ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਜ਼ਟ ਦਾ ਫੇਜ—2 ਦਾ ਪਹਿਲਾ ਦਿਨ

ਅੰਮ੍ਰਿਤਸਰ (ਪ੍ਰਦੀਪ) :- ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਦੂਜੇ ਫੇਜ ਵਿੱਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਜ਼ਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਵੱਲੋ ਦਸਿੱਆ ਗਿਆ ਕਿ ਬਲਾਕ ਪੱਧਰ ਟੂਰਨਾਂਮੈਜ਼ਟ ਵਿੱਚ ਕੁੱਲ 5 ਗੇਮਾਂ (ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲ, ਖੋਹ-ਖੋਹ, ਐਥਲੈਟਿਕਸ, ਵਾਲੀਬਾਲ ਸਮੈਸਿੰਗ ਅਤੇ ਵਾਲੀਬਾਲ ਸੂਟਿੰਗ ) ਕਰਵਾਈਆ ਜਾ ਰਹੀਆਂ ਹਨ।
ਬਲਾਕ ਅਟਾਰੀ : ਵਿੱਚ ਓਲੰਪਿਅਨ ਸ਼ਮਸ਼ੇਰ ਸਿੰਘ ਸੀ:ਸੈ:ਸਕੂਲ ਅਟਾਰੀ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ। ਬਲਾਕ ਅਟਾਰੀ ਵਿੱਚ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ ਏ.ਡੀ.ਸੀ ਜਸਵਿੰਦਰ ਸਿੰਘ ਰਮਦਾਸ ਐਮ.ਐਲ.ਏ ਹਲਕਾ ਅਟਾਰੀ ਵੱਲੋ ਕੀਤਾ ਗਿਆ। ਗੇਮ ਫੁੱਟਬਾਲ : ਵਿੱਚ 14 ਲੜਕਿਆ ਦੇ ਮੁਕਾਬਲੇ ਵਿੱਚ ਓਲੰਪਿਅਨ ਸਮਸ਼ੇਰ ਸਿੰਘ ਸੀ:ਸੈ:ਸਕੂਲ ਅਟਾਰੀ ਨੇ ਪਹਿਲਾ ਸਥਾਨ ਅਤੇ ਨੇਸ਼ਟਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਵਾਲੀਬਾਲ: ਵਿੱਚ ਅੰ14 ਲੜਕਿਆ ਦੇ ਮੁਕਾਬਲੇ ਵਿੱਚ ਬੀਬੀ ਕੌਲਾ ਸਕੂਲ ਨੇ ਪਹਿਲਾ ਸਥਾਨ ਅਤੇ ਡੀ.ਏ.ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਖੇਡਾਂ ਵਿੱਚ ਲਗਭਗ 200 ਖਿਡਾਰੀਆਂ ਨੇ ਭਾਗ ਲਿਆ।


