ਮੋਗਾ (ਕਮਲ) :- ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਬਾਰੇ ਜ਼ਿਲ੍ਹਾ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਜਿਹਨਾਂ ਲਾਭਪਾਤਰੀਆਂ ਦੀ ਹੁਣ ਤੱਕ ਪੀ.ਐਮ. ਕਿਸਾਨ ਪੋਰਟਲ ਤੇ ਲੈਂਡ ਸੀਡਿੰਗ (ਜ਼ਮੀਨ ਦੀ ਡਿਟੇਲ), ਈ-ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਨਾਲ ਲਿੰਕ ਨਹੀਂ ਕਰਵਾਏ ਉਹ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ/ਕਾਮਨ ਸਰਵਿਸ ਸੈਂਟਰ ਅਤੇ ਆਪਣੇ ਬੈਂਕ ਨਾਲ ਜਰੂਰੀ ਦਸਤਾਵੇਜ਼ਾਂ ਸਮੇਤ ਸੰਪਰਕ ਕਰਨ ਅਤੇ ਆਪਣੀ ਲੈਂਡ ਸੀਡਿੰਗ/ਈ-ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਨਾਲ ਲਿੰਕ ਕਰਵਾਉਣ ਤਾਂ ਜੋ ਉਹ ਭਾਰਤ ਸਰਕਾਰ ਦੁਆਰਾ ਚਲਾਈ ਗਈ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਹੜੇ ਯੋਜ ਜਿਮੀਦਾਰਾਂ ਨੇ ਆਪਣੇ ਫਾਰਮ ਨਹੀਂ ਭਰੇ, ਉਹ ਕਾਮਨ ਸਰਵਿਸ ਸੈਂਟਰਾਂ ਰਾਹੀਂ ਆਪਣੇ ਫਾਰਮ ਭਰ ਸਕਦੇ ਹਨ, ਤਾਂ ਜੋ ਉਹ ਭਾਰਤ ਸਰਕਾਰ ਦੁਆਰਾ ਚਲਾਈ ਗਈ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਲੋੜ ਪੈਣ ਤੇ ਹੋਰ ਜ਼ਰੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਲਾਭਪਾਤਰੀ ਮੋਬਾਇਲ ਨੰਬਰ 77106-65725 ਉੱਪਰ ਜਾਂ ਈ ਮੇਲ pmkisan98@gmail.com, ਉੱਪਰ ਸੰਪਰਕ ਕਰ ਸਕਦੇ ਹਨ।
Check Also
ਸਾਲਾਨਾ ਕਰਜ਼ਾ ਯੋਜਨਾ ਦੇ ਟੀਚੇ ਹਰ ਹਾਲ ਪੂਰੇ ਕੀਤੇ ਜਾਣ – ਵਧੀਕ ਡਿਪਟੀ ਕਮਿਸ਼ਨਰ (ਜ)
ਸਰਕਾਰੀ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਦਿਵਾਉਣ ਲਈ ਯਤਨ ਕਰਨੇ ਚਾਹੀਦੇ …