ਅੰਮ੍ਰਿਤਸਰ (ਪ੍ਰਦੀਪ) :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾਂ ਅਤੇ ਸੈਸ਼ਨ ਜੱਜ—ਕਮ—ਚੈਅਰਮੈਨ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਮਰਦੀਪ ਸਿੰਘ ਬੈਂਸ਼, ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੁਆਰਾ ਜਿਲ੍ਹਾਂ ਕਚਹਿਰੀਆਂ ਅੰਮਿਤਸਰ ਵਿਖੇ ਸਵੱਛਤਾ ਅਭਿਆਨ “ ਸਵੱਛਤਾ ਹੀ ਸੇਵਾ 2024” ਦੇ ਬੈਨਰ ਹੇਠ ਜਿਲ੍ਹਾਂ ਕਚਹਿਰੀਆ, ਅੰਮ੍ਰਿਤਸਰ ਵਿਖੇ ਸਫਾਈ ਅਭਿਆਨ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਅਮਰਦੀਪ ਸਿੰਘ ਬੈਂਸ਼, ਮਾਨਯੋਗ ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵਲੋ ਆਪਣੇ ਦਫਤਰ ਦੇ ਸਟਾਫ ਅਤੇ ਸਫਾਈ ਸੇਵਕਾਂ ਦੇ ਨਾਲ ਸਫਾਈ ਅਭਿਆਨ ਵਿੱਚ ਭਾਗ ਲਿਆ ਗਿਆ ਅਤੇ ਇਸ ਮੌਕੇ ਅਮਰਦੀਪ ਸਿੰਘ ਬੈਂਸ਼, ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੁਆਰਾ ਜਿਲ੍ਹਾਂ ਕਚਹਿਰੀਆ ਦੇ ਸਾਰੇ ਸਫਾਈ ਕਰਮਚਾਰੀਆ ਨੂੰ ਸਫਾਈ ਰੱਖਣ ਬਾਰੇ ਕਿਹਾ ਗਿਆ।