ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਟੂਰਨਾਂਮੈਂਟ ਦਾ ਚੌਥਾ ਦਿਨ

ਅੰਮ੍ਰਿਤਸਰ (ਪ੍ਰਦੀਪ) :- ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ 16 ਸਤੰਬਰ 2024 ਤੋ 22 ਸਤੰਬਰ 2024 ਤੱਕ ਕਰਵਾਈਆ ਜਾ ਰਹੀਆ ਹਨ। ਖੇਡਾਂ ਦੀ ਸੁਰੂਆਤ ਸੁਖਚੈਨ ਸਿੰਘ ਜਿਲ੍ਹਾ ਖੇਡ ਅਫਸਰ, ਅੰਮ੍ਰਿਤਸਰ ਵੱਲੋ ਕੀਤੀ ਗਈ। ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਖਿਡਾਰੀਆ ਦੀ ਹੌਸਲਾ ਅਫਜਾਈ ਕਰਦੇ ਹੋਏ ਖਿਡਾਰੀਆ ਨੂੰ ਪੜਾਈ ਦੇ ਨਾਲ-ਨਾਲ ਖੇਡਾ ਵਿੱਚ ਵੱਧ ਤੋ ਵੱਧ ਭਾਗ ਲੈਣ ਅਤੇ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਅਤੇ ਵੱਧ ਤੋ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਵਧੇਰੇ ਜਾਣਕਾਰੀ ਦਿੰਦਿਆ ਹੋਇਆ ਸੁਖਚੈਨ ਸਿੰਘ ਨੇ ਦਸਿੱਆ ਕਿ ਜਿਲ੍ਹਾ ਪੱਧਰ ਟੂਰਨਾਂਮੈਂਟ ਵਿੱਚ ਗੇਮਜ ਫੁੱਟਬਾਲ,ਖੋਹ-ਖੋਹ, ਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲ, ਹੈਜ਼ਡਬਾਲ, ਸਾਫਟਬਾਲ,ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਪਾਵਰਲਿਫਟਿੰਗ, ਰੈਸਲਿੰਗ, ਬਾਕਸਿੰਗ, ਬਾਸਕਿਟਬਾਲ, ਤੈਰਾਕੀ ਐਥਲੈਟਿਕਸ, ਵਾਲੀਬਾਲ (ਸਮੈਸਿੰਗ ਅਤੇ ਸੂਟਿੰਗ) ਬੈਡਮਿੰਟਨ, ਟੇਬਲ ਟੈਨਿਸ ਚੱਲ ਰਹੀਆ ਹਨ। ਅੱਜ ਦੇ ਨਤੀਜੇ ਇਸ ਪ੍ਰਕਾਰ ਹਨ।

ਗੇਮ ਸਾਫਟਬਾਲ :ਗੇਮ ਸਾਫਟਬਾਲ ਦਾ ਜਿਲ੍ਹਾ ਪੱਧਰ ਟੂਰਨਾਂਮੈਂਟ ਖਾਲਸਾ ਕਾਲਜੀਏਟ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਅੰ21 ਲੜਕਿਆ ਦੇ ਮੁਕਾਬਲੇ ਵਿੱਚ ਡੀ.ਏ.ਵੀ.ਕਾਲਜ ਅੰਮ੍ਰਿਤਸਰ ਨੇ ਪਹਿਲਾ ਸਥਾਨ, ਖਾਲਸਾ ਸੀ:ਸੈ:ਸਕੂਲ ਨੇ ਦੂਜਾ ਸਥਾਨ ਅਤੇ ਸ: ਸੀ:ਸੈ: ਸਕੂਲ ਕਰਮਪੁਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜਦਕਿ ਅੰ21ਲੜਕੀਆ ਦੇ ਮੁਕਾਬਲੇ ਵਿੱਚ ਬੀ.ਬੀ.ਕੇ.ਡੀ.ਏ.ਵੀ.ਕਾਲਜ ਅੰਮ੍ਰਿਤਸਰ ਨੇ ਪਹਿਲਾ ਸਥਾਨ, ਸ:ਸ:ਸ:ਸ:ਮੁਰਾਦਪੁਰਾ ਨੇ ਦੂਜਾ ਸਥਾਨ ਅਤੇ ਸ:ਸ:ਸ:ਸ: ਢੱਪਈ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗੇਮ ਬਾਸਕਿਟਬਾਲ : ਗੇਮ ਬਾਸਕਿਟਬਾਲ ਦਾ ਜਿਲ੍ਹਾ ਪੱਧਰ ਟੂਰਨਾਂਮੈਂਟ ਸਕੂਲ ਆਫ ਐਮੀਨੇਜ਼ਸ ਮਾਲ ਰੋਡ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਅੰ21 ਤੋ 30 ਲੜਕਿਆ ਦੇ ਮੁਕਾਬਲੇ ਵਿੱਚ ਪੁਲਿਸ ਡੀ.ਏ.ਵੀ ਕਲੱਬ ਨੇ ਪਹਿਲਾ ਸਥਾਨ, ਗੁਰੂ ਨਾਨਕ ਵੋਰੀਅਲ ਕਲੱਬ ਨੇ ਦੂਜਾ ਸਥਾਨ ਅਤੇ ਬਿਆਸ ਕਲੱਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗੇਮ ਨੈਟਬਾਲ : ਗੇਮ ਨੈਟਬਾਲ ਦਾ ਜਿਲ੍ਹਾ ਪੱਧਰ ਟੂਰਨਾਂਮੈਂਟ ਸਰੂਪ ਰਾਣੀ ਕਾਲਜ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਅੰ14 ਲੜਕਿਆ ਦੇ ਮੁਕਾਬਲੇ ਵਿੱਚ ਦਾਤਾ ਬੰਦੀ ਛੋੜ ਸਕੂਲ ਰਾਮ ਤੀਰਥ ਦੀ ਟੀਮ ਨੇ ਪਹਿਲਾ ਸਥਾਨ, ਪਾਰਥ ਸੀਕਰ ਸਕੂਲ ਦੀ ਟੀਮ ਨੇ ਦੂਜਾ ਸਥਾਨ ਅਤੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਗੋਪਾਲਪੁਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜਦਕਿ ਅੰੑ14 ਲੜਕੀਆ ਦੇ ਮੁਕਾਬਲੇ ਵਿੱਚ ਪਾਰਥ ਸੀਕਰ ਸਕੂਲ ਬਿਆਸ ਨੇ ਪਹਿਲਾ ਸਥਾਨ, ਦਾਤਾ ਬੰਦੀ ਛੋੜ ਸਕੂਲ ਰਾਮ ਤੀਰਥ ਨੇ ਦੂਜਾ ਸਥਾਨ ਅਤੇ ਜੀ.ਐਸ.ਹਸਲਰ ਸਪੋਰਟਸ ਅਕੈਡਮੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Check Also

लायंस क्लब जालंधर के पूर्व प्रधान स्वर्गीय लायन धर्मपाल छाबड़ा के निमित्त रखें पाठ का भोग एवं रस्म किरया आज 1 से 2 बजे तक

जालंधर/अरोड़ा – लायंस क्लब जालंधर के पूर्व प्रधान स्वर्गीय लायन धर्मपाल छाबड़ा बहुत ही मिलनसार, …

Leave a Reply

Your email address will not be published. Required fields are marked *