ਕਿਸਾਨ ਦਵਿੰਦਰ ਸਿੰਘ ਤੇ ਪ੍ਰੀਤਮ ਸਿੰਘ ਦੋਵੇਂ ਭਰਾ ਪਰਾਲੀ ਨੂੰ ਜਲਾਏ ਬਿਨ੍ਹਾਂ ਕਰ ਰਹੇ 60 ਏਕੜ ਦੀ ਖੇਤੀ

ਕਿਸਾਨਾਂ ਨੇ ਕਿਹਾ ! “ਖੇਤ ਵਿੱਚ ਹੀ ਪਰਾਲੀ ਵਾਹੁਣ ਨਾਲ ਖਾਦਾਂ ਦੀ ਲਾਗਤ ਹੋਈ ਅੱਧੀ”
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕੀਤੀ ਕਿਸਾਨਾਂ ਦੀ ਸ਼ਲਾਘਾ

ਮੋਗਾ (ਕਮਲ) :- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ ਉੱਪਰ ਵੀ ਪੈਂਦਾ ਹੈ। ਬਲਾਕ ਕੋਟ ਈਸੇ ਖਾਂ ਦੇ ਪਿੰਡ ਕਿਸ਼ਨਪੁਰਾ ਕਲਾਂ ਦੇ ਕਿਸਾਨ ਦਵਿੰਦਰ ਸਿੰਘ, ਪ੍ਰੀਤਮ ਸਿੰਘ ਦੋਨੋਂ ਭਰਾ ਅਤੇ ਉਹਨਾਂ ਦਾ ਬੇਟਾ ਹਰਪ੍ਰੀਤ ਸਿੰਘ 2016 ਤੋਂ ਪਰਾਲੀ ਨੂੰ ਖੇਤ ਵਿਚ ਵਹਾਕੇ ਵਾਤਾਵਰਨ ਪੱਖੀ ਖੇਤੀਬਾੜੀ ਕਰ ਰਹੇ ਹਨ। ਉਹਨਾਂ ਵਲੋਂ ਆਪਣੇ ਖੇਤ ਵਿੱਚ ਆਲੂਆਂ ਦੀ ਬਿਜਾਈ ਕੀਤੀ ਜਾਂਦੀ ਹੈ। ਦੋਨੋਂ ਕਿਸਾਨ ਦਸਦੇ ਹਨ ਕਿ ਪਰਾਲੀ ਨੂੰ ਖੇਤ ਵਿੱਚ ਵਾਹੁਣ ਨਾਲ ਖਾਦ ਦੀ ਖਪਤ ਅੱਧੀ ਰਹੀ ਗਈ ਹੈ। ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਵਾਤਾਵਰਨ ਦੀ ਸ਼ੁੱਧਤਾ ਦੀ ਅਹਿਮੀਅਤ ਨੂੰ ਸਮਝਦਿਆਂ ਸਾਲ 2016 ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣੀ ਬਿਲਕੁਲ ਬੰਦ ਕਰ ਦਿੱਤੀ ਸੀ। ਉਸ ਤੋਂ ਬਾਅਦ ਹਰ ਸਾਲ ਉਹ ਝੋਨੇ ਦੀ ਕੰਬਾਈਨ ਨਾਲ ਕਟਾਈ ਕਰਨ ਮਗਰੋਂ ਖੁੱਲ੍ਹੀ ਪਈ ਪਰਾਲੀ ਅਤੇ ਖੜ੍ਹੇ ਕਰਚਿਆਂ ਵਿੱਚ ਮਲਚਰ ਮਾਰ ਕੇ ਆਲੂਆਂ ਅਤੇ ਕਣਕ ਦੀ ਬਿਜਾਈ ਕਰਦੇ ਹਨ। ਉਹਨਾਂ ਦਾ ਕਹਿਣਾ ਹੈ ਕਿ ਖਾਦਾਂ ਦੀ ਮਾਤਰਾ ਅਤੇ ਕਾਸ਼ਤਕਾਰੀ ਖਰਚੇ ਘਟੇ ਹਨ। ਪਰਾਲੀ ਦੇ ਜ਼ਮੀਨ ਦੀ ਸਤ੍ਹਾ ਤੇ ਰੱਖਣ ਦੇ ਬਹੁਤ ਸਾਰੇ ਫਾਇਦੇ ਹਨ ਜਿਵੇਂ ਕਿ ਮਿੱਟੀ ਦੀ ਨਮੀ ਬਰਕਰਾਰ ਰਹਿੰਦੀ ਹੈ ਅਤੇ ਮਿੱਟੀ ਦੀ ਪਾਣੀ ਸੰਭਾਲਣ ਦੀ ਸਮਰੱਥਾ ਵੀ 5 ਤੋਂ 10 ਫੀਸਦੀ ਵਧ ਜਾਂਦੀ ਹੈ। ਕੰਬਾਈਨ ਨਾਲ ਪਰਾਲੀ ਖਿਲਾਰਨ ਵਾਲੇ ਯੰਤਰ ਸੁਪਰ ਐਸ.ਐਮ.ਐਸ. ਦੇ ਲਗਾਏ ਜਾਣ ਨਾਲ ਮੁਢ ਕਟਣ ਅਤੇ ਖਿਲਾਰਨ ਵਾਲੀ ਮਸ਼ੀਨ ਪੀ.