਿਲਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਕਤ ਵਿਕਸਿਤ ਹੋਈਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਨੇ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ, ਜਿਸ ਦੇ ਤਹਿਤ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ ਅਧੀਨ 3 ਤੋਂ 7 ਸਾਲ ਦੀ ਕੈਦ ਅਤੇ 2 ਤੋਂ 5 ਲੱਖ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ, ਜਿਸ ਤਹਿਤ ਕੁੱਲ 09 ਕਲੋਨਾਈਜਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਲਈ ਪੁਲਿਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੁੱਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲਾ ਅੰਮ੍ਰਿਤਸਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਦਾ ਮੌਕਾ ਚੈਕ ਕਰਦੇ ਹੋਏ ਪਾਪਰਾ ਐਕਟ-1995 ਤਹਿਤ ਨੋਟਿਸ ਜਾਰੀ ਕਰਦਿਆਂ ਕਲੋਨੀਆਂ ਦਾ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ। ਜਿਲ੍ਹਾ ਟਾਉਨ ਪਲੈਨਰ (ਰੈਗੂਲੇਟਰੀ), ਗੁਰਸੇਵਕ ਸਿੰਘ ਔਲਖ ਅੰਮ੍ਰਿਤਸਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਕਲੋਨੀ/ਪਲਾਟ ਸਬੰਧੀ ਪੁੱਡਾ ਪਾਸੋਂ ਪ੍ਰਾਪਤ ਕੀਤੀ ਗਈ ਮੰਜੂਰੀ/ ਐਨ.ੳ.ਸੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *