14 ਸਤੰਬਰ ਨੂੰ ਹੋਵੇਗਾ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ

ਆਮ ਲੋਕ ਲੈਣ ਵੱਧ ਤੋਂ ਵੱਧ ਲਾਹਾ-ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ

ਮੋਗਾ (ਕਮਲ) :- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 14 ਸਤੰਬਰ,2024 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਦੀਆਂ ਅਦਾਲਤਾਂ ਅਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਮਾਨਯੋਗ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਅਦਾਲਤੀ ਅਤੇ ਪ੍ਰੀ-ਲੀਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਮਿਤੀ 14 ਸਤੰਬਰ 2024 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਸ ਲੋਕ ਅਦਾਲਤ ਵਿੱਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਉਂਸਿੰਗ ਦੇ ਮਸਲੇ, ਟ੍ਰੈਫਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸਰਬਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾਂ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਰ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋਂ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉ। ਉਹਨਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਸਲਾਹ ਲਈ 1968 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਕਿਰਾ ਕਿ ਇਸ ਤੋਂ ਇਲਾਵਾ ਇਸ ਦਫਤਰ ਦੇ ਫੋਨ ਨੰਬਰ 01636-235864 ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

आंध्र प्रदेश के पत्रकारों ने एनआईटी जालंधर और बीएसएफ मुख्यालय का दौरा किया

एनआईटी जालंधर ने राष्ट्रीय शिक्षा नीति के क्रियान्वयन के बारे में बतायावेव्स ने कंटेंट क्रिएटर्स …

Leave a Reply

Your email address will not be published. Required fields are marked *