ਵੈਰੋਕੇ ਵਿਖੇ ਲੱਗੇ ਜਨ ਸੁਣਵਾਈ ਕੈਂਪ ਵਿੱਚ ਲੋਕਾਂ ਨੇ ਮੌਕੇ ਉਪਰ ਲਈਆਂ ਸਰਕਾਰੀ ਸੇਵਾਵਾਂ

ਐਸ.ਡੀ.ਐਮ. ਸਵਾਤੀ ਸਮੂਹ ਅਧਿਕਾਰੀਆਂ ਸਮੇਤ ਰਹੇ ਮੌਕੇ ਉਪਰ ਹਾਜਰ, ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
-ਕਿਹਾ! ਜ਼ਿਲ੍ਹਾ ਪ੍ਰਸ਼ਾਸ਼ਨ ਦੀ ਪੁਰਜ਼ੋਰ ਕੋਸ਼ਿਸ਼ ਹੈ ਇੱਕ ਵੀ ਵਿਅਕਤੀ ਇਹਨਾਂ ਕੈਂਪਾਂ ਤੋਂ ਨਾਰਾਸ਼ ਹੋ ਕੇ ਨਾ ਪਰਤੇ

जालंधर (अरोड़ा) ਮੋਗਾ (ਕਮਲ) :- ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪਿੰਡ-ਪਿੰਡ ਕੈਂਪ ਲਗਾਏ ਜਾ ਰਹੇ ਹਨ ਅਤੇ ਅਧਿਕਾਰੀ ਖੁਦ ਕੈਂਪਾ ਦਾ ਦੌਰਾ ਕਰ ਰਹੇ ਹਨ। ਅੱਜ ਬਲਾਕ ਬਾਘਾਪੁਰਾਣਾ ਦੇ ਪਿੰਡ ਵੈਰੋਕੇ, ਰਾਜਿਆਣਾ, ਉੱਗੇਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੈਰੋਕੇ ਦੇ ਭਾਈ ਦਰਬਾਰੀ ਦਾਸ ਪਬਲਿਕ ਸਕੂਲ ਵਿਖੇ ਸੁਣੀਆਂ ਗਈਆਂ। ਇਸ ਕੈਂਪ ਵਿੱਚ ਐਸ.ਡੀ.ਐਮ. ਸਵਾਤੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਸ਼ਿਰਕਤ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਉੱਪਰ ਹੱਲ ਹੋਣ ਵਾਲੀਆਂ ਸ਼ਿਕਾਇਤਾਂ ਜਾਂ ਸਮੱਸਿਆਵਾਂ, ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਹੱਈਆ ਕਰਵਾਇਆ ਗਿਆ। ਐਸ.ਡੀ.ਐਮ ਸਵਾਤੀ ਨੇ ਦੱਸਿਆ ਕਿ ਇਹਨਾਂ ਕੈਂਪਾਂ ਨਾਲ ਲੋਕਾਂ ਨੂੰ ਬਹੁਤ ਹੱਦ ਤੱਕ ਲਾਹਾ ਮਿਲ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਇਹ ਪੁਰਜ਼ੋਰ ਕੋਸ਼ਿਸ਼ ਰਹਿ ਰਹੀ ਹੈ ਕਿ ਕੋਈ ਇੱਕ ਵੀ ਵਿਅਕਤੀ ਇਹਨਾਂ ਕੈਂਪਾਂ ਵਿੱਚੋਂ ਨਾਰਾਸ਼ ਰੋ ਕੇ ਨਾ ਪਰਤੇ ਅਤੇ ਪਾਰਦਰਸ਼ਤਾ ਨਾਲ ਸਭ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕੀਤੀਆਂ ਜਾਣ। ਉਹਨਾਂ ਦੱਸਿਆ ਕਿ ਹੁਣ ਮਿਤੀ 11 ਸਤੰਬਰ ਨੂੰ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਖਾਈ, ਦੀਨਾ, ਰੌਂਤਾ, ਬੁਰਜ ਹਮੀਰਾ, ਗਾਜਿਆਣਾ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਰੌਂਤਾ ਵੱਡਾ ਗੁਰਦੁਆਰਾ ਸਾਹਿਬ ਵਿਖੇ ਸੁਣੀਆਂ ਜਾਣਗੀਆਂ। 13 ਸਤੰਬਰ ਨੂੰ ਤਹਿਸੀਲ ਮੋਗਾ ਦੇ ਪਿੰਡ ਢੁੱਡੀਕੇ, ਡਾਲਾ, ਦੌਧਰ ਗਰਬੀ, ਦੌਧਰ ਸ਼ਰਕੀ, ਤਖਾਣਵੱਧ, ਮੱਲੇਆਣਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਢੁੱਡੀਕੇ ਕਮਿਊਨਿਟੀ ਹਾਲ ਵਿਖੇ ਸੁਣੀਆਂ ਜਾਣਗੀਆਂ।

