ਟੇਬਲ ਟੈਨਿਸ ਟੂਰਨਾਮੈਂਟ ਵਿੱਚ ਅੰਮ੍ਰਿਤਸਰ ਨੇ ਕੀਤਾ ਪਹਿਲਾ ਸਥਾਨ ਹਾਸਲ

ਮੋਗਾ (ਕਮਲ) :- 68 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024-25 ਟੇਬਲ ਟੈਨਿਸ ਅੰਡਰ 19 ਲੜਕੀਆਂ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਸਥਾਨਕ ਸਕੂਲ ਭਵਨਜ ਐਸ ਐਲ ਅੰਮ੍ਰਿਤਸਰ ਵਿਖੇ ਕਰਵਾਏ ਗਏ। ਜਿਸ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਪਹਿਲਾ ਪਟਿਆਲਾ ਦੀ ਟੀਮ ਨੇ ਦੂਸਰਾ ਅਤੇ ਲੁਧਿਆਣਾ ਨੇ ਤੀਸਰਾ ਸਥਾਨ ਹਾਸਲ ਕੀਤਾ। ਜਿਲਾ ਸਪੋਰਟਸ ਕੋਆਰਡੀਨੇਟਰ ਆਸ਼ੂ ਵਿਸ਼ਾਲ ਨੇ ਦੱਸਿਆ ਕਿ ਸਟੇਟ ਟੂਰਨਾਮੈਂਟ ਤੋਂ ਬਾਅਦ ਚੰਗੇ ਖਿਡਾਰੀਆਂ ਦੀ ਚੋਣ ਸਕੂਲ ਨੈਸ਼ਨਲ ਖੇਡਾਂ ਲਈ ਕੀਤੀ ਜਾਣੀ ਹੈ। ਜ਼ਿਲ੍ਹਾ ਸਿੱਖਿਆ ਅਫਸਰ ਹਰਭਗਵੰਤ ਸਿੰਘ,ਉਪ ਜਿਲਾ ਸਿੱਖਿਆ ਅਫਸਰ ਰਜੇਸ਼ ਖੰਨਾ,ਜ਼ਿਲਾ ਸਪੋਰਟਸ ਕੋਆਰਡੀਨੇਟਰ ਆਸ਼ੂ ਵਿਸ਼ਾਲ, ਪ੍ਰਿੰਸੀਪਲ ਸੋਨੀਆ ਸਹਿਦੇਵ, ਪ੍ਰਿੰਸੀਪਲ ਮੋਨਿਕਾ,ਜ਼ਿਲਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਪ੍ਰਿੰਸੀਪਲ ਹਰਪ੍ਰੀਤ ਪਾਲ ਸਿੰਘ ਨੇ ਜੇਤੂ ਟੀਮਾਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਨੂੰ ਮੈਡਲ ਅਤੇ ਟਰਾਫੀਆਂ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਤੋਂ ਆਏ ਸਰੀਰਕ ਸਿੱਖਿਆ ਅਧਿਆਪਕ, ਡੀਪੀਈ, ਪੀਟੀਆਈ ਹਾਜ਼ਰ ਸਨ।

Check Also

अलायंस क्लब्स इंटरनेशनल जिला 126-एन द्वारा हिमालयन मोटरसाइकिल रैली का आयोजन — “राष्ट्रीय एकता के लिए एक अभियान”

जालंधर (अरोड़ा) :- ऐसोसिएशन आफ अलायंस क्लब इंटरनेशनल के जिला126-ऐन ने देश में एकता और …

Leave a Reply

Your email address will not be published. Required fields are marked *