ਮੋਹਨ ਲਾਲ ਉੱਪਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਕਰਵਾਚੌਥ ਦੇ ਤਿਉਹਾਰ ਮੌਕੇ ਮਹਿੰਦੀ ਪ੍ਰਤੀਯੋਗਤਾ ਦਾ ਆਯੋਜਨ

ਫਗਵਾੜਾ (ਅਰੌੜਾ) – ਮੋਹਨ ਲਾਲ ਉੱਪਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪ੍ਰਿੰਸੀਪਲ ਡਾ.ਕਿਰਨਜੀਤ ਰੰਧਾਵਾ ਦੀ ਸਰਪ੍ਰਸਤੀ ਹੇਠ ਫਾਈਨ ਆਰਟਸ ਵਿਭਾਗ ਦੇ ਸਹਿਯੋਗ ਨਾਲ ਕਰਵਾਚੌਥ ਦੇ ਤਿਉਹਾਰ ਮੌਕੇ ਮਹਿੰਦੀ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥਣਾਂ ਨੇ ਇਸ ਪ੍ਰਤੀਯੋਗਤਾ ਵਿੱਚ ਉਤਸ਼ਾਹ ਪੂਰਵਕ ਹਿੱਸਾ ਲੈਂਦਿਆਂ ਵੱਖ- ਵੱਖ ਭਾਂਤ ਦੇ ਮਹਿੰਦੀ ਡਿਜ਼ਾਇਨਾਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਕਰਵਾਚੌਥ ਦਾ ਤਿਉਹਾਰ ਬੜੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ। ਇਸ ਦੌਰਾਨ ਪ੍ਰਿੰਸੀਪਲ ਡਾ: ਰੰਧਾਵਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਾਲਜ ਵਿਖੇ ਕਰਵਾਚੌਥ ਦੇ ਇਸ ਉਤਸਵ ਮੌਕੇ ਮਹਿੰਦੀ ਪ੍ਰਤੀਯੋਗਤਾ ਕਰਵਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਦੀ ਕਲਾ ਨੂੰ ਪ੍ਰਫੁਲਿਤ ਕਰਨ ਦੇ ਨਾਲ-ਨਾਲ ਇਸ ਤਿਉਹਾਰ ਦੀ ਮਹੱਤਤਾ ਤੋਂ ਵੀ ਜਾਣੂ ਕਰਵਾਉਣਾ ਸੀ ਕਿਉਂਕਿ ਇਹ ਤਿਉਹਾਰ ਹੀ ਅਜੋਕੀ ਨੌਜਵਾਨ ਪੀੜੀ ਨੂੰ ਆਪਣੇ ਵਿਰਸੇ ਤੋਂ ਰੂ-ਬਰੂ ਕਰਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ । ਜਿੱਥੇ ਮਹਿੰਦੀ ਸਾਡੇ ਸੱਭਿਆਚਾਰ ਵਿੱਚ ਔਰਤਾਂ ਦਾ ਹਾਰ ਸ਼ਿੰਗਾਰ ਦਾ ਇੱਕ ਅਨਿੱਖੜਵਾਂ ਅੰਗ ਹੈ ਉਥੇ ਹੀ ਵਿਗਿਆਨਕ ਤੌਰ ਤੇ ਇਹ ਮਨੁੱਖੀ ਸਰੀਰ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਤੋਂ ਮੁਕਤ ਰੱਖਣ ਵਿੱਚ ਆਪਣਾ ਬਣਦਾ ਕਾਰਜ ਨਿਭਾਉਂਦੀ ਹੈ ਕਿਉਂਕਿ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਹੀ ਖੁਸ਼ਹਾਲ ਜੀਵਨ ਦੀ ਉੱਤਮ ਨਿਸ਼ਾਨੀ ਹੈ । ਇਸ ਉਪਰੰਤ ਪ੍ਰਿੰਸੀਪਲ ਡਾ: ਰੰਧਾਵਾ ਦੁਆਰਾ ਵਿਦਿਆਰਥਣਾਂ ਦੇ ਮਹਿੰਦੀ ਦੇ ਆਕਰਸ਼ਕ ਡਿਜ਼ਾਇਨਾਂ ਦਾ ਨਿਰੀਖਣ ਕੀਤਾ ਗਿਆ ਅਤੇ ਵਿਦਿਆਰਥਣਾਂ ਦੀ ਤੀਬਰ ਬੁੱਧੀ ਦੀ ਸ਼ਲਾਘਾ ਕਰਦਿਆਂ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਚਿੰਨ੍ਹ ਵਜੋਂ ਸਰਟੀਫਿਕੇਟ ਦਿੰਦਿਆਂ ਹੌਂਸਲਾ ਅਫਜਾਈ ਕੀਤੀ ਗਈ । ਇਸ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ ਬੀ.ਸੀ.ਏ ਭਾਗ ਦੂਜਾ ਦੀ ਵਿਦਿਆਰਥਣ ਜੋਤੀ ਨੇ , ਦੂਸਰਾ ਸਥਾਨ ਬੀ.ਏ ਭਾਗ ਤੀਜਾ ਦੀ ਵਿਦਿਆਰਥਣ ਪੂਨਮ ਅਤੇ ਬੀ.ਸੀ.ਏ ਭਾਗ ਪਹਿਲਾ ਦੀ ਵਿਦਿਆਰਥਣ ਪਰਮਿੰਦਰ ਨੇ ਅਤੇ ਤੀਸਰਾ ਸਥਾਨ ਬੀ.ਏ ਭਾਗ ਪਹਿਲਾ ਦੀ ਵਿਦਿਆਰਥਣ ਸੁਮਨ ਅਤੇ +1ਕਾਮਰਸ ਦੀ ਵਿਦਿਆਰਥਣ ਅੰਮ੍ਰਿਤਾ ਨੇ ਪ੍ਰਾਪਤ ਕਰਦਿਆਂ ਜਿੱਤ ਪ੍ਰਾਪਤ ਕੀਤੀ । ਇਸ ਮੌਕੇ ਪ੍ਰਿੰਸੀਪਲ ਡਾ. ਰੰਧਾਵਾ ਨੇ ਫਾਈਨ ਆਰਟਸ ਵਿਭਾਗ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਉਲੀਕਣ ਦਾ ਸੰਦੇਸ ਦਿੱਤਾ। ਇਸ ਦੌਰਾਨ ਸਮੂਹ ਸਟਾਫ ਮੌਜੂਦ ਰਿਹਾ।

Check Also

सीटी ग्रुप ने श्री गुरु नानक देव जी का 555वां प्रकाश पर्व विभिन्न सेवाओं और श्रद्धा के साथ मनाया

जालंधर (अरोड़ा) :- सीटी ग्रुप ने श्री गुरु नानक देव जी का 555वां प्रकाश पर्व …

Leave a Reply

Your email address will not be published. Required fields are marked *