ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਰੌਂਤਾ ਵਿਖੇ ਲੱਗਾ ਜਨ ਸੁਣਵਾਈ ਕੈਂਪ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਐਸ.ਐਸ.ਪੀ. ਡਾ. ਅੰਕੁਰ ਗੁਪਤਾ ਨੇ ਵਿਸ਼ੇਸ਼ ਤੌਰ ਤੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਮੌਕੇ ਉਪਰ ਹੱਲ ਹੋਣ ਵਾਲੀਆਂ ਮੁਸ਼ਕਿਲਾਂ ਦਾ ਕੀਤਾ ਤੁਰੰਤ ਨਿਪਟਾਰਾ
ਲੋਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਦੇ ਨਾਲ ਨਾਲ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਲਈ ਵੀ ਕੀਤਾ ਪ੍ਰੇਰਿਤ

ਮੋਗਾ (ਕਮਲ) :- ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾਂ ਦਾ ਆਮ ਲੋਕਾਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਉੱਚ ਪੱਧਰੀ ਅਧਿਕਾਰੀ ਇਹਨਾਂ ਕੈਂਪਾਂ ਵਿੱਚ ਖੁਦ ਮੌਜੂਦ ਹੋਣ ਕਰਕੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਮੁਸ਼ਕਿਲ ਪੇਸ਼ ਨਹੀਂ ਆਉਂਦੀ ਇਸਦੇ ਨਾਲ ਜੇਕਰ ਉਹਨਾਂ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਵੀ ਹੈ ਤਾਂ ਹਰੇਕ ਵਿਭਾਗ ਦੇ ਉੱਚ ਪੱਧਰੀ ਅਧਿਕਾਰੀ ਦੀ ਇਹ ਪੁਰਜ਼ੋਰ ਕੋਸ਼ਿਸ਼ ਰਹਿੰਦੀ ਹੈ ਕਿ ਉਹ ਇਸ ਮੁਸ਼ਕਿਲ ਦਾ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕਰਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਨੇ ਅੱਜ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਰੌਂਤਾ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਏ ਜਨ ਸੁਣਵਾਈ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨ ਮੌਕੇ ਕੀਤਾ।

