ਅੰਮ੍ਰਿਤਸਰ (ਪ੍ਰਦੀਪ) :- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸ਼ਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਵਿੱਦਿਅਕ ਸੈਸ਼ਨ 2024-25 ਦੌਰਾਨ ਵੱਖ-ਵੱਖ ਮੈਡੀਕਲ ਕਾਲਜਾਂ/ਸੰਸਥਾਵਾਂ ਵਿਚ ਕੇਂਦਰੀ ਪੂਲ ਰਾਹੀਂ ਐਮ.ਬੀ.ਬੀ.ਐਸ ਦੀਆਂ 4 ਸੀਟਾਂ ਅੱਤਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿਚੋਂ ਭਰਨ ਲਈ ਨਿਰਧਾਰਿਤ ਕੀਤੀਆਂ ਗਈਆਂ ਹਨ, ਜੋ ਅੱਤਵਾਦ ਕਾਰਨ ਫ਼ੌਤ/ਦਿਵਿਆਂਗ ਹੋ ਚੁੱਕੇ ਨਾਗਰਿਕਾਂ ਦੇ ਜੀਵਨ ਸਾਥੀ ਜਾਂ ਬੱਚੇ ਹਨ। ਉਨ੍ਹਾਂ ਦੱਸਿਆ ਕਿ ਏ.ਐਨ ਮਗਧ ਮੈਡੀਕਲ ਕਾਲਜ, ਗਯਾ (ਬਿਹਾਰ) ਅਤੇ ਗ੍ਰਾਂਟ ਮੈਡੀਕਲ ਕਾਲਜ, ਮੁੰਬਈ (ਮਹਾਰਾਸ਼ਟਰ) ਵਿਚ ਇਕ-ਇਕ ਸੀਟ ਜਦਕਿ ਪੰਡਿਤ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ, ਰਾਏਪੁਰ (ਛੱਤੀਸਗੜ੍ਹ) ਵਿਚ ਇਸ ਵਰਗ ਲਈ ਦੋ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਵਿਦਿਆਰਥੀ ਅੱਤਵਾਦ ਦਾ ਸ਼ਿਕਾਰ ਜਾਂ ਅੱਤਵਾਦ ਦੌਰਾਨ ਅਪੰਗ ਹੋਏ ਵਿਅਕਤੀ ਦਾ ਜੀਵਨ ਸਾਥੀ ਜਾਂ ਬੱਚੇ ਹੋਣੇ ਚਾਹੀਦੇ ਹਨ। ਪੰਜਾਬ ਦੇ ਯੋਗ ਵਿਦਿਆਰਥੀ ਵੀ ਇਨ੍ਹਾਂ ਸੀਟਾਂ ਲਈ ਅਪਲਾਈ ਕਰਕੇ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੀਟਾਂ ਲਈ ਯੋਗਤਾ ਦੇ ਮਾਪਦੰਡਾਂ ਤਹਿਤ ਉਮੀਦਵਾਰ ਭਾਰਤੀ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ ਦਾਖ਼ਲੇ ਸਮੇਂ 17 ਸਾਲ ਹੋਵੇ ਜਾਂ ਉਹ ਅੰਡਰਗਰੈਜੂਏਟ ਮੈਡੀਕਲ ਕੋਰਸ ਵਿਚ ਦਾਖ਼ਲੇ ਦੇ ਪਹਿਲੇ ਸਾਲ ਵਿਚ 31 ਦਸੰਬਰ ਨੂੰ ਜਾਂ ਇਸ ਤੋਂ ਪਹਿਲਾਂ ਇਹ ਉਮਰ ਪੂਰੀ ਕਰਦਾ ਹੋਵੇ।
Check Also
इनोसेंट हार्ट्स ग्रुप ऑफ़ इंस्टीट्यूशंस, लोहरां के विद्यार्थियों ने विश्वविद्यालय परीक्षाओं में शानदार प्रदर्शन कर संस्थान का नाम किया रोशन
जालंधर (मक्कड़) :- इनोसेंट हार्ट्स ग्रुप ऑफ़ इंस्टीट्यूशंस, लोहरां के विद्यार्थियों ने अप्रैल 2026 में …
Jiwanjot Savera