ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਐਸਪੀਰੇਸ਼ਨਲ ਤੇ ਬਲਾਕ ਪ੍ਰੋਗਰਾਮ ਸਬੰਧੀ ਕੀਤੀ ਰੀਵਿਊ ਮੀਟਿੰਗ

ਸਿਹਤ ਵਿਭਾਗ ਨੂੰ ਇੰਸਟੀਚਿਊਸ਼ਨਲ ਡਿਲੀਵਰੀ ਦੇ ਇੰਡੀਕੇਟਰ ਉਪਰ ਵਿਸ਼ੇਸ਼ ਤੌਰ ਤੇ ਧਿਆਨ ਦੇਣ ਦੇ ਨਿਰਦੇਸ਼ ਜਾਰੀ

ਮੋਗਾ (ਕਮਲ) :- ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਤੋਖਨ ਸਾਹੂ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਅਤੇ ਬਲਾਕ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਦੌਰੇ ਦੇ ਸਬੰਧ ਵਿੱਚ ਇਸ ਪ੍ਰੋਗਰਾਮ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਨਾਲ ਸਹਾਇਕ ਕਮਿਸ਼ਨਰ ਹਿਤੇਸ਼ਵੀਰ ਗੁਪਤਾ, ਸਹਾਇਕ ਖੋਜ ਅਫ਼ਸਰ ਉਪ ਅਰਥ ਤੇ ਅੰਕੜਾ ਦਫ਼ਤਰ ਗੁਰਪ੍ਰੀਤ ਸਿੰਘ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਵਿੱਚ ਵੱਖ ਵੱਖ ਖੇਤਰ ਜਿਵੇਂ ਕਿ ਸਿਹਤ, ਸਿੱਖਿਆ, ਬਾਲ ਵਿਕਾਸ, ਖੇਤੀਬਾੜੀ ਆਦਿ ਨਾਲ ਸਬੰਧਤ ਇੰਡੀਕੇਟਰਜ ਦੀ ਕਾਰਗੁਜਾਰੀ ਦਾ ਰੀਵਿਊ ਕੀਤਾ ਗਿਆ, ਜਿਸ ਵਿੱਚ ਸਮੂਹ ਵਿਭਾਗਾਂ ਨੂੰ ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਅਧੀਨ ਇੰਡੀਕੇਟਰਜ ਦੀ ਕਾਰਗੁਜਾਰੀ ਵਿੱਚ ਸੁਧਾਰ ਲਿਆਉਣ ਲਈ ਸਾਰੇ ਵਿਭਾਗਾਂ ਨੂੰ ਹਫਤਾਵਰੀ ਆਪਣੇ ਆਪਣੇ ਵਿਭਾਗ ਦੇ ਕਰਮਚਾਰੀਆਂ ਅਧਿਕਾਰੀਆਂ ਨਾਲ ਵਿਭਾਗੀ ਮੀਟਿੰਗ ਕਰਦੇ ਹੋਏ ਮੋਨੀਟਰਿੰਗ ਕਰਨ ਦੇ ਆਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਅਤੇ ਆਪਣੇ ਕੰਮਾਂ ਦਾ ਡਾਟਾ ਸਮੇਂ ਸਿਰ ਅਪਡੇਟ ਕਰਨ ਦੇ ਆਦੇਸ਼ ਦਿੱਤੇ ਗਏ। ਮਾਈਕਰੋ ਇਰੀਗੇਸ਼ਨ ਵਿੱਚ ਵਾਧਾ ਕਰਨ ਲਈ ਭੂਮੀ ਰੱਖਿਆ ਅਫਸਰ ਨੂੰ ਵਿਸ਼ੇਸ਼ ਤੌਰ ਤੇ ਆਦੇਸ਼ ਦਿੱਤੇ ਗਏ। ਸਿਹਤ ਵਿਭਾਗ ਮੋਗਾ ਨੂੰ ਇੰਸਟੀਚਿਊਸ਼ਨਲ ਡਿਲੀਵਰੀ ਦੇ ਇੰਡੀਕੇਟਰ ਉਪਰ ਵਿਸ਼ੇਸ਼ ਤੌਰ ਤੇ ਧਿਆਨ ਦੇ ਨਿਰਦੇਸ਼ ਵੀ ਦਿੱਤੇ ਗਏ। ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਅਧੀਨ ਨੀਤੀ ਆਯੋਗ ਵੱਲੋਂ ਜ਼ਿਲ੍ਹਾ ਮੋਗਾ ਅਤੇ ਬਲਾਕ ਨਿਹਾਲ ਸਿੰਘ ਵਾਲਾ ਦੇ ਵੱਖ ਵੱਖ ਅਹਿਮ ਖੇਤਰਾਂ ਕਮਜੋਰ ਪਹਿਲੂਆਂ ਵਿੱਚ ਸੁਧਾਰ ਕਰਨ ਲਈ ਵਿਸ਼ੇਸ਼ ਫੰਡ ਜਾਰੀ ਕਰਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਨੀਤੀ ਆਯੋਗ ਵੱਲੋਂ ਬਹੁਤ ਹੀ ਅਹਿਮ ਖੇਤਰਾਂ ਜਿਵੇਂ ਕਿ ਸਿਹਤ, ਸਿੱਖਿਆ, ਖੇਤੀਬਾੜੀ ਅਤੇ ਬੁਨਿਆਦੀ ਢਾਂਚਾ ਵਿੱਚ ਸੁਧਾਰ ਕਰਨ ਲਈ ਇਹ ਕਾਰਜ ਚੱਲ ਰਹੇ ਹਨ ਅਤੇ ਇਸ ਵਿੱਚ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Check Also

अमृतसर व तरनतारन के डाकघरों में 04 अगस्त 2025 को होगा आई टी 2.0 एप्पलीकेशन का रोलआउट

02 अगस्त 2025 को अमृतसर व तरनतारन के डाकघरों में नहीं होगा जनतक लेन-देन अमृतसर …

Leave a Reply

Your email address will not be published. Required fields are marked *