ਝੋਨੇ ਦੇ ਸੀਜਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਆੜਤੀਆਂ ਸ਼ੈਲਰ ਮਾਲਕਾਂ ਨਾਲ ਮੀਟਿੰਗ

ਕਿਹਾ, ਸਟੋਰੇਜ ਸਮਰੱਥਾ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਲਗਾਤਾਰ ਯਤਨਸ਼ੀਲ, ਸਪੈਸ਼ਲਾਂ ਦੀ ਗਿਣਤੀ ਵਧੇਗੀ
ਸੀਜਨ ਦੌਰਾਨ ਚੋਰੀ ਦੀਆਂ ਘਟਨਾਵਾਂ ਰੋਕਣ ਲਈ ਵਿਸ਼ੇਸ਼ ਪੁਲਿਸ ਸੁਰੱਖਿਆ ਤੇ ਪੀ.ਸੀ.ਆਰ ਦਾ ਪ੍ਰਬੰਧ ਕਰਨ ਦੀ ਹਦਾਇਤ
ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਸ਼ੈਲਰ ਮਾਲਕਾਂ ਕਿਸੇ ਵੀ ਵਰਗ ਨੂੰ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਮੁਸ਼ਕਿਲ – ਡਿਪਟੀ ਕਮਿਸ਼ਨਰ

ਮੋਗਾ (ਕਮਲ) :- ਝੋਨੇ ਦੇ ਸੀਜਨ ਦੌਰਾਨ ਕਿਸਾਨਾਂ, ਆੜਤੀਆਂ, ਮਜਦੂਰਾਂ, ਸ਼ੈਲਰ ਮਾਲਕਾਂ ਆਦਿ ਕਿਸੇ ਵੀ ਵਰਗ ਨੂੰ ਸਮੱਸਿਆ ਦਾ ਸਾਹਮਣਾ ਕਰਨ ਨਹੀਂ ਦਿੱਤਾ ਜਾਵੇਗਾ ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਪੂਰੀ ਕੋਸ਼ਿਸ਼ ਰਹੇਗੀ ਕਿ ਝੋਨੇ ਦੀ ਖਰੀਦ ਵੇਚ ਨਾਲ ਜੁੜੇ ਹਰੇਕ ਵਰਗ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਵਿੱਚ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਨੇ ਆੜਤੀਆ ਐਸੋਸੀਏਸ਼ਨ, ਰਾਈਸ ਮਿੱਲਰਜ ਨਾਲ ਮੀਟਿੰਗ ਕਰਨ ਮੌਕੇ ਕੀਤਾ। ਇਸ ਮੀਟਿੰਗ ਵਿੱਚ ਉਹਨਾਂ ਆੜ੍ਹਤੀਆਂ ਅਤੇ ਸ਼ੈਲਰ ਮਿਲਰਾਂ ਨਾਲ ਲੰਬੀ ਗੱਲਬਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਆੜਤੀਆਂ, ਰਾਈਸ ਮਿਲਰਜ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੁਰਜ਼ੋਰ ਯਤਨਸ਼ੀਲ ਹੈ।

ਉਹਨਾਂ ਕਿਹਾ ਕਿ ਸਮੂਹ ਮਿਲਰਜ ਆਪਣੀ ਰਜਿਸਟ੍ਰੇਸ਼ਨ ਲਾਜ਼ਮੀ ਕਰਵਾਉਣ ਅਤੇ ਚਾਲੂ ਝੋਨੇ ਦੇ ਖਰੀਦ ਪ੍ਰਕਿਰਿਆ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ। ਉਹਨਾਂ ਦੱਸਿਆ ਕਿ ਸਟੋਰੇਜ ਸਮਰੱਥਾ ਵਿੱਚ ਵਾਧਾ ਕਰਨ ਲਈ ਮੋਗਾ ਵਿਖੇ ਲੱਗ ਰਹੀਆਂ ਸਪੈਸ਼ਲਾਂ ਦੀ ਗਿਣਤੀ ਨੂੰ ਵੀ ਵਧਾਇਆ ਜਾਵੇਗਾ ਤਾਂ ਕਿ ਪੁਰਾਣਾ ਸਟਾਕ ਜਲਦ ਤੋਂ ਜਲਦ ਕਲੀਅਰ ਹੋ ਸਕੇ।ਆੜਤੀਆਂ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਦਾ ਕਿ ਝੋਨੇ ਦੇ ਸੀਜਨ ਦੌਰਾਨ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਨੂੰ ਕਾਬੂ ਪਾਉਣ ਲਈ ਉਹਨਾਂ ਨੂੰ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਜਾਵੇ, ਇਸ ਮੰਗ ਤਹਿਤ ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ ਮੋਗਾ ਨੂੰ ਹਦਾਇਤ ਕੀਤੀ ਕਿ ਸੀਜਨ ਦੌਰਾਨ ਚੋਰੀ ਦੀਆਂ ਘਟਨਾਵਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਪੁਲਿਸ ਸੁਰੱਖਿਆ ਤੇ ਪੀ.ਸੀ.ਆਰ ਦਾ ਪ੍ਰਬੰਧ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ।

Check Also

महात्मा गांधी और लाल बहादुर शास्त्री की बहुमुखी विरासत की मनाई जयंती

छात्रों और अभिभावकों के लिए एक अनोखा सीखने का सांझा किया अनुभव जालंधर (अरोड़ा) :- …

Leave a Reply

Your email address will not be published. Required fields are marked *