Saturday , 23 November 2024

DIGITAL MEDIA ASSOCIATION (DMA) ਵਲੋਂ 28 ਸਤੰਬਰ ਨੂੰ ਜਲੰਧਰ ਕੈਂਟ ਵਿਖੇ ਲਗਾਇਆ ਜਾਵੇਗਾ “ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ”, ਮਾਹਿਰ ਡਾਕਟਰ ਕਰਨਗੇ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਪੜਤਾਲ

ਲੋੜਮੰਦ ਮਰੀਜਾਂ ਨੂੰ ਦਿੱਤੀਆਂ ਜਾਣਗੀਆਂ ਮੁਫ਼ਤ ਦਵਾਈਆਂ, Eye Drops ਅਤੇ ਐਨਕਾਂ, ਚਿਟੇ ਮੋਤੀਏ ਵਾਲੇ ਮਰੀਜਾਂ ਦੇ ਮੁਫ਼ਤ ਕੀਤੇ ਜਾਣਗੇ ਅਪਰੇਸ਼ਨ ਅਤੇ ਫ੍ਰੀ ਪਾਏ ਜਾਣਗੇ ਲੈਂਸ

जालंधर (अरोड़ा):- ਸਮੁੱਚੀ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ DIGITAL MEDIA ASSOCIATION (REGD.) DMA ਵਲੋਂ ਸਿਵਲ ਸਰਜਨ ਜਲੰਧਰ ਦੀ ਅਗਵਾਈ ਵਿੱਚ “ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ” ਮਿਤੀ 28-09-2024 ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਜਲੰਧਰ ਛਾਉਣੀ ਵਿਖੇ ਸਵੇਰੇ 10 ਵਜੇ ਲੈ ਕੇ ਦੁਪਹਿਰ 1 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ DMA ਦੇ ਪ੍ਰਧਾਨ ਅਮਨ ਬੱਗਾ ਅਤੇ DMA ਜਲੰਧਰ ਕੈਂਟ ਦੇ ਇੰਚਾਰਜ ਹਰਸ਼ਰਨ ਸਿੰਘ ਚਾਵਲਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਡਾ. ਗੁਰਪ੍ਰੀਤ ਕੌਰ SMO , Eye Mobile Unit , ਜਲੰਧਰ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਪੜਤਾਲ ਕਰਨਗੇ। ਇਸ ਕੈਂਪ ਵਿੱਚ Nagpal Medicous, Sabharwal Medical Hall ਅਤੇ Rahul Mediworld ਵਲੋਂ ਮਰੀਜਾਂ ਨੂੰ Eye Drops ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ Cantt Optical Piont ਵਲੋਂ ਆਰਥਿਕ ਪੱਖੋਂ ਕਮਜ਼ੋਰ ਮਰੀਜਾਂ ਨੂੰ ਐਨਕਾਂ ਬਿਲਕੁੱਲ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਦੂਜੇ ਹੋਰ ਮਰੀਜ ਵੀ (No Profit No Loss) ਵਾਜਿਬ ਰੇਟਾਂ ਤੇ ਐਨਕਾਂ ਲੈ ਸਕਦੇ ਹਨ। ਇਸ ਕੈਂਪ ਵਿੱਚ ਚਿੱਟੇ ਮੋਤੀਏ ਵਾਲੇ ਮਰੀਜਾਂ ਦੇ ਅਪਰੇਸ਼ਨ ਮੁਫ਼ਤ ਕੀਤੇ ਜਾਣਗੇ ਅਤੇ ਲੈਂਸ ਵੀ ਮੁਫ਼ਤ ਪਾਏ ਜਾਣਗੇ। ਇਸ ਮੌਕੇ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨ ਬੱਗਾ, ਚੇਅਰਮੈਨ ਗੁਰਪ੍ਰੀਤ ਸਿੰਘ ਸੰਧੂ, ਜਨਰਲ ਸਕੱਤਰ ਅਜੀਤ ਸਿੰਘ ਬੁਲੰਦ, ਸਰਪ੍ਰਸਤ ਪ੍ਰਦੀਪ ਵਰਮਾ, ਮੁੱਖ ਸਲਾਹਕਾਰ ਜਸਵਿੰਦਰ ਸਿੰਘ ਆਜ਼ਾਦ, ਚੀਫ਼ ਕੋਆਰਡੀਨੇਟਰ ਸੁਮੇਸ਼ ਸ਼ਰਮਾ, ਪੀਆਰਔ ਧਰਮਿੰਦਰ ਸੋਂਧੀ, ਸੀਨੀਅਰ ਉਪ ਪ੍ਰਧਾਨ ਅਮਰਪ੍ਰੀਤ ਸਿੰਘ ਅਤੇ ਮਹਾਬੀਰ ਸੇਠ,ਉਪ ਪ੍ਰਧਾਨ ਨਰਿੰਦਰ ਗੁਪਤਾ ਸੰਦੀਪ ਵਰਮਾ, ਵਰਿੰਦਰ ਸ਼ਰਮਾ, ਕਪਿਲ ਗਰੋਵਰ, ਸੀਨੀਅਰ ਉਪ ਪ੍ਰਧਾਨ ਮਹਿਲਾ ਵਿੰਗ ਨੀਤੂ ਕਪੂਰ, ਅਤੇ ਜਲੰਧਰ ਕੈਂਟ ਦੇ ਇੰਚਾਰਜ ਹਰਸ਼ਰਨ ਸਿੰਘ ਚਾਵਲਾ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਨਗਰ ਵਾਸੀਆਂ ਨੂੰ ਬੇਨਤੀ ਕੀਤੀ ਹੈ ਕਿ ਇਸ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਓ ਜੀ। ਵਧੇਰੇ ਜਾਣਕਾਰੀ ਲਈ Mob. No. 99158-75333, 94656-89300, 98761-23929, 98621-68090, 98726-90888 ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

कृषि मंत्रालय ने दक्षिणी राज्यों में कृषि योजनाओं के कार्यान्वयन की मध्यावधि समीक्षा की

दिल्ली (ब्यूरो) :- आंध्र प्रदेश के विशाखापत्तनम में 18 और 19 नवंबर को कृषि एवं …

Leave a Reply

Your email address will not be published. Required fields are marked *