ਇਸ ਮੌਕੇ ਉਹਨਾਂ ਨਾਲ ਐਸ.ਐਸ.ਪੀ. ਮੋਗਾ ਡਾ. ਅੰਕੁਰ ਗੁਪਤਾ, ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਸਵਾਤੀ ਅਤੇ ਹੋਰ ਵੀ ਉੱਚ ਪੱਧਰੀ ਅਧਿਕਾਰੀ ਮੌਜੂਦ ਸਨ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ. ਸਮੇਤ ਪਹਿਲਾਂ ਕੈਂਪ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਫਿਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਹਨਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਇਸ ਕੈਂਪ ਵਿੱਚ ਜਿਹੜੀਆਂ ਸੇਵਾਵਾਂ ਮੌਕੇ ਉਪਰ ਹੀ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਸਕਦੀਆਂ ਸਨ ਉਹ ਕਰਵਾ ਦਿੱਤੀਆਂ ਗਈਆਂ ਹਨ ਅਤੇ ਬਾਕੀ ਦਰਖਾਸਤਾਂ ਦਾ ਨਿਪਟਾਰਾ ਘੱਟ ਤੋਂ ਘੱਟ ਸਮੇਂ ਵਿੱਚ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਰਜੀਆਂ ਫਾਰਵਰਡ ਕੀਤੀਆਂ ਜਾ ਚੁੱਕੀਆਂ ਹਨ। ਉਹਨਾਂ ਦੱਸਿਆ ਕਿ ਉਹਨਾਂ ਵੱਲੋਂ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਹਨਾਂ ਕੈਂਪਾਂ ਤੋਂ ਇੱਕ ਵੀ ਐਪਲੀਕੇਸ਼ਨ ਬਿਨਾਂ ਕਿਸੇ ਕਾਰਵਾਈ ਦੇ ਵਾਪਸ ਨਹੀਂ ਜਾਣੀ ਚਾਹੀਦੀ। ਉਹਨਾਂ ਦੱਸਿਆ ਕਿ ਅੱਜ ਉਹਨਾਂ ਵੱਲੋਂ ਕੈਂਪ ਵਿੱਚ ਆਏ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਲਈ ਜਾਗਰੂਕ ਕੀਤਾ ਅਤੇ ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਕਿਸਾਨਾਂ ਦੇ ਸਾਂਝੇ ਉੱਦਮ ਨਾਲ ਪਰਾਲੀ ਦੀਆਂ ਘਟਨਾਵਾਂ ਉਪਰ ਕਾਬੂ ਪਾਇਆ ਜਾ ਸਕਦਾ ਹੈ ਇਸ ਲਈ ਕਿਸਾਨ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ 13 ਸਤੰਬਰ ਨੂੰ ਤਹਿਸੀਲ ਮੋਗਾ ਦੇ ਪਿੰਡ ਢੁੱਡੀਕੇ, ਡਾਲਾ, ਦੌਧਰ ਗਰਬੀ, ਦੌਧਰ ਸ਼ਰਕੀ, ਤਖਾਣਵੱਧ, ਮੱਲੇਆਣਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਢੁੱਡੀਕੇ ਕਮਿਊਨਿਟੀ ਹਾਲ ਵਿਖੇ, ਮਿਤੀ 18 ਸਤੰਬਰ ਨੂੰ ਤਹਿਸੀਲ ਮੋਗਾ ਦੇ ਪਿੰਡ ਅਜੀਤਵਾਲ, ਨੱਥੂਵਾਲ ਜਦੀਦ, ਚੂਹੜ੍ਹ ਚੱਕ, ਕੋਕਰੀ ਕਲਾਂ, ਕੋਕਰੀ ਫੂਲਾ ਸਿੰਘ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਅਜੀਤਵਾਲ ਸਬ ਤਹਿਸੀਲ ਕੰਪਲੈਕਸ ਵਿਖੇ ਸੁਣੀਆਂ ਜਾਣਗੀਆਂ। ਇਸੇ ਤਰ੍ਹਾਂ 20 ਸਤੰਬਰ ਦਿਨ ਸ਼ੁੱਕਰਵਾਰ ਨੂੰ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਲੋਪੋ, ਬੱਧਨੀ ਕਲਾਂ, ਬੱਧਨੀ ਖੁਰਦ, ਰਾਉਕੇ ਕਲਾਂ, ਬੀਰ ਰਾਉਕੇ, ਬੌਡੇ, ਬੀਰ ਬੱਧਨੀ, ਮੀਨੀਆਂ, ਨੰਗਲ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਰਾਉਕੇ ਕਲਾਂ ਗੁਰਦੁਆਰਾ ਜੰਡ ਸਾਹਿਬ ਵਿਖੇ, 25 ਸਤੰਬਰ ਦਿਨ ਬੁੱਧਵਾਰ ਨੂੰ ਤਹਿਸੀਲ ਬਾਘਾਪੁਰਾਣਾ ਦੇ ਪਿੰਡ ਘੋਲੀਆ ਕਲਾਂ, ਗੁਲਾਬ ਸਿੰਘ ਵਾਲਾ, ਕਾਲੇਕੇ, ਨੱਥੋਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਘੋਲੀਆ ਕਲਾਂ ਕਲੱਬ ਘਰ ਫੂਲਾ ਸਿੰਘ ਪੱਤੀ ਵਿਖੇ ਸੁਣੀਆਂ ਜਾਣਗੀਆਂ। ਇਸ ਤੋਂ ਇਲਾਵਾ ਮਿਤੀ 27 ਸਤੰਬਰ ਦਿਨ ਸ਼ੁੱਕਰਵਾਰ ਨੂੰ ਤਹਿਸੀਲ ਧਰਮਕੋਟ ਦੇ ਪਿੰਡ ਲੁਹਾਰਾ, ਜਨੇਰ ਗਲੋਟੀ, ਦਾਤੇਵਾਲ, ਨਿਹਾਲਗੜ੍ਹ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਫੱਕਰ ਬਾਬਾ ਦਾਮੂੰਸ਼ਾਹ ਲੁਹਾਰਾ ਵਿਖੇ ਸੁਣੀਆਂ ਜਾਣਗੀਆਂ।

Check Also

जालंधर ग्रामीण पुलिस ने संगठित अपराध पर की बड़ी कार्यवाही : दो ऑपरेशन में 6 गिरफ्तार

दो ड्रग तस्कर, चार लुटेरे गिरफ्तार; नशीला पदार्थ और चोरी का सामान बरामद जालंधर (अरोड़ा) …

Leave a Reply

Your email address will not be published. Required fields are marked *