ਮੋਗਾ (ਕਮਲ) :- ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਧਾਰਮਿਕ ਸਥਾਨਾਂ ਜਿਵੇਂ ਕਿ ਗੁਰਦੁਆਰਿਆਂ/ਮਸਜਿਦਾਂ/ਮਸੀਤਾਂ/ਚਰਚਾ ਆਦਿ ਵਿੱਚ ਧਾਰਮਿਕ ਗ੍ਰੰਥਾਂ ਜਾਂ ਕਿਸੇ ਹੋਰ ਤਰੀਕੇ ਨਾਲ ਬੇਅਦਬੀ ਕੀਤੀ ਜਾ ਰਹੀ ਹੈ। ਇਸ ਨਾਲ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਜ਼ਿਲ੍ਹਾ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਭੰਗ ਹੁੰਦੀ ਹੈ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਾਰਵਾਈ ਕਰਨ ਦੀ ਲੋੜ ਹੈ। ਉਪਰੋਕਤ ਨੂੰ ਧਿਆਨ ਵਿੱਚ ਰੱਖਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ਦੀ ਹਦੂਦ ਅੰਦਰ ਮੌਜੂਦ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ/ਕਮੇਟੀਆਂ ਨੂੰ ਹੁਕਮ ਜਾਰੀ ਕੀਤੇ ਜਾਂਦੇ ਹਨ ਕਿ ਜੇਕਰ ਸੰਭਵ ਹੋਏ ਤਾਂ ਕਿਸੇ ਵੀ ਅਣਸੁਖਾਵੀ ਘਟਨਾ ਰੋਕਣ ਲਈ ਧਾਰਮਿਕ ਸਥਾਨਾਂ ‘ਤੇ ਸੀ.ਸੀ.ਟੀ.ਵੀ. ਲਗਵਾ ਲਏ ਜਾਣ।
Check Also
लायंस क्लब जालंधर ने 16 जरूरतमंद परिवारों को भेंट की राशन किटें
जालंधर (अरोड़ा) :- लायंस क्लब जालंधर ने सेवा प्रकल्पों की कड़ी को आगे बढ़ाते हुए …
Jiwanjot Savera