ਹਰਭਜਨ ਸਿੰਘ ਈ.ਟੀ.ਓ. ਵੱਲੋਂ 62 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦੀ ਸ਼ੁਰੂਆਤ

ਜਲਾਲ ਉਸਮਾ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ ਖੇਡ ਨਰਸਰੀ -ਈ ਟੀ ਓ

ਅੰਮ੍ਰਿਤਸਰ (ਪ੍ਰਦੀਪ) :- ਕੈਬਨਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਲਗਾਤਾਰ ਦੂਸਰੇ ਦਿਨ ਆਪਣੇ ਹਲਕੇ ਜੰਡਿਆਲਾ ਗੁਰੂ ਦੇਪਿੰਡਾਂ ਵਿੱਚ ਰਹੇ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਕੇ ਮੌਕੇ ‘ਤੇ ਹੀ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਸਾਰੇ ਕੰਮਾਂ ਨੂੰ ਪੂਰਾ ਕਰਨ ਲਈ ਹਰੇਕ ਕੰਮ ਦੀ ਸਮਾਂ ਸੀਮਾ ਨਿਰਧਾਰਤ ਪਰਮ ਦੀ ਹਦਾਇਤ ਕੀਤੀ। ਉਹਨਾਂ ਨੇ ਅੱਜ ਦੂਸਰੇ ਦਿਨ ਦਸ ਪਿੰਡਾਂ ਨੂੰ ਇਕ ਕਰੋੜ 72 ਲੱਖ ਰੁਪਏ ਦੀਆਂ ਗਰਾਂਟਾਂ ਵੰਡੀਆਂ। ਜਿਨਾਂ ਵਿੱਚ ਪਿੰਡ ਮਾਲੋਵਾਲ ਨੂੰ 9.10 ਲੱਖ, ਤਲਵੰਡੀ ਨੂੰ 5 ਲੱਖ, ਜੱਬੋਵਾਲ ਵਾਲ ਨੂੰ 13.44 ਲੱਖ, ਮੁੱਛਲ ਨੂੰ 14 ਲੱਖ, ਜੋਧਾਨਗਰੀ ਨੂੰ 11 ਲੱਖ, ਕੋਟ ਖਹਿਰਾ ਨੂੰ 8 ਲੱਖ, ਡੇਹਰੀਵਾਲ ਨੂੰ 60 ਲੱਖ, ਰੁਮਾਣਾ ਚੱਕ ਨੂੰ 9 ਲੱਖ, ਕੋਟ ਹਯਾਤ ਨੂੰ 4 ਲੱਖ ਅਤੇ ਸੈਦਪੁਰ ਨੂੰ 9 ਲੱਖ ਰੁਪਏ ਦੀ ਗਰਾਂਟ ਦਿੱਤੀ। ਇਸ ਤੋਂ ਇਲਾਵਾ ਉਨਾਂ ਨੇ ਗ੍ਰਾਮ ਪੰਚਾਇਤ ਤਾਰਾਗੜ੍ਹ ਦੇ ਬਾਜ਼ਾਰ ਦੀ ਉਸਾਰੀ ਜੋ ਕਿ 13 ਲੱਖ ਰੁਪਏ ਨਾਲ ਹੋਣੀ ਹੈ ਦਾ ਕੰਮ ਸ਼ੁਰੂ ਕਰਵਾਇਆ ਅਤੇ ਬਾਜ਼ਾਰ ਵਿੱਚ ਲਾਈਟਾਂ ਲਗਾਉਣ ਲਈ ਪੌਣੇ ਦੋ ਲੱਖ ਰੁਪਏ ਦੀ ਗਰਾਂਟ ਦਿੱਤੀ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਵਾਸੀਆਂ ਨੂੰ ਆਪਣੀ ਪੰਚਾਇਤ ਸਰਬਸੰਮਤੀ ਨਾਲ ਚੁਨਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਜਿਥੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਵਧੇਗੀ, ਉਥੇ ਹੀ ਧੜੇਬੰਦੀ ਖਤਮ ਹੋਵੇਗੀ ਤੇ ਪਿੰਡ ਤੇਜ਼ੀ ਨਾਲ ਵਿਕਾਸ ਕਰਨਗੇ। ਉਨ੍ਹਾਂ ਕਿਹਾ ਕਿ ਜਿਹੜਾ ਪਿੰਡ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰੇਗਾ, ਉਸ ਪਿੰਡ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਗਰਾਂਟ ਤੋਂ ਇਲਾਵਾ ਸਟੇਡੀਅਮ ਜਾਂ ਸਕੂਲ ਜਾਂ ਹਸਪਤਾਲ ਦਿੱਤਾ ਜਾਵੇਗਾ। ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਮਨਰੇਗਾ ਕਾਮਿਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਅਧਿਕਾਰੀਆਂ ਨੂੰ ਮਨਰੇਗਾ ਕਾਮਿਆਂ ਨੂੰ ਲਗਾਤਾਰ ਕੰਮ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਜਿਹੜੇ ਪਿੰਡਾਂ ਵਿੱਚ ਮਨਰੇਗਾ ਦਾ ਕੰਮ ਘੱਟ ਹੈ, ਉਥੇ ਰਜਵਾਹਿਆਂ ਜਾ ਸੜਕਾਂ ‘ਤੇ ਬੂਟੇ ਲਗਾਉਣ ਸਮੇਤ ਹੋਰ ਸਾਧਨ ਰਾਹੀਂ ਕੰਮ ਪੈਦਾ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਪਿੰਡਾਂ ਦੇ ਵਿਕਾਸ ਲਈ ਪੈਸੇ ਦੀ ਕੋਈ ਘਾਟ ਨਹੀਂ ਹੈ ਪਰ ਤੁਸੀਂ ਇਹ ਪੈਸਾ ਆਪਣੀ ਲੋੜ ਅਨੁਸਾਰ ਅਤੇ ਗੁਣਵੱਤਾ ਨਾਲ ਕੰਮ ਕਰਵਾਉਂਦੇ ਹੋਏ ਲਗਾਓ ਤਾਂ ਜੋ ਤੁਹਾਡੇ ਹੀ ਦਿੱਤੇ ਹੋਏ ਇਸ ਪੈਸੇ ਦੀ ਸਹੀ ਵਰਤੋਂ ਹੋਵੇ ਅਤੇ ਉਸ ਦਾ ਪਿੰਡ ਵਾਸੀਆਂ ਨੂੰ ਸੁੱਖ ਮਿਲੇ। ਉਹਨਾਂ ਕਿਹਾ ਕਿ ਜੋ ਵੀ ਪਿੰਡ ਪੈਸੇ ਦੀ ਸੁਚੱਜੀ ਵਰਤੋਂ ਕਰੇਗਾ ਉਸ ਨੂੰ ਭਵਿੱਖ ਵਿੱਚ ਹੋਰ ਵੀ ਗਰਾਂਟਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਬਲਾਕ ਪ੍ਰਧਾਨ, ਚੇਅਰਮੈਨ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਤੇ ਪਿੰਡਾਂ ਦੇ ਮੋਹਤਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Check Also

24 ਨਵੰਬਰ ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹੋਵੇਗੀ ਹਾਫ ਮੈਰਾਥਨ-ਸਹਾਇਕ ਕਮਿਸ਼ਨਰ

5,10 ਅਤੇ 21 ਕਿਲੋਮੀਟਰ ਦੀ ਹੋਵੇਗੀ ਦੌੜਹਾਫ ਮੈਰਾਥਨ ਦੀ ਦੌੜ ਸਬੰਧੀ ਤਿਆਰੀਆਂ ਦਾ ਲਿਆ ਜਾਇਜਾ …

Leave a Reply

Your email address will not be published. Required fields are marked *