ਸਰਕਾਰੀ ਆਈ.ਟੀ.ਆਈ. ਰਣਜੀਤ ਐਵੀਨਿਊ ਡੀ ਬਲਾਕ ਅੰਮ੍ਰਿਤਸਰ ਵਿਖੇ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ 17 ਸਤੰਬਰ 2024 ਨੂੰ

ਅੰਮ੍ਰਿਤਸਰ (ਪ੍ਰਦੀਪ) :- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ, ਦੀਆਂ ਹਦਾਇਤਾਂ ਅਨੁਸਾਰ ਮਿਤੀ 17 ਸਤੰਬਰ 2024 ਨੂੰ ਸਰਕਾਰੀ ਆਈ.ਟੀ.ਆਈ. ਰਣਜੀਤ ਐਵੀਨਿਊ ਡੀ ਬਲਾਕ ਅੰਮ੍ਰਿਤਸਰ ਵਿਖੇ ਰੁਜ਼ਗਾਰ ਦਫਤਰ ਅੰਮ੍ਰਿਤਸਰ ਦੇ ਸਹਿਯੋਗ ਨਾਲ apprenticeship ਅਤੇ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇੰਜੀ. ਸੰਜੀਵ ਸ਼ਰਮਾ ਪ੍ਰਿੰਸੀਪਲ, ਸਰਕਾਰੀ ਆਈ.ਟੀ.ਆਈ.ਰਣਜੀਤ ਐਵੀਨਿਊ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੇਲੇ ਵਿੱਚ ਜਿਆਦਾਤਰ ਲੋਕਲ ਅੰਮ੍ਰਿਤਸਰ ਵਾਸਤੇ ਉਮੀਦਵਾਰਾਂ ਨੂੰ ਰੁਜ਼ਗਾਰ ਦੇ ਅਵਸਰ ਮੁਹਈਆ ਕਰਵਾਉਂਦਿਆਂ ਹੋਇਆਂ 8 ਹਜਾਰ ਤੋਂ 35 ਹਜਾਰ ਪ੍ਰਤੀ ਮਹੀਨਾ ਯੋਗਤਾ ਅਨੁਸਾਰ ਤਨਖਾਹ ਦਿੱਤੀ ਜਾਣੀ ਹੈ। ਇਸ ਲਈ ਫਿਟਰ, ਸਰਵੇਅਰ ਇਲੈਕਟਰੀਸ਼ਨ, ਇਲੈਕਟਰੋਨਿਕਸ, ਕੋਪਾ, ਕਟਾਈ ਸਲਾਈ, ਫੈਸ਼ਨ ਡਿਜ਼ਾਇਨ, ਇਨਫੋਰਮੇਸ਼ਨ ਟੈਕਨੋਲੋਜੀ ਹੋਸਪਿਟੈਲਟੀ ਸੈਕਟਰ ਲਈ ਆਈਟੀਆਈ ਪਾਸ ਦਸਵੀਂ, ਬਾਰਵੀਂ, ਬੀਟੈਕ ਬੀ ਕਾਮ, ਬੀਏ ਪਾਸ ਲੜਕੇ ਲੜਕੀਆਂ ਭਾਗ ਲੈ ਸਕਦੇ ਹਨ।

Check Also

लायंस क्लब जालंधर के पूर्व प्रधान स्वर्गीय लायन धर्मपाल छाबड़ा के निमित्त रखें पाठ का भोग एवं रस्म किरया आज 1 से 2 बजे तक

जालंधर/अरोड़ा – लायंस क्लब जालंधर के पूर्व प्रधान स्वर्गीय लायन धर्मपाल छाबड़ा बहुत ही मिलनसार, …

Leave a Reply

Your email address will not be published. Required fields are marked *