ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ ਐਕਟ ਤਹਿਤ ਰਜਿਸਟਰਡ ਹੋਣਾ ਲਾਜ਼ਮੀ

ਰਜਿਸਟ੍ਰੇਸ਼ਨ ਲਈ ਸੰਸਥਾਵਾਂ 18 ਦਸੰਬਰ ਤੱਕ ਕਰਨ ਬਾਲ ਸੁਰੱਖਿਆ ਯੁਨਿਟ ਨਾਲ ਸੰਪਰਕ
ਰਜਿਸਟਰਡ ਨਾ ਹੋਣ ਵਾਲੀ ਸੰਸਥਾ ਵਿਰੁੱਧ ਐਕਟ ਤਹਿਤ ਕੀਤੀ ਜਾਵੇਗੀ ਕਾਰਵਾਈ-ਵਧੀਕ ਡਿਪਟੀ ਕਮਿਸ਼ਨਰ

ਮੋਗਾ (ਕਮਲ) :- ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਕੰਮ ਕਰ ਰਹੀਆਂ ਸਾਰੀਆਂ ਸਰਕਾਰੀ/ਗੈਰ-ਸਰਕਾਰੀ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ-2015 ਦੀ ਧਾਰਾ 41(1) ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੈ। ਉਨਾਂ ਦੱਸਿਆ ਕਿ ਜੇਕਰ ਕੋਈ ਸੰਸਥਾ ਅਜਿਹਾ ਨਹੀਂ ਕਰਦੀ ਹੈ ਤਾਂ ਸੰਸਥਾ ਵਿਰੁੱਧ ਜੁਵੇਨਾਈਲ ਜਸਿਟਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਦੀ ਧਾਰਾ 42 ਤਹਿਤ ਕਾਰਵਾਈ ਕੀਤੀ ਜਾਵੇਗੀ। ਜੇਕਰ ਜ਼ਿਲਾ ਵਿੱਚ ਕੋਈ ਵੀ ਸੰਸਥਾ ਲੋੜਵੰਦ ਬੱਚਿਆਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਲਈ ਕੰਮ ਕਰ ਰਹੀ ਹੋਵੇ ਜਾਂ ਕੰਮ ਕਰਨ ਦੀ ਇਛੁੱਕ ਹੋਵੇ ਪਰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41(1) ਤਹਿਤ ਰਜਿਸਟਰਡ ਨਾ ਹੋਈ ਹੋਵੇ, ਅਜਿਹੀ ਸੰਸਥਾ ਵੱਲੋਂ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ/ਜ਼ਿਲਾ ਬਾਲ ਸੁਰੱਖਿਆ ਅਫ਼ਸਰ, ਮੋਗਾ ਨਾਲ 18 ਦਸੰਬਰ, 2024 ਤੱਕ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਜ਼ਿਲਾ ਬਾਲ ਸੁਰੱਖਿਆ ਯੂਨਿਟ, ਮੋਗਾ ਦਾ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗਰਾਊਂਡ ਫਲੋਰ ਉੱਪਰ ਕਮਰਾ ਨੰਬਰ ਬੀ-002,005 ਵਿੱਚ ਸਥਿਤ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਵਿਖੇ ਜਾਂ ਫਿਰ 01636-234447 ਅਤੇ 95018-22488 ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

About admin

Check Also

क्लब प्रधान रितु चोपड़ा के नेतृत्व में इनर व्हील क्लब जालंधर वेस्ट ने जरूरतमंद युवती की सहायता कर पेश की मानवता की मिसाल

जालंधर/अरोड़ा, 12 नवंबर: समाज सेवा, मानवीय संवेदना और महिला सशक्तिकरण की भावना को साकार करते …

Leave a Reply

Your email address will not be published. Required fields are marked *