ਏ.ਯੂ. ਸਟਰਾਅ ਕਰਟਰ-ਕਮ-ਸਪਰੈਡਰ ਦੇ ਆਉਣ ਨਾਲ ਇਹ ਕੰਮ ਹੋਰ ਵੀ ਆਸਾਨ ਹੋ ਗਿਆ ਹੈ। ਉਹ ਆਲੂਆਂ ਦੀ ਫਸਲ ਵਿੱਚੋਂ ਕਣਕ ਦੀ ਫਸਲ ਨਾਲੋਂ ਜਿਆਦਾ ਕਮਾਈ ਕਰ ਰਹੇ ਹਨ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਹਨਾਂ ਦੋਨਾਂ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਵਾਤਾਵਰਨ ਸ਼ੁੱਧਤਾ ਵਿੱਚ ਆਪਣੀ ਵੱਡਮੁੱਲਾ ਯੋਗਦਾਨ ਦੇ ਰਹੇ ਹਨ। ਹੁਣ ਸਾਰੇ ਕਿਸਾਨਾਂ ਨੂੰ ਹੀ ਪਰਾਲੀ ਨੂੰ ਜਲਾਉਣ ਤੋਂ ਬਿਨ੍ਹਾਂ ਖੇਤੀ ਕਰਨੀ ਚਾਹੀਦੀ ਹੈ ਕਿਉਂਕਿ ਦਿਨੋਂ ਦਿਨ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਇਸਦੀ ਸਖਤ ਜਰੂਰਤ ਹੈ। ਕਿਸਾਨਾਂ ਨੇ ਕਿਹਾ ਕਿ ਸਮੂਹ ਕਿਸਾਨਾਂ ਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਮੁਹੱਈਆ ਕਰਵਾਉਣ ਲਈ ਪਰਾਲੀ ਸਾੜਨੀ ਬੰਦ ਕਰ ਦੇਣੀ ਚਾਹੀਦੀ ਹੈ ਕਿਉਂਕਿ ਇਸ ਨਾਲ ਅਗਲੀ ਫਸਲ ਦੀ ਬਿਜਾਈ ਵਿੱਚ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਂਦੀ ਕਿਉਂਕਿ ਹੁਣ ਤਾਂ ਖੇਤੀਬਾੜੀ ਵਿਭਾਗ ਵੱਲੋਂ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਹੀ ਕਿਸਾਨਾਂ ਤੱਕ ਪਹੁੰਚਾ ਦਿੱਤੇ ਹਨ, ਇਸ ਤੋਂ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਗੱਠਾਂ ਬਣਾਉਣ ਵਰਗੇ ਹੋਰ ਪ੍ਰਬੰਧ ਵੀ ਕੀਤੇ ਜਾ ਸਕਦੇ ਹਨ ਜਿਹਨਾਂ ਨਾਲ ਪਰਾਲੀ ਕਮਾਈ ਦਾ ਸਾਧਨ ਬਣ ਰਹੀ ਹੈ।

Check Also

आंध्र प्रदेश के पत्रकारों ने एनआईटी जालंधर और बीएसएफ मुख्यालय का दौरा किया

एनआईटी जालंधर ने राष्ट्रीय शिक्षा नीति के क्रियान्वयन के बारे में बतायावेव्स ने कंटेंट क्रिएटर्स …

Leave a Reply

Your email address will not be published. Required fields are marked *