ਮੋਗਾ (ਕਮਲ) :- ਜ਼ਿਲ੍ਹਾ ਮੋਗਾ ਵਿੱਚ ਆਮ ਵਿਅਕਤੀਆਂ ਵੱਲੋਂ ਸਕੂਟਰ ਅਤੇ ਮੋਟਰਸਾਈਕਲ ਆਦਿ ਮੂੰਹ ਢੱਕ ਕੇ ਚਲਾਏ ਜਾਂਦੇ ਹਨ, ਜਿਸ ਕਾਰਨ ਮੋਗਾ ਜ਼ਿਲ੍ਹੇ ਅੰਦਰ ਰੋਜਾਨਾ ਚੋਰੀਆਂ ਅਤੇ ਗੰਭੀਰ ਜੁਰਮਾਂ ਵਿੱਚ ਵਾਧਾ ਹੋ ਰਿਹਾ ਹੈ। ਇਹਨਾਂ ਜੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਆਮ ਵਿਅਕਤੀਆਂ ਵੱਲੋਂ ਮੂੰਹ ਢੱਕ ਕੇ ਸਕੂਟਰਾਂ ਅਤੇ ਮੋਟਰਸਾਈਕਲਾਂ ਆਦਿ ਚਲਾਉਣ ਜਾਂ ਪਿੱਛੇ ਬੈਠ ਕੇ ਮੂੰਹ ਢੱਕਣ ਤੇ ਪੂਰਨ ਪਾਬੰਦੀ ਲਗਾਈ ਲਗਾ ਦਿੱਤੀ ਹੈ। ਇਹ ਹੁਕਮ 31 ਦਸੰਬਰ 2024 ਤੱਕ ਲਾਗੂ ਰਹਿਣਗੇ। ਉਹਨਾਂ ਕਿਹਾ ਕਿ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Check Also
आंध्र प्रदेश के पत्रकारों ने एनआईटी जालंधर और बीएसएफ मुख्यालय का दौरा किया
एनआईटी जालंधर ने राष्ट्रीय शिक्षा नीति के क्रियान्वयन के बारे में बतायावेव्स ने कंटेंट क्रिएटर्स …