Thursday , 12 December 2024

ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਚੋਣਾਂ

ਨਾਮਜਦਗੀਆਂ ਦੇ ਤੀਸਰੇ ਅੱਜ ਕੁੱਲ ਚਾਰ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਮੋਗਾ (ਕਮਲ) :- ਜ਼ਿਲ੍ਹਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 9 ਦਸੰਬਰ 2024 ਤੋਂ ਸ਼ੁਰੂ ਹੋ ਚੁੱਕੀ ਹੈ। ਨਾਮਜਦਗੀਆਂ ਭਰਨ ਦੇ ਤੀਸਰੇ ਦਿਨ ਅੱਜ ਨਗਰ ਕੌਂਸਲ ਬਾਘਾਪੁਰਾਣਾ ਤੋਂ 4 ਉਮੀਦਵਾਰਾਂ ਧਰਮਿੰਦਰ ਸਿੰਘ (ਆਪ) ਨੇ ਵਾਰਡ ਨੰਬਰ 3 ਤੋਂ, ਮਨਦੀਪ ਕੁਮਾਰ ਕੱਕੜ (ਆਪ) ਨੇ ਵਾਰਡ ਨੰਬਰ 6 ਤੋਂ, ਰਣਜੀਤ ਸਿੰਘ ਬਰਾੜ ਨੇ ਵਾਰਡ ਨੰਬਰ 2 ਤੋਂ, ਸਵਰਨਜੀਤ ਸਿੰਘ ਬਰਾੜ (ਆਜਾਦ) ਨੇ ਵਾਰਡ ਨੰਬਰ 10 ਤੋਂ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ। ਇਸ ਤੋਂ ਇਲਾਵਾ ਨਗਰ ਕੌਂਸਲ ਧਰਮਕੋਟ ਅਤੇ ਨਗਰ ਪੰਚਾਇਤ ਫਤਿਹਗੜ੍ਹ ਪੰਜਤੂਰ ਤੋਂ ਅੱਜ ਵੀ ਕਿਸੇ ਉਮੀਦਵਾਰ ਨੇ ਆਪਣੇ ਨਾਮਜਦਗੀ ਪੱਤਰ ਦਾਖਲ ਨਹੀਂ ਕੀਤੇ। ਜ਼ਿਲ੍ਹਾ ਮੋਗਾ ਦੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ 12 ਦਸੰਬਰ, 2024 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 13 ਦਸੰਬਰ, 2024 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜਦਗੀਆਂ ਵਾਪਸ ਲੈਣ ਦੀ ਤਰੀਕ 14 ਦਸੰਬਰ 2024 ਹੈ। ਵੋਟਾਂ ਪੈਣ ਦਾ ਕਾਰਜ ਮਿਤੀ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਉਹਨਾਂ ਉਮੀਦਵਾਰਾਂ ਦੇ ਖਰਚਾ ਸੀਮਾ ਬਾਰੇ ਜਾਣਦਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਦੇ ਉਮੀਦਵਾਰ ਲਈ ਖਰਚੇ ਦੀ ਹੱਦ 3.60 ਲੱਖ ਰੁਪਏ, ਨਗਰ ਕੌਂਸਲ ਕਲਾਸ-1 ਦੇ ਉਮੀਦਵਾਰ ਲਈ 2.30 ਲੱਖ ਰੁਪਏ, ਕਲਾਸ-2 ਲਈ 2 ਲੱਖ ਰੁਪਏ ਅਤੇ ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ ਖ਼ਰਚਾ ਹੱਦ 1.40 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ। ਇਹਨਾਂ ਚੋਣਾਂ ਲਈ ਰਿਟਰਨਿੰਗ ਅਫ਼ਸਰ ਸਹਾਇਕ ਰਿਟਰਨਿੰਗ ਅਫਸਰ ਲਗਾਏ ਗਏ ਹਨ ਜੋ ਕਿ ਨਿਰਧਾਰਤ ਸਥਾਨ ਉੱਤੇ ਨਾਮਜ਼ਦਗੀਆਂ ਪ੍ਰਾਪਤ ਕਰਨਗੇ। ਤਹਿਸੀਲਦਾਰ ਮੋਗਾ ਲਖਵਿੰਦਰ ਸਿੰਘ ਨੂੰ ਨਗਰ ਕੌਂਸਲ ਧਰਮਕੋਟ ਦਾ ਰਿਟਰਨਿੰਗ ਅਫ਼ਸਰ ਤੇ ਇੰਸਪੈਕਟਰ ਫੂਡ ਸਪਲਾਈ ਧਰਮਕੋਟ ਰਾਜਵੰਤ ਸਿੰਘ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ। ਬੀ ਡੀ ਪੀ ਓ ਮੋਗਾ 2 ਸੁਖਦੀਪ ਸਿੰਘ ਨੂੰ ਨਗਰ ਕੌਂਸਲ ਬਾਘਾਪੁਰਾਣਾ ਦਾ ਰਿਟਰਨਿੰਗ ਅਫ਼ਸਰ ਤੇ ਇੰਸਪੈਕਟਰ ਫੂਡ ਸਪਲਾਈ ਬਾਘਾਪੁਰਾਣਾ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਇਸੇ ਤਰ੍ਹਾਂ ਬੀ ਡੀ ਪੀ ਓ ਧਰਮਕੋਟ ਸਿਤਾਰਾ ਸਿੰਘ ਨੂੰ ਨਗਰ ਪੰਚਾਇਤ ਫ਼ਤਹਿਗੜ੍ਹ ਪੰਜਤੂਰ ਦਾ ਰਿਟਰਨਿੰਗ ਅਫ਼ਸਰ ਤੇ ਇੰਸਪੈਕਟਰ ਫੂਡ ਸਪਲਾਈ ਕੋਟ ਈਸੇ ਖਾਂ ਪ੍ਰਿਤਪਾਲ ਸਿੰਘ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

Check Also

पंजाब के राज्यपाल गुलाब चंद कटारिया ने नशे को ख़त्म करने के लिए समाज के सभी वर्गों को मिलकर अभियान शुरु करने का न्योता दिया

नशे को ख़त्म करने के लिए महिलाएं अहम भूमिका निभा सकती है: राज्यपाल‘नशा मुक्त-रंगला पंजाब’ …

Leave a Reply

Your email address will not be published. Required fields are marked *