ਕਿਸਾਨ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ – ਡਿਪਟੀ ਕਮਿਸ਼ਨਰ

ਹਦਾਇਤ, ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ
ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ – ਮੁੱਖ ਖੇਤੀਬਾੜੀ ਅਫਸਰ

ਮੋਗਾ (ਕਮਲ) :- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਬਲਾਕ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਬੀਜ ਵਿਕਰੇਤਾਵਾਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਉਹ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਵੇਚਣ ਸਮੇਂ ਕੋਈ ਹੋਰ ਬੇਲੋੜੀਆਂ ਵਸਤਾਂ ਵੀ ਕਿਸਾਨਾਂ ਨੂੰ ਨਾ ਦੇਣ। ਉਹਨਾਂ ਸਪੱਸ਼ਟ ਕੀਤਾ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਦੀ ਕਾਲਾਬਾਜ਼ਾਰੀ ਕਰਨ ਵਾਲੇ ਦੁਕਾਨਦਾਰ ਜਾਂ ਹੋਰ ਕੋਈ ਧਿਰ ਬਖਸ਼ੀ ਨਹੀਂ ਜਾਵੇਗੀ। ਦੋਸ਼ੀ ਧਿਰਾਂ ਨੂੰ ਮਿਸਾਲੀ ਸਜ਼ਾ ਅਤੇ ਜੁਰਮਾਨਾ ਕਰਵਾਇਆ ਜਾਵੇਗਾ। ਡਾ ਸੁਖਰਾਜ ਕੌਰ ਦਿਓਲ ਮੁੱਖ ਖੇਤੀਬਾੜੀ ਅਫਸਰ ਮੋਗਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਬਿਜਾਈ ਲਈ ਬਜ਼ਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਕੇ ਫਸਲ ਦੀ ਬਿਜਾਈ ਸਮੇਂ ਸਿਰ ਕਰਨ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਡੀ.ਏ.ਪੀ ਤੋਂ ਇਲਾਵਾ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਸਪਲਾਈ ਕਣਕ ਦੀ ਬਿਜਾਈ ਵਾਸਤੇ ਕਰਵਾਈ ਜਾ ਰਹੀ ਹੈ। ਵਿਭਾਗ ਵੱਲੋਂ ਲਗਾਤਾਰ ਖਾਦ ਸਪਲਾਇਰ ਕੰਪਨੀਆਂ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਅੰਦਰ ਫਾਸਫੋਰਸ ਖਾਦ ਦੀ ਘਾਟ ਦੀ ਪੂਰਤੀ ਲਈ ਯਤਨ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਡੀ.ਏ.ਪੀ ਤੋਂ 18% ਨਾਈਟ੍ਰੋਜਨ ਅਤੇ 46% ਫਾਸਫੋਰਸ ਤੱਤ ਦੀ ਪ੍ਰਾਪਤੀ ਹੁੰਦੀ ਹੈ ਇਸਦੇ ਬਦਲ ਵਜੋਂ ਬਜ਼ਾਰ ਵਿੱਚ ਸਟਰੇਟ ਫਾਸਫੇਟਿਕ ਖਾਦਾਂ ਅਤੇ ਐਨ.ਪੀ.ਕੇ ਕੰਪਲੈਕਸ ਖਾਦਾਂ ਉਪਲੱਬਧ ਹਨ। ਜਿੰਨਾਂ ਵਿੱਚ ਮੁੱਖ ਤੌਰ ਤੇ ਟ੍ਰਿਪਲ ਸੁਪਰ ਫਾਸਫੇਟ ਖਾਦ ਹੈ ਜਿਸ ਵਿਚ 46% ਫਾਸਫੋਰਸ ਤੱਤ ਹੈ। ਜੇਕਰ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਵਰਤੋਂ ਕਰਨੀ ਹੋਵੇ ਤਾਂ ਇਸ ਨਾਲ 20 ਕਿਲੋਗ੍ਰਾਮ ਯੂਰੀਆ ਖਾਦ ਪ੍ਰਤੀ ਏਕੜ ਬਿਜਾਈ ਸਮੇਂ ਵਰਤੀ ਜਾ ਸਕਦੀ ਹੈ, ਜਿਸ ਨਾਲ ਡੀ.ਏ.ਪੀ ਖਾਦ ਦੇ ਬਰਾਬਰ ਮਾਤਰਾ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਕੀਤੀ ਜਾ ਸਕਦੀ ਹੈ। ਜਾਂ ਬਿਜਾਈ ਸਮੇਂ ਪ੍ਰਤੀ ਏਕੜ 20 ਕਿਲੋਗ੍ਰਾਮ ਯੂਰੀਆ ਖਾਦ ਅਤੇ 155 ਕਿਲੋਗ੍ਰਾਮ ਸਿੰਗਲ ਸੁਪਰ ਫਾਸਫੇਟ 16% (ਫਾਸਫੋਰਸ) ਖਾਦ ਦੀ ਵਰਤੋਂ ਕਣਕ ਦੀ ਫਸਲ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਅੇੈਨ.ਪੀ.ਕੇ ਖਾਦਾਂ ਜਿੰਨਾਂ ਵਿੱਚ ਨਾਈਟ੍ਰੋਜਨ, ਫਾਸਫੋਰਸ, ਅਤੇ ਪੋਟਾਸ਼ ਤੱਤ ਹੁੰਦੇ ਹਨ ਜਿਵੇ ਕਿ ਅੇੈਨ.ਪੀ.ਕੇ 16-16-16, ਅੇੈਨ.ਪੀ.ਕੇ 15-15-15, ਅੇੈਨ.ਪੀ.ਕੇ 12-32-16, 10-26-26 ਅਤੇ ਯੂਰੀਆ ਅਮੋਨੀਅਮ ਫਾਸਫੇਟ 24-24-0, ਅਮੋਨੀਅਮ ਫਾਸਫੇਟ ਸਲਫੇਟ 20-20-0-13 ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *