Wednesday , 17 September 2025

ਢੁੱਡੀਕੇ ਵਿਖੇ ਲੱਗੇ ਜਨ ਸੁਣਵਾਈ ਕੈਂਪ ਨੂੰ ਮਿਲਿਆ ਭਰਵਾਂ ਹੁੰਗਾਰਾ

ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ ਨੇ ਕੀਤੀ ਵਿਸ਼ੇਸ਼ ਸ਼ਿਰਕਤ
ਢੁੱਡੀਕੇ, ਡਾਲਾ, ਦੌਧਰ ਗਰਬੀ, ਦੌਧਰ ਸ਼ਰਕੀ, ਤਖਾਣਵੱਧ, ਮੱਲੇਆਣਾ ਪਿੰਡਾਂ ਦੇ ਵਾਸੀਆਂ ਨੇ ਲਈਆਂ ਸਰਕਾਰੀ ਸੇਵਾਵਾਂ

ਮੋਗਾ (ਕਮਲ) :- ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਜਨ ਸੁਣਵਾਈ ਕੈਂਪਾਂ ਰਾਹੀਂ ਹੱਲ ਕਰ ਰਿਹਾ ਹੈ। ਪਿੰਡਾਂ ਦਾ ਕਲੱਸਟਰ ਬਣਾ ਕੇ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾਂ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਜਿੱਥੇ ਬਹੁਤ ਹੀ ਆਸਾਨੀ ਹੋਈ ਹੈ ਉੱਥੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਵੀ ਤੁਰੰਤ ਪ੍ਰਭਾਵ ਨਾਲ ਨਿਪਟਾਰਾ ਹੋ ਰਿਹਾ ਹੈ, ਕਿਉਂਕਿ ਲੋਕ ਖੁਦ ਉੱਚ ਪੱਧਰੀ ਅਧਿਕਾਰੀਆਂ ਨਾਲ ਆਪਣੀਆਂ ਮੁਸ਼ਕਿਲਾਂ ਇਹਨਾਂ ਕੈਂਪਾਂ ਜਰੀਏ ਸਾਂਝੀਆਂ ਕਰ ਰਹੇ ਹਨ। ਇਹ ਜਾਣਕਾਰੀ ਉਪ ਮੰਡਲ ਮੈਜਿਸਟ੍ਰੇਟ ਮੋਗਾ ਸਾਰੰਗਪ੍ਰੀਤ ਸਿੰਘ ਔਜਲਾ ਨੇ ਪਿੰਡ ਢੁੱਡੀਕੇ ਦੇ ਕਮਿਊਨਿਟੀ ਸੈਂਟਰ ਵਿੱਚ ਲੱਗੇ ਜਨ ਸੁਣਵਾਈ ਕੈਂਪ ਦੌਰਾਨ ਸਾਂਝੀ ਕੀਤੀ। ਇਸ ਮੌਕੇ ਪਿੰਡ ਢੁੱਡੀਕੇ, ਡਾਲਾ, ਦੌਧਰ ਗਰਬੀ, ਦੌਧਰ ਸ਼ਰਕੀ, ਤਖਾਣਵੱਧ, ਮੱਲੇਆਣਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ਉਹਨਾਂ ਸਬੰਧਤ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਉਪਰ ਮਿਲਣ ਵਾਲੀਆਂ ਸਰਕਾਰੀ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਮੁਹੱਈਆ ਕਰਵਾਈਆਂ ਗਈਆਂ।

ਐਸ.ਡੀ.ਐਮ ਨੇ ਦੱਸਿਆ ਕਿ ਹੁਣ ਮਿਤੀ 18 ਸਤੰਬਰ ਨੂੰ ਤਹਿਸੀਲ ਮੋਗਾ ਦੇ ਪਿੰਡ ਅਜੀਤਵਾਲ, ਨੱਥੂਵਾਲ ਜਦੀਦ, ਚੂਹੜ੍ਹ ਚੱਕ, ਕੋਕਰੀ ਕਲਾਂ, ਕੋਕਰੀ ਫੂਲਾ ਸਿੰਘ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਅਜੀਤਵਾਲ ਸਬ ਤਹਿਸੀਲ ਕੰਪਲੈਕਸ ਵਿਖੇ ਸੁਣੀਆਂ ਜਾਣਗੀਆਂ। ਇਸਤੇ ਤਰ੍ਹਾਂ 20 ਸਤੰਬਰ ਦਿਨ ਸ਼ੁੱਕਰਵਾਰ ਨੂੰ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਲੋਪੋ, ਬੱਧਨੀ ਕਲਾਂ, ਬੱਧਨੀ ਖੁਰਦ, ਰਾਉਕੇ ਕਲਾਂ, ਬੀਰ ਰਾਉਕੇ, ਬੌਡੇ, ਬੀਰ ਬੱਧਨੀ, ਮੀਨੀਆਂ, ਨੰਗਲ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਰਾਉਕੇ ਕਲਾਂ ਗੁਰਦੁਆਰਾ ਜੰਡ ਸਾਹਿਬ ਵਿਖੇ, 25 ਸਤੰਬਰ ਦਿਨ ਬੁੱਧਵਾਰ ਨੂੰ ਤਹਿਸੀਲ ਬਾਘਾਪੁਰਾਣਾ ਦੇ ਪਿੰਡ ਘੋਲੀਆ ਕਲਾਂ, ਗੁਲਾਬ ਸਿੰਘ ਵਾਲਾ, ਕਾਲੇਕੇ, ਨੱਥੋਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਘੋਲੀਆ ਕਲਾਂ ਕਲੱਬ ਘਰ ਫੂਲਾ ਸਿੰਘ ਪੱਤੀ ਵਿਖੇ ਸੁਣੀਆਂ ਜਾਣਗੀਆਂ। ਇਸ ਤੋਂ ਇਲਾਵਾ ਮਿਤੀ 27 ਸਤੰਬਰ ਦਿਨ ਸ਼ੁੱਕਰਵਾਰ ਨੂੰ ਤਹਿਸੀਲ ਧਰਮਕੋਟ ਦੇ ਪਿੰਡ ਲੁਹਾਰਾ, ਜਨੇਰ ਗਲੋਟੀ, ਦਾਤੇਵਾਲ, ਨਿਹਾਲਗੜ੍ਹ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਫੱਕਰ ਬਾਬਾ ਦਾਮੂੰਸ਼ਾਹ ਲੁਹਾਰਾ ਵਿਖੇ ਸੁਣੀਆਂ ਜਾਣਗੀਆਂ।

Check Also

भारत दक्षिण कोरिया में बुसान अंतरराष्ट्रीय फिल्म महोत्सव 2025 में अपनी रचनात्मक क्षमता का प्रदर्शन करेगा; राज्य मंत्री डॉ. एल. मुरुगन बीआईएफएफ में भारत के पहले मंत्रिस्तरीय प्रतिनिधिमंडल का नेतृत्व करेंगे

चानीगढ़ (ब्यूरो) :- सूचना एवं प्रसारण राज्य मंत्री डॉ. एल. मुरुगन के नेतृत्व में एक …

Leave a Reply

Your email address will not be published. Required fields are marked *