ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖਾਦ ਅਤੇ ਦਵਾਈ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ

20 ਨਮੂਨੇ ਭਰ ਕੇ ਲੈਬਾਰਟਰੀ ਨੂੰ ਪਰਖ ਲਈ ਭੇਜੇ
ਕਿਹਾ ਕਿਸਾਨਾਂ ਨੂੰ ਯੂਰੀਆ ਖਾਦ ਦੀ ਕਮੀ ਤੋਂ ਘਬਰਾਉਣ ਦੀ ਲੋੜ ਨਹੀਂ, ਹਰੇਕ ਕਿਸਾਨ ਨੂੰ ਮਿਲੇਗੀ ਲੋੜ ਅਨੁਸਾਰ ਯੂਰੀਆ

ਮੋਗਾ (ਕਮਲ) :- ਪੰਜਾਬ ਸਰਕਾਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਦੀ ਸੁਚੱਜੀ ਅਗਵਾਈ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਜ਼ਿਲ੍ਹੇ ਵਿੱਚ ਅਲੱਗ-ਅਲੱਗ ਖਾਦ ਅਤੇ ਦਵਾਈਆਂ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਦੌਰਾਨ ਕੁੱਲ 20 ਖਾਦ ਅਤੇ ਦਵਾਈਆਂ ਦੇ ਨਮੂਨੇ ਭਰ ਕੇ ਲੈਬਾਰਟਰੀ ਨੂੰ ਪਰਖ ਕਰਨ ਲਈ ਭੇਜ ਦਿੱਤੇ ਗਏ।

ਉਹਨਾਂ ਵੱਲੋਂ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਅਣਅਧਿਕਾਰਤ ਤੌਰ ਤੇ ਕੀਟਨਾਸ਼ਕ ਅਤੇ ਖਾਦ ਦੀ ਵਿਕਰੀ ਕਰਨ ਅਤੇ ਯੂਰੀਆ ਖਾਦ ਨਾਲ ਟੈਗਿੰਗ ਜਮ੍ਹਾਂਖੋਰੀ ਜਾਂ ਜਿਆਦਾ ਰੇਟ ਲਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਯੂਰੀਆ ਖਾਦ ਸਬੰਧੀ ਘਬਰਾਉਣ ਦੀ ਲੋੜ ਨਹੀਂ ਉਹਨਾਂ ਨੂੰ ਲੋੜ ਅਨੁਸਾਰ ਖਾਦ ਉਪਲੱਬਧ ਕੀਤੀ ਜਾਵੇਗੀ। ਇਸ ਸਮੇਂ ਡਾ. ਖੁਸ਼ਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ.) ਨੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਖੇਤੀ ਸਮੱਗਰੀ ਦਾ ਬਿੱਲ ਮੁਹੱਈਆ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਜੇ ਕਿਸੇ ਕਿਸਾਨ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਡਾ. ਰਮਨਦੀਪ ਕੌਰ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਯਸ਼ਪ੍ਰੀਤ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਡਾ. ਪਰਮਪਾਲ ਸਿੰਘ, ਸੰਦੀਪ ਸਿੰਘ ਖੇਤੀਬਾੜੀ ਉਪ ਨਿਰੀਖਕ, ਸਤਵੀਰ ਸਿੰਘ ਮੌਜੂਦ ਸਨ।

Check Also

वायुसेना प्रमुख ने फॉरवर्ड एयरबेस पर मिग-29 यूपीजी पर ऑपरेशनल उड़ान भरी

दिल्ली (ब्यूरो) :- चीफ ऑफ द एयर स्टाफ (CAS) ने आज एक फॉरवर्ड एयरबेस से …

Leave a Reply

Your email address will not be published. Required fields are marked *