ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ/ਕੌਂਸਲ/ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ

ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਮੁਕੰਮਲ
18 ਤੋਂ 25 ਨਵੰਬਰ ਤੱਕ ਲਏ ਜਾਣਗੇ ਇਤਰਾਜ਼, ਅੰਤਿਮ ਪ੍ਰਕਾਸ਼ਨਾ 7 ਦਸੰਬਰ ਨੂੰ

ਮੋਗਾ (ਕਮਲ) :- ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਯੋਗਤਾ ਮਿਤੀ 01-11-2024 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਅੱਜ 14 ਨਵੰਬਰ 2024 ਨੂੰ ਕੀਤੀ ਗਈ ਹੈ, ਜਿਸ ‘ਤੇ 18 ਤੋਂ 25 ਨਵੰਬਰ 2024 ਤੱਕ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਦਸੰਬਰ 2024 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 7 ਦਸੰਬਰ 2024 ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਯੋਗ ਵੋਟਰਾਂ ਵੱਲੋਂ ਦਾਅਵੇ ਤੇ ਇਤਰਾਜ਼ ਫਾਰਮ 7, 8 ਅਤੇ 9 ਵਿੱਚ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਦਿੱਤੇ ਜਾਣੇ ਹਨ ਜਿਸਦੇ ਤਹਿਤ ਆਮ ਲੋਕਾਂ ਦੀ ਸਹੂਲਤ ਲਈ 20 ਅਤੇ 21 ਨਵੰਬਰ ਨੂੰ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।

Check Also

भारत-मलेशिया संयुक्त सैन्य अभ्यास हरिमाऊ शक्ति मलेशिया के बेंटोंग कैंप में शुरू हुआ

जालंधर/दिल्ली (ब्यूरो) :- भारत-मलेशिया संयुक्त सैन्य अभ्यास हरिमाऊ शक्ति का चौथा संस्करण आज मलेशिया के …

Leave a Reply

Your email address will not be published. Required fields are marked *