“ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਪਿੰਡ ਘੋਲੀਆ ਕਲਾਂ ਵਿਖੇ ਲਗਾਇਆ ਜਨ ਸੁਣਵਾਈ ਕੈਂਪ

ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਯੋਗ ਅਗਵਾਈ ਹੇਠ ਪਿੰਡ ਘੋਲੀਆ ਕਲਾਂ ਵਿਖੇ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਜਾਇਜ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਗਿਆ। ਅੱਜ ਦੇ ਕੈਂਪ ਵਿੱਚ ਪਿੰਡ ਘੋਲੀਆ ਕਲਾਂ, ਗੁਲਾਬ ਸਿੰਘ ਵਾਲਾ, ਕਾਲੇਕੇ, ਨੱਥੋਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਘੋਲੀਆ ਕਲਾਂ ਕਲੱਬ ਘਰ ਫੂਲਾ ਸਿੰਘ ਪੱਤੀ ਵਿਖੇ ਸੁਣੀਆਂ ਗਈਆਂ। ਇਸ ਮੌਕੇ ਨਾਇਬ ਤਹਿਸੀਲਦਾਰ ਭੀਮ ਸੈਨ ਨੇ ਦੱਸਿਆ ਕਿ ਕੈਂਪਾਂ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਹਰ ਯਤਨ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਹਿਮ ਪ੍ਰਾਪਤੀਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਸੀ ਭਾਈਚਾਰਕ ਸਾਂਝ ਨੂੰ ਪੂਰਨ ਬਰਕਰਾਰ ਰੱਖਿਆ ਜਾਵੇ ਤੇ ਛੋਟੇ-ਮੋਟੇ ਮਸਲਿਆਂ ਨੂੰ ਆਪਸ ਵਿਚ ਮਿਲ ਬੈਠ ਕੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇ।ਦੱਸਣਯੋਗ ਹੈ ਕਿ ਮਿਤੀ 27 ਸਤੰਬਰ ਦਿਨ ਸ਼ੁੱਕਰਵਾਰ ਨੂੰ ਤਹਿਸੀਲ ਧਰਮਕੋਟ ਦੇ ਪਿੰਡ ਲੁਹਾਰਾ, ਜਨੇਰ ਗਲੋਟੀ, ਦਾਤੇਵਾਲ, ਨਿਹਾਲਗੜ੍ਹ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਫੱਕਰ ਬਾਬਾ ਦਾਮੂੰਸ਼ਾਹ ਲੁਹਾਰਾ ਵਿਖੇ ਸੁਣੀਆਂ ਜਾਣਗੀਆਂ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਪਤਵੰਤੇ ਅਤੇ ਆਮ ਲੋਕ ਆਦਿ ਹਾਜ਼ਰ ਸਨ।

Check Also

आंध्र प्रदेश के पत्रकारों ने एनआईटी जालंधर और बीएसएफ मुख्यालय का दौरा किया

एनआईटी जालंधर ने राष्ट्रीय शिक्षा नीति के क्रियान्वयन के बारे में बतायावेव्स ने कंटेंट क्रिएटर्स …

Leave a Reply

Your email address will not be published. Required fields are marked *