ਬਲਾਕ ਰਈਆ: ਵਿੱਚ ਸ:ਸੀ:ਸੈ:ਸਕੂਲ ਖਲਚੀਆ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ। ਇਹਨਾਂ ਖੇਡਾਂ ਦੇ ਉਦਘਾਟਨੀ ਸਮਾਰੋਹ ਵਿੱਚ ਸ੍ਰ: ਦਲਬੀਰ ਸਿੰਘ ਟੌਗ, ਐਮ.ਐਲ.ਏ ਰਈਆਂ ਨੇ ਮੁੱਖ ਮਹਿਮਾਨ ਵਜੋ ਸਿ਼ਰਕਤ ਕੀਤੀ ਅਤੇ ਖਿਡਾਰੀਆਂ ਨਾਲ ਜਾਣ ਪਛਾਣ ਕਰਦਿਆ ਹੋਇਆ ਖਿਡਾਰੀਆਂ ਨੂੰ ਵੱਧ ਤੋ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਗੇਮ ਫੁੱਟਬਾਲ : ਵਿੱਚ 14 ਲੜਕਿਆ ਦੇ ਮੁਕਾਬਲੇ ਵਿੱਚ ਪਾਥਸੀਕਰ ਬਿਆਸ ਦੀਟੀਮ ਨੇ ਪਹਿਲਾ ਸਥਾਨ ਅਤੇ ਭੋਰਸੀ ਰਾਜਪੂਤਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਵਾਲੀਬਾਲ : ਵਿੱਚ 14 ਲੜਕਿਆ ਦੇ ਮੁਕਾਬਲਿਆ ਵਿੱਚ ਸਰਕਾਰੀ ਮਿਡਲ ਸਕੂਲ ਭਲਾਈਪੁਰ ਨੇ ਪਹਿਲਾ ਸਥਾਨ ਅਤੇ ਸੈਜ਼ਟ ਸੋਲਜਰ ਸਕੂਲ ਠੱਠੀਆ ਨੇ ਦੂਜਾ ਸਥਾਨ ਪ੍ਰਾਪਤ ਕੀਤਾ । ਜਦਕਿ ਲੜਕੀਆਂ ਦੇ ਮੁਕਾਬਲੇ ਵਿੱਚ ਸਰਕਾਰੀ ਮਿਡਲ ਸਕੂਲ ਭਲਾਈਪੁਰ ਨੇ ਪਹਿਲਾ ਸਥਾਨ ਅਤੇ ਸੈਜ਼ਟ ਸੋਲਜਰ ਸਕੂਲ ਠੱਠੀਆ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਖੇਡਾਂ ਵਿੱਚ ਲਗਭਗ 450 ਖਿਡਾਰੀਆਂ ਨੇ ਭਾਗ ਲਿਆ।
ਬਲਾਕ ਵੇਰਕਾ : ਵਿੱਚ ਮੈਰੀਟੋਰੀਅਸ ਸਕੂਲ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ। ਇਹਨਾਂ ਖੇਡਾਂ ਵਿੱਚ ਸ੍ਰ: ਸੁਖਰਾਜ ਸਿੰਘ ਰੰਧਾਵਾ ਸਰਪੰਚ ਮਾਨਾਵਾਲਾਂ ਕਲਾਂਫ਼ਪੰਚਾਇਤ ਯੂਨੀਅਨ ਪ੍ਰਧਾਨ ਮਾਝਾ ਜੋਨ ਨੇ ਮੁੱਖ ਮਹਿਮਾਨ ਵਜੋ ਸਿ਼ਰਕਤ ਕੀਤੀ ਗਈ। ਗੇਮ ਖੋਹ-ਖੋਹ ਵਿੱਚ ਅੰ14 ਲੜਕੀਆ ਦੇ ਮੁਕਾਬਲਿਆ ਵਿੱਚ ਭਗਤ ਪੂਰਨ ਸਿੰਘ ਅਦਰਸ ਸੀ:ਸੈ:ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਗੇਮ ਕਬੱਡੀ ਸਰਕਲ ਸਟਾਈਲ ਵਿੱਚ ਅੰ14 ਲੜਕਿਆ ਦੇ ਮੁਕਾਬਲਿਆ ਵਿੱਚ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ (ਮਾਨਾਵਾਲ ਕਲਾ) ਨੇ ਪਹਿਲਾ ਪ੍ਰਾਪਤ ਕੀਤਾ। ਗੇਮ ਫੁੱਟਬਾਲ ਵਿੱਚ ਅੰ14 ਲੜਕਿਆ ਦੇ ਮੁਕਾਬਲੇ ਵਿੱਚ ਮਿਲੇਨੀਅਮ ਸਕੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਗੇਮ ਵਾਲੀਬਾਲ ਵਿੱਚ ਅੰ14 ਲੜਕਿਆ ਦੇ ਮੁਕਾਬਲੇ ਵਿੱਚ ਭਗਤ ਪੂਰਨ ਸਿੰਘ ਅਦਰਸ਼ ਸੀ:ਸੈ:ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦਕਿ ਲੜਕੀਆਂ ਦੇ ਮੁਕਾਬਲੇ ਵਿੱਚ ਦਾਤਾ ਬੰਦੀ ਛੋੜ ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਬਲਾਕ ਤਰਸਿੱਕਾ ਵਿੱਚ ਬਲਾਕ ਪੱਧਰੀ ਖੇਡਾਂ ਸ:ਸੀ:ਸੈ:ਸਕੂਲ ਤਰਸਿੱਕਾ ਵਿਖੇ ਕਰਵਾਈਆ ਗਈਆ। ਇਹਨਾਂ ਖੇਡਾਂ ਵਿੱਚ ਸ੍ਰ: ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋ ਸਿ਼ਰਕਤ ਕੀਤੀ ਗਈ। ਗੇਮ ਫੁੱਟਬਾਲ ਅੰ14 ਲੜਕਿਆ ਦੇ ਮੁਕਾਬਲੇ ਵਿੱਚ ਚੰਨਣਕੇ (ਗੁਰੂ ਰਾਮਦਾਸ ਸਪੋਰਟਸ ਕਲੱਬ) ਦੀ ਟੀਮ ਨੇ ਪਹਿਲਾ ਸਥਾਨ ਅਤੇ ਸੱਤਿਆ ਭਾਰਤੀ ਸਕੂਲ ਧਲੂਕਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਖੋਹ-ਖੋਹ ਵਿੱਚ ਅੰ14 ਲੜਕੀਆ ਦੇ ਮੁਕਾਬਲਿਆ ਵਿੱਚ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਰਸੂਲਪੁਰ ਕਲਾਂ ਨੇ ਪਹਿਲਾ ਸਥਾਨ ਅਤੇ ਸ:ਸ:ਸ:ਸ: ਤਰਸਿੱਕਾ ਦੀ ਟੀਮ ਨੇ ਦੂਜਾ ਸਥਾਨ ਅਤੇ ਨਿਪਸ ਬੁਤਾਲਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਖੇਡਾਂ ਵਿੱਚ ਲਗਭਗ 560 ਖਿਡਾਰੀਆਂ ਨੇ ਭਾਗ ਲਿਆ।
ਬਲਾਕ ਜੰਡਿਆਲਾ ਗੁਰੂ : –ਵਿੱਚ ਬਲਾਕ ਪੱਧਰੀ ਖੇਡਾਂ ਸ਼ਹੀਦ ਜਸਬੀਰ ਸਿੰਘ ਸ:ਸੀ:ਸੈ:ਸਕੂਲ ਬੰਡਾਲਾ ਵਿਖੇ ਕਰਵਾਈਆ ਗਈਆ। ਗੇਮ ਫੁੱਟਬਾਲ ਅੰ14 ਲੜਕਿਆ ਅਤੇ ਲੜਕੀਆ ਦੇ ਮੁਕਾਬਲੇ ਵਿੱਚ ਸ:ਸੀ:ਸੈ:ਸਕੂਲ ਬੰਡਾਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਗੇਮ ਐਥਲੈਟਿਕਸ ਅੰ14 ਲੜਕਿਆ ਦੀ 600 ਮੀਟਰ ਦੌੜ ਵਿੱਚ ਏਕਨੂਰ ਸਿੰਘ ਨੇ ਪਹਿਲਾ ਸਥਾਨ, ਨਵਰਾਜ ਸਿੰਘ ਨੇ ਦੂਜਾ ਅਤੇ ਤਨਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲਾਂਗ ਜੰਪ ਵਿੱਚ ਲਵਿਛ ਨੇ ਪਹਿਲਾ ਸਥਾਨ, ਮਹਿਕਦੀਪ ਸਿੰਘ ਨੇ ਦੂਜਾ ਸਥਾਨ ਅਤੇ ਸਹਿਜਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਸ਼ਾਟ ਪੁੱਟ ਵਿੱਚ ਰਜਨੀਸ਼ ਕੁਮਾਰ ਨੇ ਪਹਿਲਾ, ਮਨਕੀਰਤ ਸਿੰਘ ਨੇ ਦੂਜਾ ਸਥਾਨ ਅਤੇ ਹੈਰੀ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਖੇਡਾਂ ਵਿੱਚ ਲਗਭਗ 250 ਖਿਡਾਰੀਆਂ ਨੇ ਭਾਗ ਲਿਆ।
