ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸਮੇਤ ਖੇਤਾਂ ਵਿੱਚ ਰਹੇ

ਪਿੰਡ ਦਾਤੇਵਾਲ ਵਿੱਚ ਪਰਾਲੀ ਨੂੰ ਲੱਗੀ ਅੱਗ ਖੁਦ ਬੁਝਾਈ
ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਦੁਰਵਿਵਹਾਰ ਕਰਨ ਵਾਲੇ ਲੋਕਾਂ ਉੱਤੇ ਵੀ ਹੋਵੇਗੀ ਕਾਰਵਾਈ – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ
ਲੋਕ ਕਾਨੂੰਨ ਨੂੰ ਹੱਥ ਵਿਚ ਲੈਣ ਦੀ ਕੋਸ਼ਿਸ਼ ਨਾ ਕਰਨ – ਜ਼ਿਲ੍ਹਾ ਪੁਲਿਸ ਮੁਖੀ

ਮੋਗਾ (ਕਮਲ) :- ਜ਼ਿਲ੍ਹਾ ਮੋਗਾ ਵਿੱਚ ਪਰਾਲੀ ਸਾੜਨ ਵਾਲੇ ਲੋਕਾਂ ਉੱਤੇ ਸਖ਼ਤੀ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਵਜੋਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਅੱਜ ਲਗਾਤਾਰ ਦੂਜੇ ਦਿਨ ਖੇਤਾਂ ਦੇ ਦੌਰੇ ਉੱਤੇ ਰਹੇ। ਇਸ ਮੌਕੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਵੀ ਲਗਾਤਾਰ ਉਹਨਾਂ ਦੇ ਨਾਲ ਚੱਲ ਰਹੀਆਂ ਸਨ। ਇਸ ਮੌਕੇ ਪਿੰਡ ਦਾਤੇਵਾਲ ਵਿਖੇ ਇਕ ਕਿਸਾਨ ਵੱਲੋਂ ਲਗਾਈ ਗਈ ਅੱਗ ਨੂੰ ਦੋਵਾਂ ਅਧਿਕਾਰੀਆਂ ਨੇ ਖੁਦ ਬੁਝਾਇਆ ਅਤੇ ਦੋਸ਼ੀ ਕਿਸਾਨ ਖ਼ਿਲਾਫ਼ ਕਾਰਵਾਈ ਲਈ ਹਦਾਇਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਮੋਗਾ ਵਿੱਚ ਮਾਨਯੋਗ ਸੁਪਰੀਮ ਕੋਰਟ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੇ ਹੁਕਮਾਂ ਦੀ ਪਾਲਣਾ ਹਰ ਹੀਲੇ ਯਕੀਨੀ ਬਣਾਈ ਜਾਵੇਗੀ। ਉਹਨਾਂ ਕਿਹਾ ਕਿ ਨੋਡਲ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਕੁਝ ਲੋਕਾਂ ਵੱਲੋਂ ਕੀਤੇ ਜਾ ਰਹੇ ਦੁਰਵਿਵਹਾਰ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੋ ਵੀ ਵਿਅਕਤੀ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਦੁਰਵਿਵਹਾਰ ਕਰੇਗਾ ਉਸ ਖ਼ਿਲਾਫ਼ ਪੁਲਿਸ ਕਰਵਾਈ ਸਮੇਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਨੇ ਵੀ ਲੋਕਾਂ ਨੂੰ ਸਖ਼ਤ ਸ਼ਬਦਾਂ ਵਿੱਚ ਸਲਾਹ ਦਿੱਤੀ ਹੈ ਕਿ ਉਹ ਜੇਕਰ ਕੋਈ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਉਹਨਾਂ ਨੂੰ ਸਮਝਾਉਣ ਲਈ ਉਹਨਾਂ ਕੋਲ ਜਾਂਦੇ ਹਨ ਤਾਂ ਉਹ ਉਹਨਾਂ ਦੀ ਗੱਲ ਸੁਣਨ। ਜੇਕਰ ਉਹ ਕਾਨੂੰਨ ਨੂੰ ਹੱਥ ਵਿਚ ਲੈਣਗੇ ਤਾਂ ਉਹਨਾਂ ਖ਼ਿਲਾਫ਼ ਪੁਲਿਸ ਵੱਲੋਂ ਵੀ ਸਖ਼ਤੀ ਕਰਨੀ ਪਵੇਗੀ। ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਸਾੜਨ ਦੀ ਬਿਜਾਏ ਇਸਦਾ ਖੇਤ ਵਿਚ ਹੀ ਸਹੀ ਪ੍ਰਬੰਧਨ ਕਰਨ। ਇਸ ਮੌਕੇ ਹੋਰ ਵੀ ਅਧਿਕਾਰੀ ਨਾਲ ਹਾਜ਼ਰ ਸਨ।

Check Also

हॉकी इंडिया आज (7 नवंबर ) पूरे देश में धूमधाम से भारतीय हॉकी के 100 साल पूरे होने का जश्न मनाएगा

सुरजीत हाकी एकेडमी करेगी हाकी मैचों का आयोजन जालंधर (अरोड़ा) :- हॉकी इंडिया ने भारतीय …

Leave a Reply

Your email address will not be published. Required fields are marked *