ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਕਿਰਨ ਜਯੋਤੀ ਨੇ ਬਾਬਾ ਕੁੰਦਨ ਸਿਘ ਲਾਅ ਕਾਲਜ ਧਰਮਕੋਟ ਵਿਖੇ ਲਗਾਏ ਬੂਟੇ

ਕਿਹਾ !ਬੂਟੇ ਲਗਾਉਣ ਦੀ ਮੁਹਿੰਮ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਤੇ ਹਰਿਆਲੀ ਨੂੰ ਵਧਾਉਣਾ
ਨਾਲਸਾ ਤੇ ਪਲਸਾ ਦੀਆਂ ਸਕੀਮਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਵੀ ਲਗਾਇਆ

ਮੋਗਾ (ਕਮਲ) :- ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ ਜੁਲਾਈ ਤੋਂ ਸਤੰਬਰ 2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਮੁਹਿੰਮ ਤਹਿਤ ਅੱਜ ਬਾਬਾ ਕੁੰਦਨ ਸਿੰਘ ਲਾਅ ਕਾਲਜ ਧਰਮਕੋਟ ਵਿਖੇ ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਵੱਖ ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਮਿਸ ਮਨਦੀਪ ਕੌਰ ਪੈਨਲ ਵਕੀਲ, ਦਵਿੰਦਰਪਾਲ ਸਿੰਘ ਪ੍ਰਧਾਨ, ਰਵਿੰਦਰ ਗੋਇਲ ਚੇਅਰਮੈਨ ਤੇ ਦਿਲੀਪ ਕੁਮਾਰ ਪਤੀ ਵੱਲੋਂ ਵੀ ਬੂਟੇ ਲਗਾਏ ਗਏ। ਇਨ੍ਹਾਂ ਤੋਂ ਇਲਾਵਾ ਉਥੇ ਲਾਅ ਦੇ ਸਟੂਡੈਂਟਸ ਵੱਲੋਂ ਵੀ ਬੂਟੇ ਲਗਾਏ ਗਏ। ਬੂਟੇ ਲਗਾਉਣ ਤੋਂ ਇਲਾਵਾ ਕਾਲਜ ਵਿੱਚ ਨਾਲਸਾ ਅਤੇ ਪਲਸਾ ਦੀਆਂ ਸਕੀਮਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਵੀ ਲਗਾਇਆ ਗਿਆ ਜਿਸ ਵਿੱਚ ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਮੁਹਿੰਮ ਦੇ ਤਹਿਤ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਟੇ ਲਗਾਉਣ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ।

Check Also

लायंस क्लब जालंधर के पूर्व प्रधान स्वर्गीय लायन धर्मपाल छाबड़ा के निमित्त रखें पाठ का भोग एवं रस्म किरया आज 1 से 2 बजे तक

जालंधर/अरोड़ा – लायंस क्लब जालंधर के पूर्व प्रधान स्वर्गीय लायन धर्मपाल छाबड़ा बहुत ही मिलनसार, …

Leave a Reply

Your email address will not be published. Required fields are marked *