ਬਲਾਕ ਮਜੀਠਾ:ਵਿੱਚ ਬਲਾਕ ਪੱਧਰੀ ਖੇਡਾਂ ਸ੍ਰੀ ਦਸਮੇਸ ਪਬਲਿਕ ਸੀ:ਸੈ:ਸਕੂਲ ਮਜੀਠਾ, ਕੋਟਲਾ ਸੁਲਤਾਨ ਸਿੰਘ ਵਿਖੇ ਕਰਵਾਈਆ ਗਈਆ। ਇਹਨਾਂ ਖੇਡਾਂ ਵਿੱਚ ਸ੍ਰ: ਅਰਵਿੰਦਰਪਾਲ ਸਿੰਘ ਪੀ.ਸੀ.ਐਸ, ਐਸ.ਡੀ.ਐਮ ਮਜੀਠਾ ਨੇ ਮੁੱਖ ਮਹਿਮਾਨ ਵਜੋ ਸਿ਼ਰਕਤ ਕੀਤੀ ਗਈ। ਗੇਮ ਖੋਹ-ਖੋਹ ਵਿੱਚ ਅੰ14 ਲੜਕਿਆ ਦੇ ਮੁਕਾਬਲੇ ਵਿੱਚ ਸ:ਹ:ਸ: ਜਲਾਲਪੁਰਾ ਨੇ ਪਹਿਲਾ ਸਥਾਨ ਅਤੇ ਦਰਸ਼ਨ ਅਕੈਡਮੀ ਸੋਹੀਆ ਕਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜਦਕਿ ਲੜਕੀਆਂ ਦੇ ਮੁਕਾਬਲੇ ਵਿੱਚ ਸੇਜ਼ਟ ਸੋਲਜਰ ਇਲਾਈਟ ਕਾਨਵੈਜ਼ਟ ਸਕਲੂ ਮਜੀਠਾ ਨੇ ਪਹਿਲਾ ਸਥਾਨ ਅਤੇ ਦਰਸ਼ਨ ਅਕੈਡਮੀ ਸੋਹੀਆ ਕਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਕਬੱਡੀ ਸਰਕਲ ਸਟਾਈਲ ਵਿੱਚ ਅੰ14 ਲੜਕਿਆ ਦੇ ਮੁਕਾਬਲਿਆ ਵਿੱਚ ਸ:ਹਾਈ ਸਕੂਲ ਟਰਪਈ ਨੇ ਪਹਿਲਾ ਸਥਾਨ ਅਤੇ ਸ:ਸ:ਸ:ਸ: ਤਲਵੰਡੀ ਦੁਸੌਧਾ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਗੇਮ ਕਬੱਡੀ ਨੈਸ਼ਨਲ ਸਟਾਈਲ ਵਿੱਚ ਅੰ14 ਲੜਕਿਆ ਦੇ ਮੁਕਾਬਲੇ ਵਿੱਚ ਸੱਤਿਆ ਭਾਰਤੀ ਸਕੂਲ ਫਤੂਭੀਲਾ ਦੀ ਟੀਮ ਨੇ ਪਹਿਲਾ ਸਥਾਨ ਅਤੇ ਗੁਰੂ ਖਾਲਸਾ ਹਾਈ ਸਕੂਲ ਸ਼ਾਮ ਨਗਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਖੇਡਾਂ ਵਿੱਚ ਲਗਭਗ 450 ਖਿਡਾਰੀਆਂ ਨੇ ਭਾਗ ਲਿਆ।

Check Also

महात्मा गांधी और लाल बहादुर शास्त्री की बहुमुखी विरासत की मनाई जयंती

छात्रों और अभिभावकों के लिए एक अनोखा सीखने का सांझा किया अनुभव जालंधर (अरोड़ा) :- …

Leave a Reply

Your email address will not be published. Required fields are marked *