ਮਿਤੀ 18 ਸਤੰਬਰ ਨੂੰ ਤਹਿਸੀਲ ਮੋਗਾ ਦੇ ਪਿੰਡ ਅਜੀਤਵਾਲ, ਨੱਥੂਵਾਲ ਜਦੀਦ, ਚੂਹੜ੍ਹ ਚੱਕ, ਕੋਕਰੀ ਕਲਾਂ, ਕੋਕਰੀ ਫੂਲਾ ਸਿੰਘ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਅਜੀਤਵਾਲ ਸਬ ਤਹਿਸੀਲ ਕੰਪਲੈਕਸ ਵਿਖੇ ਸੁਣੀਆਂ ਜਾਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 20 ਸਤੰਬਰ ਦਿਨ ਸ਼ੁੱਕਰਵਾਰ ਨੂੰ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਲੋਪੋ, ਬੱਧਨੀ ਕਲਾਂ, ਬੱਧਨੀ ਖੁਰਦ, ਰਾਉਕੇ ਕਲਾਂ, ਬੀਰ ਰਾਉਕੇ, ਬੌਡੇ, ਬੀਰ ਬੱਧਨੀ, ਮੀਨੀਆਂ, ਨੰਗਲ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਰਾਉਕੇ ਕਲਾਂ ਗੁਰਦੁਆਰਾ ਜੰਡ ਸਾਹਿਬ ਵਿਖੇ ਸੁਣੀਆਂ ਜਾਣਗੀਆਂ। ਮਿਤੀ 25 ਸਤੰਬਰ ਦਿਨ ਬੁੱਧਵਾਰ ਨੂੰ ਤਹਿਸੀਲ ਬਾਘਾਪੁਰਾਣਾ ਦੇ ਪਿੰਡ ਘੋਲੀਆ ਕਲਾਂ, ਗੁਲਾਬ ਸਿੰਘ ਵਾਲਾ, ਕਾਲੇਕੇ, ਨੱਥੋਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਘੋਲੀਆ ਕਲਾਂ ਕਲੱਬ ਘਰ ਫੂਲਾ ਸਿੰਘ ਪੱਤੀ ਵਿਖੇ ਸੁਣੀਆਂ ਜਾਣਗੀਆਂ। ਇਸ ਤੋਂ ਇਲਾਵਾ ਮਿਤੀ 27 ਸਤੰਬਰ ਦਿਨ ਸ਼ੁੱਕਰਵਾਰ ਨੂੰ ਤਹਿਸੀਲ ਧਰਮਕੋਟ ਦੇ ਪਿੰਡ ਲੁਹਾਰਾ, ਜਨੇਰ ਗਲੋਟੀ, ਦਾਤੇਵਾਲ, ਨਿਹਾਲਗੜ੍ਹ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਫੱਕਰ ਬਾਬਾ ਦਾਮੂੰਸ਼ਾਹ ਲੁਹਾਰਾ ਵਿਖੇ ਸੁਣੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ਵਿੱਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੀਆਂ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ਵਿੱਚ ਤਬਦੀਲੀ ਆਦਿ ਸ਼ਾਮਲ ਹਨ।

Check Also

ਮੋਗਾ ਪੁਲਿਸ ਦੀ ਨਸ਼ਾ ਤਸਕਰਾਂ ਉੱਪਰ ਵੱਡੀ ਕਾਰਵਾਈ, 3.5 ਕਰੋੜ ਤੋਂ ਵਧੇਰੇ ਦੀ ਜਾਇਦਾਦ ਜਬਤ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੋਗਾ ਪੁਲਿਸ ਵਚਨਬੱਧ-ਉਪ ਕਪਤਾਨ ਪੁਲਿਸ ਧਰਮਕੋਟ ਮੋਗਾ (ਕਮਲ) :- ਪੰਜਾਬ …

Leave a Reply

Your email address will not be published. Required fields are marked *