ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਕਲੱਸਟਰ ਅਫਸਰਾਂ ਨੂੰ ਮਿਸ਼ਨ ਉਨਤ ਐਪ ਦੀ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ (ਪ੍ਰਦੀਪ) :- ਜਿਲੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਸਾਂਭਣ ਸੰਬਧੀ ਸੰਦਾਂ ਬਾਰੇ ਮਿਸ਼ਨ ਉਨਤ ਐਪ ਦੀ ਟ੍ਰੇਨਿੰਗ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਜੋਤੀ ਬਾਲਾ ਨੇ ਕਿਹਾ ਇਹ ਟ੍ਰੇਨਿੰਗ ਸਮੂਹ ਨੋਡਲ ਅਫਸਰਾਂ ਨੂੰ ਦਿੱਤੀ ਜਾਵੇਗੀ ਤਾਂ ਜੋ ਉਹ ਅੱਗੇ ਜਾ ਸਕੇ ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰ ਸਕਣ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਐਪ ਰਾਹੀਂ ਕਿਸਾਨ ਝੋਨੇ ਦੀ ਪਰਾਲੀ ਨੂੰ ਸਾਭਣ ਲਈ ਸੰਦਾਂ ਦੀ ਬੁਕਿੰਗ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਐਪ ਨਾਲ ਹੁਣ ਕਿਸਾਨਾਂ ਨੂੰ ਦਫਤਰਾਂ ਵਿੱਚ ਜਾਣ ਦੀ ਲੋੜ ਨਹੀਂ ਹੋਵੇਗੀ ਅਤੇ ਘਰ ਬੈਠੇ ਹੀ ਇਸ ਐਪ ਦੀ ਵਰਤੋਂ ਕਰਕੇ ਮੰਗ ਅਨੁਸਾਰ ਆਪਣੇ ਸੰਦ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਐਪ ਕਿਸਾਨਾਂ ਲਈ ਬਹੁਤ ਵੱਡੀ ਸਹੂਲਤ ਹੋਵੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਕਲੱਸਟਰ ਅਫਸਰਾਂ ਨੂੰ ਟ੍ਰੇਨਿੰਗ ਦਿੰਦੇ ਹੋੲ ਕਿਹਾ ਕਿ ਉਹ ਆਪਣੇ ਅਧੀਨ ਆਉਦੇ ਨੋਡਲ ਅਫਸਰਾਂ ਨੂੰ ਟ੍ਰੇਨਿੰਗ ਦੇਣ ਅਤੇ ਨੋਡਲ ਅਫਸਰ ਆਪਣੇ ਅਧੀਨ ਪਿੰਡਾਂ ਵਿੱਚ ਕਿਸਾਨਾਂ ਨੂੰ ਇਸ ਐਪ ਸਬੰਧੀ ਜਾਗਰੂਕ ਕਰਨਗੇ। ਇਸ ਮੀਟਿੰਗ ਵਿੱਚ ਸੁਖਚੈਨ ਸਿੰਘ ਖੇਤੀਬਾੜੀ ਅਫਸਰ, ਅਜਮੇਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਅਜਨਾਲਾ, ਸਤਵਿੰਦਰ ਬੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਤਰਸਿੱਕਾ, ਸਿਮਰਜੀਤ ਸਿੰਘ ਖੇਤੀਬਾੜੀ ਵਿਸਤਾਰ ਅਫਸਰ, ਗੁਰਜੀਤ ਸਿੰਘ ਖੇਤੀਬਾੜੀ ਅਫਸਰ ਵੇਰਕਾ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Check Also

नितिन कोहली ने ‘युद्ध नशे विरूद्ध’ अभियान के दूसरे चरण का स्वागत किया, इसे पंजाब के भविष्य के लिए ऐतिहासिक पहल बताया

अरविंद केजरीवाल और मुख्यमंत्री भगवंत मान के नेतृत्व में पंजाब नशामुक्ति के निर्णायक अभियान की …

Leave a Reply

Your email address will not be published. Required fields are marked *