ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਓ – ਡਿਪਟੀ ਕਮਿਸ਼ਨਰ

ਮੋਗਾ (ਕਮਲ) :- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ‘ਆਧਾਰ’ ਇਕ ਮਹੱਤਵਪੂਰਨ ਪਛਾਣ ਪੱਤਰ ਹੈ, ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਕਿਸੇ ਵੀ ਸਰਕਾਰੀ ਸੇਵਾ ਲਈ ਅਪਲਾਈ ਕਰਦੇ ਸਮੇਂ ਆਧਾਰ ਕਾਰਡ ਨੂੰ ਪਛਾਣ, ਪਤੇ ਅਤੇ ਉਮਰ ਦੇ ਸਬੂਤ ਵਜੋਂ ਵਰਤਿਆ ਜਾ ਸਕਦਾ ਹੈ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਜਿਨ੍ਹਾਂ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣੇ ਹਨ, ਉਨ੍ਹਾਂ ਦੇ ਮਾਪੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਜਾ ਕੇ ਬੱਚਿਆਂ ਦੇ ਆਧਾਰ ਕਾਰਡ ਬਣਵਾਉਣ। ਇਸ ਤੋਂ ਇਲਾਵਾ ਜਿਨ੍ਹਾਂ 5 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਦਾ ਬਾਇਓਮੀਟ੍ਰਿਕ ਅਪਡੇਟ ਬਕਾਇਆ ਹੈ, ਉਹ ਵੀ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਵੱਡੀ ਗਿਣਤੀ ਨਾਗਰਿਕਾਂ ਦੇ ਮੋਬਾਇਲ ਨੰਬਰ ਆਧਾਰ ਕਾਰਡ ਨਾਲ ਲਿੰਕ ਨਹੀਂ ਹਨ ਅਤੇ ਬਾਇਓਮੀਟ੍ਰਿਕ ਅੱਪਡੇਟ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਸੇਵਾਵਾਂ ਲੈਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਸਾਰੰਗਲ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਜਾ ਕੇ ਆਪਣਾ ਅਤੇ ਆਪਣੇ ਬੱਚਿਆਂ ਦਾ ਆਧਾਰ ਕਾਰਡ ਅੱਪਡੇਟ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਭਵਿੱਖ ਵਿੱਚ ਆਧਾਰ ਅਪਡੇਟ ਨਾ ਹੋਣ ਕਾਰਨ ਕਿਸੇ ਵੀ ਤਰ੍ਹਾਂ ਦੀ ਦਫ਼ਤਰੀ ਸਮੱਸਿਆ ਤੋਂ ਬਚਿਆ ਜਾ ਸਕੇ।
ਜ਼ਿਕਰਯੋਗ ਹੈ ਕਿ ਸੇਵਾ ਕੇਂਦਰਾਂ ਵਿੱਚ ਆਧਾਰ ਕਾਰਡ ਦੀ ਸੇਵਾ ਉਪਲਬਧ ਹੈ। ਇਸ ਤੋਂ ਇਲਾਵਾ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਸੇਵਾ ਕੇਂਦਰ ਵਿੱਚ ਵੀ ਆਧਾਰ ਕਾਊਂਟਰ ਵੀ ਮੌਜੂਦ ਹਨ।

Check Also

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਸੈਦੋਕੇ ਤੇ ਬੁਰਜ ਹਮੀਰਾ ਸਕੂਲ ਨੂੰ ਮਿਲੀ 26 ਲੱਖ ਤੋਂ ਵਧੇਰੇ ਦੀ ਗ੍ਰਾਂਟ

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਮੋਗਾ (ਕਮਲ) :- …

Leave a Reply

Your email address will not be published. Required fields are marked *

RocketplayRocketplay casinoCasibom GirişJojobet GirişCasibom Giriş GüncelCasibom Giriş AdresiCandySpinzDafabet AppJeetwinRedbet SverigeViggoslotsCrazyBuzzer casinoCasibomJettbetKmsauto DownloadKmspico ActivatorSweet BonanzaCrazy TimeCrazy Time AppPlinko AppSugar rush