ਸੰਵਿਧਾਨ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਸਮੇਤ ਚੁੱਕੀ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ

ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

ਮੋਗਾ (ਕਮਲ) :- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ‘ਸੰਵਿਧਾਨ ਦਿਵਸ’ ਮਨਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਮੋਗਾ ਦੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸੌਂਹ ਚੁੱਕੀ। ਅਧਿਕਾਰੀਆਂ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੋਗਾ ਚਾਰੂਮਿਤਾ ਨੇ ਦੱਸਿਆ ਕਿ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿੱਚ ਹਰ ਸਾਲ 26 ਨਵੰਬਰ ਨੂੰ ਭਾਰਤ ਵਿੱਚ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ। 26 ਨਵੰਬਰ 1949 ਨੂੰ, ਭਾਰਤ ਦੀ ਸੰਵਿਧਾਨ ਸਭਾ ਨੇ ਭਾਰਤ ਦੇ ਸੰਵਿਧਾਨ ਨੂੰ ਅਪਣਾਇਆ ਅਤੇ ਇਹ 26 ਜਨਵਰੀ 1950 ਨੂੰ ਲਾਗੂ ਹੋਇਆ। ਉਨ੍ਹਾਂ ਭਾਗੀਦਾਰਾਂ ਨੂੰ ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਉਹਨਾਂ ਦੱਸਿਆ ਕਿ ਭਾਰਤ ਦੇ ਸੰਵਿਧਾਨ ਦੁਆਰਾ ਲੋਕਾਂ ਨੂੰ ਉਨ੍ਹਾਂ ਦੀ ਭਲਾਈ ਲਈ ਅਧਿਕਾਰ ਮਿਲੇ ਹਨ। ਭਾਰਤ ਦਾ ਸੰਵਿਧਾਨ ਵਿਆਪਕ ਅਤੇ ਲਿਖਤੀ ਹੈ, ਭਾਰਤ ਦੇ ਸੰਵਿਧਾਨ ਵਿੱਚ ਚੁਣੇ ਗਏ ਮੈਂਬਰਾਂ ਦੀ ਲੋਕਤੰਤਰੀ ਸਰਕਾਰ ਸ਼ਾਮਲ ਹੈ, ਭਾਰਤ ਦਾ ਸੰਵਿਧਾਨ ਲੋਕਾਂ ਨੂੰ ਰਹਿਣ-ਸਹਿਣ, ਭਾਸ਼ਣ, ਸਿੱਖਿਆ, ਯਾਤਰਾ, ਧਰਮ ਆਦਿ ਦੀ ਆਜ਼ਾਦੀ ਦਿੰਦਾ ਹੈ।

Check Also

अतिरिक्त डिप्टी कमिश्नर ने अंतर्राष्ट्रीय सहकारिता वर्ष-2025 की सफलता के लिए विभिन्न विभागों की अधिक से अधिक भागीदारी पर दिया जोर

जालंधर (अरोड़ा) :- अंतरराष्ट्रीय सहकारिता वर्ष-2025 को लेकर जिला जालंधर की बैठक आज अतिरिक्त डिप्टी …

Leave a Reply

Your email address will not be published. Required fields are marked *